ਸਕੂਲ ਲੈਕਚਰਾਰ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ 

 ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲੈਕਚਰਾਰ ਭਰਤੀ ਦਾ ਇਸ਼ਤਿਹਾਰ ਜਾਰੀ ਨਾ ਹੋਣ ਕਾਰਨ ਬੇਰੁਜ਼ਗਾਰਾਂ ‘ਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ।
343 ਬੇਰੁਜ਼ਗਾਰ ਲੈਕਚਰਾਰ ਯੂਨੀਅਨ ਦੀ ਸੂਬਾ ਪ੍ਰਧਾਨ ਹਰਦੀਪ ਕੌਰ ਅਤੇ ਮੀਤ ਪ੍ਰਧਾਨ ਗਗਨਦੀਪ ਕੌਰ ਨੇ ਕਿਹਾ ਕਿ 8 ਜਨਵਰੀ, 2022 ਨੂੰ ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ 343 ਲੈਕਚਰਾਰ ਭਰਤੀ ਕਰਨ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ, ਪਰ ਭਰਤੀ ਦੀਆਂ ਸ਼ਰਤਾਂ ਸਹੀ ਨਾ ਹੋਣ ਕਾਰਨ ਬੇਰੁਜ਼ਗਾਰ ਅਧਿਆਪਕ ਲਗਾਤਾਰ ਨਿਯਮਾਂ ਵਿੱਚ ਸੋਧ ਅਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਕਰਦੇ ਰਹੇ। 6 ਨਵੰਬਰ, 2022 ਨੂੰ
ਸਿੱਖਿਆ ਵਿਭਾਗ ਨੇ ਭਰਤੀ ਨਿਯਮਾਂ ਵਿੱਚ ਸੋਧ ਕਰਨ ਅਤੇ ਅਸਾਮੀਆਂ ਦੇ ਵਾਧੇ ਦਾ ਵਿਸ਼ਵਾਸ ਦਿਵਾਉਂਦੇ ਹੋਏ ਇਹ ਇਸ਼ਤਿਹਾਰ ਰੱਦ ਕਰ ਦਿੱਤਾ, ਪ੍ਰੰਤੂ ਹੁਣ ਤੱਕ ਇਸ਼ਤਿਹਾਰ ਜਾਰੀ ਨੂੰ ਹੋਣ ਕਾਰਨ ਬੇਰੁਜ਼ਗਾਰ ਅਧਿਆਪਕਾਂ ਵਿੱਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ, ਕਿਉਂਕਿ ਆਗਾਮੀ ਦਿਨਾਂ ‘ਚ ਲੋਕ ਸਭਾ ਚੋਣਾਂ ਲਈ ਚੋਣ-ਜਾਬਤਾ ਲੱਗ ਸਕਦਾ ਹੈ।
ਇਸ ਕਰਕੇ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਜੇਕਰ 4 ਮਾਰਚ ਨੂੰ ਹੋਣ ਵਾਲੀ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਮਸਲੇ ਦਾ ਹੱਲ ਕਰਦਿਆਂ ਇਸ਼ਤਿਹਾਰ ਤੁਰੰਤ ਜਾਰੀ ਨਾ ਕਰਵਾਇਆ ਤਾਂ ਉਹ 11 ਮਾਰਚ ਨੂੰ ਬਜ਼ਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵੱਲ ਕਾਲੇ ਚੋਲ਼ੇ ਪਾ ਕੇ ਰੋਸ-ਮਾਰਚ ਕਰਨਗੇ।

Leave a Reply

Your email address will not be published.


*


%d