ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ:ਹਰਵਿੰਦਰ ਸਿੰਘ ਚੰਦੂਮਾਜਰਾ 

ਨਵਾਂਸ਼ਹਿਰ /ਬਲਾਚੌਰ  (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ ਵੱਲੋਂ  ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦਿਆਂ ।ਅੱਜ ਹਲਕਾ ਬਲਾਚੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਨਾਲ ਮੀਟਿੰਗ ਕੀਤੀ ਗਈ ।ਜਿਸ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰੇ ਕੀਤੇ ਗਏ । ਇਹ ਮੀਟਿੰਗ ਸਾਬਕਾ ਵਿਧਾਇਕ ਹਰਵਿੰਦਰ ਪਾਲ ਸਿੰਘ ਚੰਦੂ ਮਾਜਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾਂ ਪ੍ਰਧਾਨ  ਸੁਖਜੀਤ ਸਿੰਘ ਸ਼ੁਕਾਰ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਸਬੰਧੀ ਹਲਕੇ ਦੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਅਤੇ  ਉਹਨਾਂ ਨੂੰ ਲੋਕ ਸਭਾ ਚੋਣਾਂ ਸਬੰਧੀ ਕਮਰ ਕੱਸਣ ਲਈ ਕਿਹਾ ਗਿਆ। ਹਰਵਿੰਦਰ ਪਾਲ ਸਿੰਘ ਚੰਦੂ ਮਾਜਰਾ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਨਾ ਦੀ ਕੋਈ ਚੀਜ਼ ਨਹੀਂ ਤੇ ਜ਼ੁਰਮ ਇਨ੍ਹਾਂ ਵਧ ਚੁੱਕਾ ਹੈ ਕਿ ਲੋਕ ਆਪਣੇ ਘਰਾਂ ਤੋ ਬਾਹਰ ਨਹੀਂ ਨਿਕਲ ਰਹੇ ਤੇ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਸ ਮੌਕੇ  ਨੌਜਵਾਨ ਆਗੂ ਗੁਰਪ੍ਰੀਤ ਗੁਜਰ ਰੈਲਮਾਜਰਾ, ਸਾਬਕਾ ਚੇਅਰਮੈਨ ਵਿਮਲ ਚੌਧਰੀ, ਪੰਮੀ ਰੱਤੇਵਾਲ, ਦਲਜੀਤ ਸਿੰਘ ਮਾਣੇਵਾਲ, ਅਵਤਾਰ ਸਿੰਘ ਸਾਹਦੜਾ, ਸਾਬਕਾ ਪ੍ਰਧਾਨ ਨਗਰ ਕੌਸਲ ਰਣਦੀਪ ਸਿੰਘ ਕੌਂਸਲ ਆਦਿ ਹਾਜ਼ਰ ਸਨ

Leave a Reply

Your email address will not be published.


*


%d