ਤਰਕਸ਼ੀਲਾਂ ਵੱਲੋਂ ਨਵੇਂ ਸਾਲ ਦਾ ਕੈਲੰਡਰ ਅਤੇ ਤਰਕਸ਼ੀਲ ਮੈਗਜ਼ੀਨ ਦਾ ਨਵਾਂ ਅੰਕ ਲੋਕ ਅਰਪਣ 

ਸੰਗਰੂਰ:::::::::::::::::::::: ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਜ਼ੋਨ ਮੁਖੀ ਮਾਸਟਰ ਪਰਮਵੇਦ ਤੇ ਇਕਾਈ ਮੁਖੀ ਸੁਰਿੰਦਰਪਾਲ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨਾਲ ਸਾਂਝੀ ਕਰਦਿਆਂ ਤਰਕਸ਼ੀਲ ਆਗੂ ਗੁਰਦੀਪ ਸਿੰਘ ਲਹਿਰਾ, ਸੀਤਾ ਰਾਮ ਬਾਲਦ ਕਲਾਂ ਅਤੇ ਲੈਕਚਰਾਰ ਜਸਦੇਵ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਇਕਾਈ ਦੀ ਸਰਗਰਮੀਆਂ ਤੇ ਵਿਚਾਰ ਚਰਚਾ ਕੀਤੀ ਗਈ ਤੇ ਕ੍ਰਿਸ਼ਨ ਬਰਗਾੜੀ ਦੇ ਯਾਦਗਾਰੀ ਸਮਾਗਮ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਸਹਿਮਤੀ ਬਣੀ ਤੇ ਮੀਟਿੰਗ ਵਿੱਚ ਕੈਲੰਡਰ-24 ਤੇ ਤਰਕਸ਼ੀਲ ਮੈਗਜ਼ੀਨ ਦਾ ਨਵਾਂ ਅੰਕ ਲੋਕ ਅਰਪਣ ਕੀਤਾ  ਗਿਆ। ਸੂਬਾ ਕਮੇਟੀ ਤੇ ਜ਼ੋਨ ਮੀਟਿੰਗ ਦੀ ਰਿਪੋਰਟਿੰਗ ਕੀਤੀ ਗਈ ਤੇ ਸਥਾਨਕ ਇਕਾਈ ਦੇ ਇਨਾਮ ਵੰਡ ਸਮਾਗਮ ਦਾ ਰਿਵਿਊ ਕੀਤਾ ਗਿਆ। ਰੀਵੀਊ ਦੌਰਾਨ ਸਾਰੇ ਹਾਜ਼ਰ ਮੈਂਬਰਾਂ ਨੇ ਗਿਣਾਤਮਕ  ਤੇ ਗੁਣਾਤਮਿਕ ਪੱਖੋਂ ਤਸੱਲੀ ਦਾ ਪ੍ਰਗਟਾਵਾ ਕੀਤਾ ਤੇ ਇਸ ਨੂੰ ਭਾਵਪੂਰਤ  ਕਿਹਾ। ਜੋਤਿਸ਼ ਤੇ ਚਰਚਾ ਕਰਦੇ ਸਮੇਂ ਸਾਰਿਆਂ ਨੇ ਕਿਹਾ ਕਿ ਜੋਤਿਸ਼  ਲੋਕਾਂ ਨੂੰ ਮੂਰਖ਼ ਬਣਾਉਣ ਤੋਂ ਬਿਨਾਂ ਕੁਝ ਨਹੀਂ।
ਆਗੂਆਂ ਕਿਹਾ ਕਿ ਜੋਤਿਸ਼  ਤੇ ਵਾਸਤੂਸ਼ਾਸਤਰ ਕਿਸੇ ਵੀ ਤਰ੍ਹਾਂ ਵਿਗਿਆਨਕ ਨਹੀਂ ਹੈ,ਇਹ ਤੀਰ ਤੁੱਕਾ ਹੈ, ਜੋਤਸ਼ ਭਾਰਤੀ ਸੰਵਿਧਾਨ ਦੀਆਂ  ਮੂਲ਼ ਭਾਵਨਾਵਾਂ ਦੇ ਉਲਟ ਹੈ ਕਿਉਂਕਿ ਭਾਰਤੀ ਸੰਵਿਧਾਨ ਮੁਤਾਬਿਕ ਹਰ ਵਿਅਕਤੀ ਦਾ ਫ਼ਰਜ਼ ਹੈ ਕਿ ਉਹ ਵਿਗਿਆਨ ਦਾ ਪ੍ਰਚਾਰ ਤੇ ਪ੍ਰਸਾਰ ਕਰੇ ਤਾਂ ਜੋ ਲੋਕਾਂ ਦਾ ਨਜ਼ਰੀਆ ਵਿਗਿਆਨਕ ਬਣੇ। ਉਨ੍ਹਾਂ ਕਿਹਾ ਕਿ   ਹਰ ਪਾਸੇ ਵਿਗਿਆਨ ਦੀਆਂ ਖੋਜਾਂ, ਕਾਢਾਂ ਦਾ ਬੋਲਬਾਲਾ ਹੈ।
ਉਨਾਂ ਲੋਕਾਂ ਨੂੰ ਅਖੌਤੀ ਸਿਆਣਿਆਂ, ਜੋਤਸ਼ੀਆਂ, ਤਾਂਤਰਿਕਾਂ, ਵਾਸਤੂ ਸ਼ਾਸਤਰੀਆਂ ਦੇ ਫੈਲਾਏ ਭਰਮਜਾਲ, ਅੰਧਵਿਸ਼ਵਾਸਾਂ, ਵਹਿਮਾਂ ਭਰਮਾਂ ਅਤੇ ਰੂੜ੍ਹੀਵਾਦੀ ਵਿਚਾਰਾਂ, ਅਰਥਹੀਣ, ਵੇਲਾ ਵਿਹਾ ਚੁੱਕੀਆਂ ਗਲੀਆਂ-ਸੜੀਆਂ ਰਸਮਾਂ ਵਿਚੋਂ ਨਿਕਲ ਕੇ ਵਿਗਿਆਨਕ ਸੋਚ ਅਤੇ ਨੈਤਿਕ ਕਦਰਾਂ ਅਪਨਾਉਣ  ਦੀ ਅਪੀਲ ਕੀਤੀ। ਆਗੂਆਂ ਕਿਹਾ ਕਿ ਇਸ ਦੁਨੀਆਂ ਵਿੱਚ ਘਟਨਾਵਾਂ ਵਾਪਰੀਆਂ ਹਨ ਇਨ੍ਹਾਂ ਦੇ ਕਾਰਨ ਜਾਨਣਾ ਹੀ ਤਰਕਸ਼ੀਲਤਾ ਹੈ। ਇਸ ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਸੁਖਦੇਵ ਸਿੰਘ ਕਿਸ਼ਨਗੜ੍ਹ, ਪ੍ਰਗਟ ਸਿੰਘ ਬਾਲੀਆਂ, ਪਰਮਿੰਦਰ ਸਿੰਘ ਮਹਿਲਾਂ, ਤ੍ਰਿਲੋਕੀ ਨਾਥ, ਗੁਰਦੀਪ ਸਿੰਘ, ਸੀਤਾ ਰਾਮ, ਜਸਦੇਵ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।

Leave a Reply

Your email address will not be published.


*


%d