ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸੂਬੇ ਦੇ ਬਜਟ ਨਾਲ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ – ਗਮੀ ਕਲਿਆਣ 

ਭਵਾਨੀਗੜ੍ਹ    ਮਨਦੀਪ ਕੌਰ ਮਾਝੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਐੱਸ ਸੀ ਮੌਰਚਾ ਦੇ ਸਕਤੱਰ ਗਮੀ ਕਲਿਆਣ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਾਲ 2024-25 ਦਾ ਬਜਟ ਪੇਸ਼ ਕਰਨ ਲੱਗਿਆਂ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਨਾਂਹ ਕਰ ਕੇ ਅਤੇ ਕਿਸਾਨਾਂ, ਨੌਜਵਾਨਾਂ, ਵਪਾਰ ਤੇ ਉਦਯੋਗ ਨਾਲ ਵਿਤਕਰਾ ਕਰ ਕੇ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ ਹੈ।
ਬਜਟ ’ਤੇ ਪ੍ਰਤੀਕਰਮ ਦਿੰਦਿਆਂ ਸਰਦਾਰ ਗਮੀ ਕਲਿਆਣ ਨੇ ਕਿਹਾ ਕਿ ਬਜਟ ਵਿਚ ਦੋ ਸਾਲ ਪਹਿਲਾਂ ਆਪ ਸਰਕਾਰ ਵੱਲੋਂ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਕੀਤੇ ਵਾਅਦੇ ਵਾਸਤੇ ਕੋਈ ਪੈਸਾ ਨਹੀਂ ਰੱਖਿਆ ਗਿਆ। ਉਹਨਾਂ ਕਿਹਾ ਕਿ ਔਰਤਾਂ ਦਾ ਦੋ ਸਾਲਾਂ ਦਾ 24-24 ਹਜ਼ਾਰ ਰੁਪਏ ਦਾ ਬਕਾਇਆ ਖੜ੍ਹਾ ਹੋ ਗਿਆ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਾਸਤੇ ਕੋਈ ਪੈਸਾ ਨਹੀਂ ਰੱਖਿਆ ਜਦੋਂ ਕਿ ਇਸਦਾ ਨੋਟੀਫਿਕੇਸ਼ਨ ਇਕ ਸਾਲ ਪਹਿਲਾਂ ਜਾਰੀ ਕੀਤਾ ਗਿਆ ਸੀ।
ਗਮੀ ਕਲਿਆਣ ਨੇ ਕਿਹਾ ਕਿ ਆਪ ਸਰਕਾਰ ਨੇ ਨੌਜਵਾਨਾਂ ਤੇ ਉਦਯੋਗਿਕ ਖੇਤਰ ਨਾਲ ਵੀ ਭੱਦਾ ਮਜ਼ਾਕ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਉਦਮਤਾ ਸਕੀਮ ਵਾਸਤੇ ਸਿਰਫ 15 ਕਰੋੜ ਰੁਪਏ ਰੱਖੇ ਗਏ ਹਨ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਇਹ ਸਿਰਫ ਕਾਗਜ਼ਾਂ ਤੱਕ ਸੀਮਤ ਹੈ। ਇਸੇ ਤਰੀਕੇ ਪੰਜਾਬ ਹੁਨਰ ਵਿਕਾਸ ਤੇ ਸੀ ਪਾਈਟ ਸਕੀਮ ਵਾਸਤੇ ਸਿਰਫ 46 ਕਰੋੜ ਰੁਪਏ ਰੱਖੇ ਗਏ ਹਨ।
ਕਲਿਆਣ ਨੇ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈ ਕਿ ਆਪ ਸਰਕਾਰ ਨੇ ਕੁਦਰਤੀ ਆਫਤਾਂ ਦੇ ਮਾਮਲੇ ਵਿਚ ਕਿਸਾਨਾਂ ਦੀ ਸਹਾਇਤਾ ਲਈ ਸਿਰਫ 130 ਕਰੋੜ ਰੁਪਏ ਰੱਖੇ ਹਨ ਇਹ ਬਜਟ ਪੰਜਾਬ ਦੇ ਵਾਸੀਆ ਲਈ ਲਾਭ ਵਾਲਾ ਨਹੀ ਹੈ ਸਿਰਫ ਐੜ ਹੈ ਅਤੇ ਪੰਜਾਬ ਦੇ ਵਾਸੀ ਉੱਤੇ ਖਰਚ ਹੀ ਹੈ

Leave a Reply

Your email address will not be published.


*


%d