ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ

ਐੱਸ ਏ ਐੱਸ ਨਗਰ:——ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰਾਇਮਰੀ, ਮਿਡਲ, ਮੈਟ੍ਰਿਕ ਤੇ ਸੀਨੀਅਰ ਸੈਕੰਡਰੀ ਕਲਾਸਾਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਨੋਟਿਸ ਵਿੱਚ ਦਿੱਤੀ ਗਈ ਜਾਣਕਾਰੀ ਅਨੁਸਾਰ, PSEB ਪ੍ਰੀਖਿਆਵਾਂ (PSEB Exams 2024) ਫਰਵਰੀ ਅਤੇ ਮਾਰਚ ਮਹੀਨੇ ਵਿੱਚ ਕਰਵਾਈਆਂ ਜਾਣਗੀਆਂ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਸ਼੍ਰੇਣੀ ਦੀ ਸਲਾਨਾ ਪਰੀਖਿਆ ਮਿਤੀ 07 ਮਾਰਚ 2024 ਤੋਂ 14 ਮਾਰਚ 2024 ਅਤੇ ਅੱਠਵੀਂ ਜਮਾਤ ਦੀ ਪ੍ਰੀਖਿਆ ਮਿਤੀ 7 ਮਾਰਚ 2024 ਤੋਂ 27 ਮਾਰਚ 2024 ਤੱਕ ਕ੍ਰਮਵਾਰ ਸੈਲਫ਼ ਪਰੀਖਿਆ ਕੇਂਦਰਾਂ ਅਤੇ ਬੋਰਡ ਦਫਤਰ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ। ਇਸੇ ਤਰ੍ਹਾਂ ਦਸਵੀਂ ਸ਼੍ਰੇਣੀ ਦੀ ਪਰੀਖਿਆ ਮਿਤੀ 13 ਫਰਵਰੀ 2024 ਤੋਂ 06 ਮਾਰਚ 2024 ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ 13 ਫਰਵਰੀ 2024 ਤੋਂ 30 ਮਾਰਚ 2024 ਤੱਕ (ਸਮੇਤ ਓਪਨ ਸਕੂਲ, ਕੰਪਾਰਟਮੈਂਟ/ਰੀ-ਅਪੀਅਰ,ਵਾਧੂ ਵਿਸ਼ਾ ਅਤੇ ਕਾਰਗੁਜਾਰੀ) ਬੋਰਡ ਦਫਤਰ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।

ਪੰਜਵੀਂ ਸ਼੍ਰੇਣੀ ਦੀ ਪਰੀਖਿਆ ਸਵੇਰੇ 10:00 ਵਜੇ ਤੋਂ ਅਤੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪਰੀਖਿਆ ਸਵੇਰੇ 11:00 ਵਜੇ ਤੋਂ ਸੁਰੂ ਹੋਵੇਗੀ। ਇਹਨਾਂ ਸ਼੍ਰੇਣੀਆਂ ਦੀ ਡੇਟ-ਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੇ ਵੀ ਉਪਲੱਬਧ ਹੈ।

ਜੇਕਰ ਜਮਾਤ ਦੇ ਹਿਸਾਬ ਨਾਲ ਗੱਲ ਕਰੀਏ ਤਾਂ ਪੰਜਵੀਂ ਜਮਾਤ ਦੀ ਪ੍ਰੀਖਿਆ 7 ਮਾਰਚ ਤੋਂ 14 ਮਾਰਚ ਤੱਕ, ਅੱਠਵੀਂ ਜਮਾਤ ਦੀ ਪ੍ਰੀਖਿਆ 07 ਮਾਰਚ ਤੋਂ ਲੈਕੇ 27 ਮਾਰਚ ਤੱਕ ਹੋਵੇਗੀ। ਇਸੇ ਤਰ੍ਹਾਂ 10ਵੀਂ ਦੀ  13 ਫਰਵਰੀ ਤੋਂ 6 ਮਾਰਚ ਤੱਕ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ  30 ਮਾਰਚ ਤੱਕ ਹੋਣਗੀਆਂ। ਪ੍ਰੀਖਿਆ ਨਾਲ ਸਬੰਧਤ ਹਦਾਇਤਾਂ ਪੀਐਸਈਬੀ ਦੀ ਵੈੱਬਸਾਈਟ ‘ਤੇ ਜਾ ਕੇ ਦੇਖੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਬੋਰਡ ਵੱਲੋਂ ਪ੍ਰੈਕਟੀਕਲ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਵੀ ਕੀਤਾ ਗਿਆ ਹੈ, ਉਨ੍ਹਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪ੍ਰੀਖਿਆ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰਨ ਲਈ, ਤੁਸੀਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਸਕਦੇ ਹੋ।

Leave a Reply

Your email address will not be published.


*


%d