ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ‘ਪੰਜਾਬੀ ਐਨ.ਆਰ.ਆਈਜ਼ ਮਿਲਣੀ’ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਲੱਡਾ/ਸੰਗਰੂਰ:::::::::::::::::::::: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਪੈਂਗਲ ਸਟੋਨ ਪੈਲੇਸ ਵਿਖੇ ਪੰਜਾਬੀ ਐਨ.ਆਰ.ਆਈਜ਼ ਸੰਮੇਲਨ ਨੂੰ ਆਯੋਜਿਤ ਕਰਨ ਲਈ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਐਡੀਸ਼ਨਲ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਅਤੇ ਵਰਜੀਤ ਵਾਲੀਆ ਸਮੇਤ ਜਾਇਜ਼ਾ ਲੈਣ ਪੁੱਜੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨ.ਆਰ.ਆਈਜ਼ ਨੂੰ ਦਰਪੇਸ਼ ਮੁਸ਼ਕਿਲਾਂ ਦੇ ਯੋਗ ਤੇ ਸਥਾਈ ਹੱਲ ਲਈ ਇਹ ਇੱਕ ਮਿਆਰੀ ਮੁਹਿੰਮ ਆਰੰਭੀ ਗਈ ਹੈ ਜਿਸ ਤਹਿਤ ਇਸ ਪੈਲੇਸ ਵਿਖੇ 29 ਫਰਵਰੀ ਨੂੰ ਹੋਣ ਵਾਲੇ ਪੰਜਾਬੀ ਐਨ.ਆਰ.ਆਈਜ਼ ਮਿਲਣੀ ਸਮਾਗਮ ਵਿੱਚ ਜ਼ਿਲ੍ਹਾ ਸੰਗਰੂਰ ਸਮੇਤ ਪੰਜਾਬ ਦੇ 8 ਜ਼ਿਲਿਆਂ ਦੇ ਐਨ.ਆਰ.ਆਈਜ਼ ਹਿੱਸਾ ਲੈਣਗੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹੋਰਨਾਂ ਜ਼ਿਲਿਆਂ ਤੋਂ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਦੀ ਰਜਿਸਟਰੇਸ਼ਨ, ਰਿਸੈਪਸ਼ਨ ਕਾਊਂਟਰ ਸਥਾਪਤ ਕਰਨ, ਬੈਠਣ ਵਿਵਸਥਾ, ਸੁਰੱਖਿਆ ਤੇ ਆਵਾਜਾਈ ਵਿਵਸਥਾ ਨੂੰ ਸੁਚਾਰੂ ਰੱਖਣ ਆਦਿ ਲਈ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸੰਗਰੂਰ ਦੇ ਨਾਲ ਨਾਲ ਪਟਿਆਲਾ, ਮਲੇਰਕੋਟਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮਾਨਸਾ ਤੇ ਬਠਿੰਡਾ ਤੋਂ ਪੰਜਾਬੀ ਪ੍ਰਵਾਸੀ ਭਾਰਤੀ ਅਤੇ ਉੱਚ ਅਧਿਕਾਰੀ ਇਸ ਮਿਲਣੀ ਸਮਾਗਮ ਵਿੱਚ ਸ਼ਾਮਲ ਹੋਣਗੇ, ਇਸ ਲਈ ਸਾਰੇ ਪ੍ਰਬੰਧ ਸਮੇਂ ਸਿਰ ਨੇਪਰੇ ਚੜ੍ਹਾਏ ਜਾਣ।

Leave a Reply

Your email address will not be published.


*


%d