ਵਿਕਸਤ ਭਾਰਤ ਸੰਕਲਪ ਯਾਤਰਾ ਵੈਨ ਦੇ ਰਹੀ 12 ਦਿਨਾਂ ਤੋਂ ਵੱਖ ਵੱਖ ਪਿੰਡਾਂ ਵਿੱਚ ਸਰਕਾਰੀ ਸੇਵਾਵਾਂ

”ਵਿਕਸਤ ਭਾਰਤ ਸੰਕਲਪ ਯਾਤਰਾ” ਦੀ ਵੈਨ ਦੇ ਜ਼ਿਲ੍ਹਾ ਮੋਗਾ ਵਿੱਚ ਅੱਜ 13 ਦਿਨ ਮੁਕੰਮਲ ਹੋ ਗਏ ਹਨ। ਪਿਛਲੇ 12 ਦਿਨਾਂ ਤੋਂ ਵੱਖ ਵੱਖ ਪਿੰਡਾਂ ਦੇ ਲੋਕ ਇਸ ਵੈਨ ਰਾਹੀਂ ਸਰਕਾਰੀ ਸਹੂਲਤਾਂ ਦਾ ਆਪਣੇ ਦਰਾਂ ਸਾਹਮਣੇ ਹੀ ਲਾਭ ਉਠਾ ਰਹੇ ਹਨ। ਅੱਜ ਤੇਰਵੇਂ ਦਿਨ ਵੈਨ ਥੰਮਨਵਾਲਾ  ਤੇ ਮੰਗੇਵਾਲਾ ਪਿੰਡਾਂ ਵਿੱਚ ਪਹੁੰਚੀ। ਇਹ ਯਾਤਰਾ ਦੋ ਮਹੀਨੇ ਜ਼ਿਲ੍ਹੇ ਵਿੱਚ ਰਹੇਗੀ।
ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਮੋਗਾ (ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅੱਜ ਦੇ ਦਿਨ ਵੀ ਇਸ ਮੌਕੇ ਵੱਖ-ਵੱਖ ਵਿਭਾਗਾਂ ਨੇ ਆਪਣੇ ਅਧੀਨ ਆਉਂਦੀਆਂ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਣੂੰ ਕਰਵਾਇਆ ਅਤੇ ਯੋਗ ਲਾਭਪਾਤਰੀਆਂ ਦੇ ਵੱਖ ਵੱਖ ਸਰਕਾਰੀ ਸਕੀਮਾਂ ਪ੍ਰਤੀ ਫਾਰਮ ਭਰੇ ਗਏ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ 15 ਨਵੰਬਰ ਤੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੇ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਯਾਤਰਾ 25 ਜਨਵਰੀ, 2024 ਨੂੰ ਸਮਾਪਤ ਹੋਵੇਗੀ।
ਸ੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਅੱਜ ਪਿੰਡ ਵਾਸੀਆਂ ਤੇ ਸਰਕਾਰੀ ਮੁਲਾਜ਼ਮਾਂ ਨੇ ਭਾਰਤ ਨੂੰ 2047 ਤੱਕ ਵਿਕਸਤ ਤੇ ਆਤਮ ਨਿਰਭਰ ਦੇਸ਼ ਬਣਾਉਣ ਦਾ, ਗੁਲਾਮੀ ਦੀ ਮਾਨਸਿਕਤਾ ਨੂੰ ਖਤਮ ਕਰਨ, ਆਪਣੇ ਦੇਸ਼ ਦੀ ਅਮੀਰ ਵਿਰਾਸਤ ਨੂੰੰ ਸਾਂਭਣ, ਭਾਰਤ ਦੀ ਏਕਤਾ ਨੂੰ ਮਜ਼ਬੂਤ ਬਣਾਉਣ, ਜਿੰਮੇਵਾਰ ਨਾਗਰਿਕ ਬਣਨ ਦਾ ਅਹਿਦ ਵੀ ਲਿਆ।

Leave a Reply

Your email address will not be published.


*


%d