ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਨੂੰ ਬਖਸ਼ਿਆ ਨਹੀ ਜਾਵੇਗਾ – ਸਿਵਲ ਸਰਜਨ ਡਾ. ਔਲਖ

ਲੁਧਿਆਣਾ:::::::::::::::::::::::::::: – ਸਿਵਲ ਸਰਜਨ ਲੁਧਿਆਣਾ ਡਾ ਜਸਬੀਰ ਸਿੰਘ ਔਲਖ ਵਲੋ ਜਿਲ੍ਹੇ ਭਰ ਵਿੱਚ ਤੰਬਾਕੂ ਕੰਟਰੋਲ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ ਰੇੜੀਆਂ ਫੜੀਆਂ ਅਤੇ ਦੁਕਾਨਦਾਰਾਂ ਦੀ ਸਖ਼ਤੀ ਨਾਲ ਚੈਕਿੰਗ ਕਰਨ ਲਈ ਦਿੱਤੇ ਹੁਕਮਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਡਾ. ਔਲਖ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਦੀ ਧਾਰਾ 4 ਤਹਿਤ ਆਮ ਜਨਤਕ ਥਾਂਵਾਂ ਜਿਵੇ  ਰੇਲਵੇ ਸ਼ਟੇਸ਼ਨ, ਬੱਸ ਅੱਡੇ, ਹੋਟਲ, ਖਰੀਦਦਾਰੀ ਕਰਨ ਵਾਲੇ ਸਥਾਨ ਸਕੂਲਾਂ, ਕਾਲਜਾਂ, ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਵਿਚ ਤੰਬਾਕੂ ਦੀ ਕਿਸੇ ਵੀ ਰੂਪ ਵਿਚ ਵਰਤੋ ਕਰਨ ਦੀ ਮਨਾਹੀ ਹੈ। ਇਸੇ ਤਰ੍ਹਾਂ ਐਕਟ ਦੀ ਧਾਰਾ 6 ਏ ਅਨੁਸਾਰ 18 ਸਾਲ ਤੋ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਵੇਚਣ ਅਤੇ ਧਾਰਾ 6 ਬੀ ਅਨੁਸਾਰ ਵਿਦਿਆਰਥਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਦੀ ਕਿਸੇ ਵੀ ਰੂਪ ਵਿਚ ਵਰਤੋ ਕਰਨ ਅਤੇ ਵਿਕਰੀ  ‘ਤੇ ਪਾਬੰਦੀ ਹੈ। ਡਾ. ਔਲਖ ਨੇ ਦੱਸਿਆ ਕਿ ਕੋਟਪਾ ਐਕਟ ਦੀ ਧਾਰਾ 5 ਅਨੁਸਾਰ ਤੰਬਾਕੂ ਉਤਪਾਦਾਂ ਦੀ ਇਸ਼ਤਿਹਾਰਬਾਜ਼ੀ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੈ ਅਤੇ ਕੋਟਪਾ ਐਕਟ ਦੀ ਧਾਰਾ 7 ਅਨੁਸਾਰ ਤੰਬਾਕੂ ਉਤਪਾਦਾਂ ਦੇ ਪੈਕਟ ਉਪਰ ਤੰਬਾਕੂ ਸੇਵਨ ਤੋ ਹੋਣ ਵਾਲੇ ਨੁਕਸਾਨ ਸਬੰਧੀ ਦੋਨੋ ਪਾਸੇ 85 ਪ੍ਰਤੀਸ਼ਤ ਤਸਵੀਰਾਂ ਸਹਿਤ ਚਿਤਾਵਨੀ ਛਪੀ ਹੋਣੀ ਜਰੂਰੀ ਹੈ।
ਉਨਾਂ ਸਪੱਸ਼ਟ ਕੀਤਾ ਕਿ ਜੇਕਰ ਤੰਬਾਕੂ ਐਕਟ ਦੀ ਕੋਈ ਵੀ ਵਿਅਕਤੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋ ਕਰਨ ਨਾਲ ਮੂੰਹ ਦਾ ਕੈਸਰ, ਜਬਾੜੇ ਦਾ ਕੈਸਰ, ਗਲੇ ਦਾ ਕੈਸਰ, ਸਾਹ ਨਾਲੀ ਦਾ ਕੈਸਰ ਅਤੇ ਫੇਫੜਿਆਂ ਦਾ ਕੈਸਰ ਹੋ ਸਕਦਾ ਹੈ।
ਇਸ ਮੁਹਿੰਮ ਤਹਿਤ ਤੰਬਾਕੂ ਕੰਟਰੋਲ ਐਕਟ ਅਧੀਨ ਸਿਹਤ ਵਿਭਾਗ ਦੀ ਟੀਮ, ਜਿਸ ਵਿਚ ਜ਼ਿਲ੍ਹਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ, ਏ ਐਮ ਓ ਦਲਬੀਰ ਸਿੰਘ, ਸਿਹਤ ਸੁਪਰਵਾਈਰਜ਼ ਪ੍ਰੇਮ ਸਿੰਘ ਅਤੇ ਜਿਲਾ੍ਹ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਵਲੋ ਰੇਲਵੇ ਸਟੇਸ਼ਨ ਦੇ ਆਸ ਪਾਸ ਤੰਬਾਕੂ ਦੀਆਂ ਲੱਗੀਆਂ ਲਗਭਗ ਇਕ ਦਰਜ਼ਨ ਰੇੜੀਆਂ ਫੜੀਆਂ ਅਤੇ ਅਤੇ ਦੁਕਾਨਾਂ ਦੀ ਚੈਕਿੰਗ ਕਰਕੇ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨੇ ਕੀਤੇ ਗਏ।

——–
News No,2
ਵਿਧਾਇਕ ਸਿੱਧੂ ਵਲੋਂ ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 45 ‘ਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਲੁਧਿਆਣਾ:::::::::::::::::: ਜ਼ਮੀਨੀ ਪੱਧਰ ‘ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਪ੍ਰਸ਼ਾਸ਼ਕੀ ਸੇਵਾਵਾਂ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਰਾਹੀਂ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 45 ਦਾ ਦੌਰਾ ਕੀਤਾ ਗਿਆ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਰਾਮਨਗਰ ਦੀ ਗਲੀ ਨੰਬਰ 23 ਦਾ ਦੌਰਾ ਕਰਦਿਆਂ ਵਿਧਾਇਕ ਸਿੱਧੂ ਨੇ ਦੁਹਰਾਇਆ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।

Leave a Reply

Your email address will not be published.


*


%d