ਵਿਕਾਸ ਕਾਰਜ਼ਾਂ ਨਾਲ ਬਦਲੇਗੀ ਹਲਕਾ ਆਤਮ ਨਗਰ ਦੀ ਨੁਹਾਰ – ਵਿਧਾਇਕ ਕੁਲਵੰਤ ਸਿੰਘ ਸਿੱਧੂ

ਲੁਧਿਆਣਾ:- ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ,  ਹਲਕੇ ਦੇ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ ਜਿਸਦੇ ਤਹਿਤ ਕਰੀਬ 1.37 ਕਰੋੜ ਰੁਪਏ ਦੀ ਲਾਗਤ ਨਾਲ ਧੂਰੀ ਰੇਲਵੇ ਲਾਈਨ ਤੋਂ ਗਿੱਲ ਪੁਲ ਤੱਕ ਸਿੱਧਵਾਂ ਨਹਿਰ ਦੇ ਨਾਲ ਲੋਕਾਂ ਦੇ ਸੈਰ ਕਰਨ ਲਈ ਗ੍ਰੀਨ ਬੈਲਟ ਵਿਕਸਤ ਕਰਨ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ।

ਵਿਧਾਇਕ ਸਿੱਧੂ ਵਲੋਂ ਇੱਕ ਪਰਿਵਰਤਨਕਾਰੀ ਸਫ਼ਰ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਹਲਕੇ ਦੇ ਵਸਨੀਕਾਂ ਲਈ ਹਰਿਆ-ਭਰਿਆ ਵਾਤਾਵਰਣ ਮੁਹੱਈਆਂ ਕਰਵਾਉਣਾ ਮੁੱਖ ਟੀਚਾ ਹੈ। ਉਨ੍ਹਾ ਕਿਹਾ ਕਿ ਹਲਕੇ ਵਿੱਚ ਵੱਖ-ਵੱਖ ਥਾਵਾਂ ‘ਤੇ ਸਫ਼ਾਈ ਅਭਿਆਨ ਵੀ ਚਲਾਏ ਜਾ ਰਹੇ ਹਨ ਤਾਂ ਜੋ ਹਲਕੇ ਦੀ ਦਿੱਖ ਨੂੰ ਹੋਰ ਸੁਧਾਰਿਆ ਜਾ ਸਕੇ।

ਹਲਕੇ ਦੇ ਲੋਕਾਂ ਵੱਲੋ ਆਪਣੇ ਹਰਮਨ ਪਿਆਰੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਵਿਕਾਸ ਕਾਰਜ਼ਾਂ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਹਰਿਆਵਲ ਨਾਲ ਭਰਪੂਰ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Leave a Reply

Your email address will not be published.


*


%d