ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕੇ ਧੂਰੀ ‘ਚ ਪਹੁੰਚੀਆਂ ਝਾਕੀਆਂ ਦਾ ਚੁਫੇਰਿਓਂ ਨਿੱਘਾ ਸਵਾਗਤ 

ਧੂਰੀ/:::::::::::::::::::::: ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ, ਮਹਿਲਾ ਸਸ਼ਕਤੀਕਰਨ ਅਤੇ ਸੂਬੇ ਦੇ ਅਮੀਰ ਸਭਿਆਚਾਰ ਨੂੰ ਰੂਪਮਾਨ’ ਕਰਦੀਆਂ ਤਿੰਨੇ ਝਾਕੀਆਂ ਦਾ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕੇ ਧੂਰੀ ਵਿੱਚ ਵੱਖ-ਵੱਖ ਥਾਈਂ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਅੱਜ ਬਾਅਦ ਦੁਪਹਿਰ ਇਹ ਝਾਕੀਆਂ ਪਿੰਡ ਬੇਨੜਾ ਪਹੁੰਚੀਆਂ ਜਿਸ ਤੋਂ ਬਾਅਦ ਧੂਰੀ ਸ਼ਹਿਰ ਵਿਖੇ ਪੁੱਜੀਆਂ ਜਿੱਥੇ ਇਨ੍ਹਾਂ ਝਾਕੀਆਂ ਦਾ ਸਮਾਜ ਦੇ ਵੱਖ-ਵੱਖ ਵਰਗਾਂ ਦੇ ਵੱਡੀ ਗਿਣਤੀ ਨਾਮਵਰ ਆਗੂਆਂ ਅਤੇ ਹਲਕਾ ਵਾਸੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਉਪ ਮੰਡਲ ਮੈਜਿਸਟਰੇਟ ਧੂਰੀ ਅਮਿਤ ਗੁਪਤਾ, ਡੀ.ਐਸ.ਪੀ. ਤਲਵਿੰਦਰ ਸਿੰਘ ਗਿੱਲ, ਮੁੱਖ ਮੰਤਰੀ ਦਫ਼ਤਰ ਤੋਂ ਅੰਮ੍ਰਿਤਪਾਲ ਬਰਾੜ ਸਮੇਤ ਹੋਰਾਂ ਨੇ ਗਰਮਜੋਸ਼ੀ ਨਾਲ ਝਾਕੀਆਂ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਝਾਕੀਆਂ ਦੇਖਣ ਲਈ ਵੱਖ-ਵੱਖ ਇਲਾਕਿਆਂ ਵਿੱਚੋਂ ਪੁੱਜੇ ਵੱਡੀ ਗਿਣਤੀ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੀ ਕਚਹਿਰੀ ਵਿੱਚ ਪੇਸ਼ ਕਰਨ ਦਾ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਬੱਚਿਆਂ ਨੇ ਝਾਕੀਆਂ ਨਾਲ ਉਤਸ਼ਾਹ ਨਾਲ ਤਸਵੀਰਾਂ ਖਿਚਵਾਈਆਂ ਅਤੇ ਝਾਕੀਆਂ ‘ਚ ਦਰਸਾਏ ਪਾਤਰਾਂ ਬਾਰੇ ਉਤਸੁਕਤਾ ਨਾਲ ਜਾਣਕਾਰੀ ਹਾਸਲ ਕੀਤੀ।

Leave a Reply

Your email address will not be published.


*


%d