ਸ਼ੰਭੂ ਸਰਹੱਦ ‘ਤੇ ਅੱਥਰੂ ਗੈਸ ਦੀ ਲਪੇਟ ‘ਚ ਆਉਣ ਨਾਲ ਕਿਸਾਨ ਦੀ ਮੌਤ ਹੋ ਗਈ

ਭਵਾਨੀਗੜ੍ਹ     (ਮਨਦੀਪ ਕੌਰ ਮਾਝੀ) ਹਰਿਆਣਾ ਦੇ ਸ਼ੰਭੂ ਸਰਹੱਦ ‘ਤੇ ਅੱਥਰੂ ਗੈਸ ਦੀ ਲਪੇਟ ‘ਚ ਆਉਣ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਪਿੰਡ ਚਾਚੌਕੀ ਦੇ ਰਹਿਣ ਵਾਲੇ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਗਿਆਨ ਸਿੰਘ ਪੁੱਤਰ ਗੁੱਜਰ ਸਿੰਘ ਵਜੋਂ ਹੋਈ ਹੈ। ਦੂਜੇ ਪਾਸੇ ਕਿਸਾਨ ਦੀ ਮੌਤ ਦੀ ਖ਼ਬਰ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਦੱਸਣਯੋਗ ਹੈ ਕਿ 11 ਫਰਵਰੀ ਨੂੰ ਕਿਸਾਨ ਗਿਆਨ ਸਿੰਘ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਨਾਮਦੇਵ ਜੀ ਦੇ ਜਥੇ ਨਾਲ ਸ਼ੰਭੂ ਬਾਰਡਰ ‘ਤੇ ਗਿਆ ਸੀ। 14 ਫਰਵਰੀ ਨੂੰ ਉਸ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਸਨ। ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਉਸ ਦੀ ਸਿਹਤ ਵਿਗੜਨ ਲੱਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜਗਦੀਸ਼ ਸਿੰਘ ਨੇ ਦੱਸਿਆ ਕਿ ਕਿਸਾਨ ਦੀ ਮੌਤ ਦੀ ਘਟਨਾ ਸਬੰਧੀ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਕਿਸਾਨ ਦੀ ਮ੍ਰਿਤਕ ਦੇਹ ਨੂੰ ਜਲਦੀ ਹੀ ਪਿੰਡ ਭੇਜ ਦਿੱਤਾ ਜਾਵੇਗਾ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਇਸ ਮਾਮਲੇ ‘ਤੇ ਅਗਲੀ ਕਾਰਵਾਈ ਕਰਨਗੇ।

Leave a Reply

Your email address will not be published.


*


%d