ਡਾਕਟਰ ਪੂਨਮ ਮਾਨਿਕ ਨੂੰ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕੀਤਾ ਮੀਡੀਆ ਇੰਨਚਾਰਜ ਨਿਯੁਕਤ 

ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਡਾਕਟਰ ਪੂਨਮ ਮਾਨਿਕ ਮੀਡੀਆ ਇੰਨਚਾਰਜ ਨਿਯੁਕਤ ਕੀਤਾ ਗਿਆ।ਇਸ ਮੌਕੇ ਤੇ  ਡਾਕਟਰ ਪੂਨਮ ਮਾਨਿਕ ਨੇ ਹਾਈਕਮਾਂਡ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਹਾਈਕਮਾਂਡ ਨੇ ਉਨ੍ਹਾਂ ‘ਤੇ ਜੋ ਭਰੋਸਾ ਜਤਾਇਆ ਹੈ, ਉਹ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਇਮਤਿਹਾਨ ‘ਤੇ ਪੂਰੀ ਤਰ੍ਹਾਂ ਖਰਾ ਉਤਰਨਗੇ ਅਤੇ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣ ਗੇ ‘ਅਤੇ ਪਾਰਟੀ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ । ਡਾਕਟਰ ਪੂਨਮ ਮਾਨਿਕ ਨੇ ਭਾਜਪਾ ਹਾਈਕਮਾਂਡ ਨੂੰ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਬਹੁਤ ਨੇੜੇ ਹਨ ਅਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਅਤੇ ਲੋਕ ਹਿੱਤ ਨੀਤੀਆਂ ਨੂੰ ਲੋਕਾਂ ਦੇ ਘਰ-ਘਰ ਤੱਕ ਲੈ ਕੇ ਜਾਣਗੇ। ਭਾਰਤੀ ਜਨਤਾ ਪਾਰਟੀ ਜੋ ਵਿਕਾਸ ਕਾਰਜ ਪੂਰੇ ਸੂਬੇ ਦੇ ਲੋਕਾਂ ਲਈ ਕੀਤੇ ਜਾ ਰਹੇ ਉਹਨਾਂ ਵਿਸਥਾਰਪੂਰਵਕ ਜਾਣਕਾਰੀ ਦੇਣਗੇ ਅਤੇ ਪਾਰਟੀ ਦੇ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ।

Leave a Reply

Your email address will not be published.


*


%d