ਸੀਏਏ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਵੋਟ ਬੈਂਕ ਦੀ ਕਰ ਰਹੀ ਰਾਜਨੀਤੀ – ਧਾਲੀਵਾਲ 

ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ ਰਾਘਵ ਅਰੋੜਾ) ਸੀਏਏ ਦੇ ਮੁੱਦੇ ‘ਤੇ ਅਰਵਿੰਦ ਕੇਜਰੀਵਾਲ ਤੇ ਜੋਰਦਾਰ ਹਮਲਾ ਬੋਲਦਿਆਂ ਪੰਜਾਬ ਭਾਜਪਾ ਦੇ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਨ, ਜਿਨ੍ਹਾਂ ਨੇ ਖ਼ੁਦ ਆਪਣੇ ਵੋਟ ਬੈਂਕ ਦੇ ਲਾਭ ਲਈ ਰੋਹਿੰਗਿਆ ਲੋਕਾਂ ਨੂੰ ਦਿੱਲੀ ਦੀ ਸਰਕਾਰੀ ਜ਼ਮੀਨ ਹੜੱਪਣ ਲਈ ਮੱਦਦ ਦਿੱਤੀ। ਉਹਨਾਂ ਨੇ ਕਿਹਾ ਸੀਏਏ ਦੇ ਮੁੱਦੇ ਤੇ ‘ਤੇ ਝੂਠਾ ਬਿਆਨ ਦੇਣ ਤੋਂ ਪਹਿਲਾਂ ਉਹਨਾਂ ਨੂੰ ਆਪਣੀ ਪੀੜੀ ਥੱਲੇ ਛੋਟਾ ਫੇਰਨਾ ਚਾਹੀਦਾ ਸੀ। ਅਰਵਿੰਦ ਕੇਜਰੀਵਾਲ ਨੇ ਕਦੇ ਵੀ ਬੰਗਲਾਦੇਸ਼ੀ ਜਾਂ ਰੋਹਿੰਗਿਆ ਦੇ ਘੁਸਪੈਠੀਆਂ ਵਿਰੁੱਧ ਇੱਕ ਵੀ ਸ਼ਬਦ ਨਹੀਂ ਬੋਲਿਆ। “ਉਹ ਸਿਰਫ਼ ਆਪਣੇ ਰਾਜਨੀਤਿਕ ਉਦੇਸ਼ਾਂ ਨੂੰ ਪੂਰਾ ਕਰਨ ਲਈ ਇਸ ਮੁੱਦੇ ਦਾ ਵਿਰੋਧ ਕਰਨ ਅਤੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
     ਕੁਲਦੀਪ ਧਾਲੀਵਾਲ ਨੇ ਕੇਜਰੀਵਾਲ ਦੇ ਦੋਹਰੇ ਮਾਪਦੰਡਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰੀ ਖਜ਼ਾਨਾ ਲੁੱਟਣਾ ਅਤੇ ਅਜਿਹੇ ਘੁਸਪੈਠੀਆਂ ਨੂੰ ਖੁੱਲ੍ਹੀਆਂ ਛੋਟਾਂ ਦੇਣਾ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੀ ਨੀਤੀ ਦਾ ਹਿੱਸਾ ਹੈ। ਇਹ ਕੇਜਰੀਵਾਲ ਦੀ ਪਾਰਟੀ ਹੈ ਜੋ ਵੋਟ ਬੈਂਕ ਦੀ ਰਾਜਨੀਤੀ ਦਾ ਸਹਾਰਾ ਲੈਂਦੀ ਹੈ ਨਾ ਕਿ ਭਾਜਪਾ।
ਆਮ ਆਦਮੀ ਪਾਰਟੀ (ਆਪ) ਦੀ ਨੀਤੀ ਹੈ ਕਿ ਲੋਕਾਂ ਨੂੰ ਮੁਫ਼ਤ ਦੀਆਂ ਸਹੂਲਤਾਂ ਦਾ ਲਾਲਚ ਦੇਕੇ ਵੋਟਾਂ ਹਾਸਲ ਕੀਤੀਆਂ ਜਾਣ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਨੇ ਲੋਕਾਂ ਨਾਲ ਵੱਡੇ-ਵੱਡੇ ਝੂਠੇ ਵਾਅਦੇ ਤੇ ਮੁਫ਼ਤ ਦੀਆਂ ਚੀਜਾਂ ਦੇਣ ਦੇ ਲਾਲਚ ਦੇਕੇ ਹੀ ਪੰਜਾਬ ਦੀ ਸੱਤਾ ਹਾਸਲ ਕੀਤੀ ਹੈ।
ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ, ਉਹ ਕਿਸਾਨਾਂ ਅਤੇ ਉਦਯੋਗਾਂ ਦੇ ਮਸਲਿਆਂ ਨੂੰ ਹੱਲ ਕਰਨ ਵਿੱਚ ਬੁਰੀ ਤਰ੍ਹਾਂ ਅਸਫ਼ਲ ਰਹੇ ਹਨ।
ਹੁਣ ਚੋਣਾਂ ਤੋਂ ਪਹਿਲਾਂ ‘ਆਪ’ ਉਦਯੋਗਾਂ ਨੂੰ ਸਸਤੀ ਬਿਜਲੀ ਦੇਣ ਦਾ ਵਾਅਦਾ ਸਿਰਫ਼ ਵੋਟ ਬੈਂਕ ਲਈ ਕਰ ਰਹੀ ਹੈ। ਪਰ ਪੰਜਾਬੀ ਆਮ ਆਦਮੀ ਪਾਰਟੀ ਦੀ ਸੱਚਾਈ ਜਾਣ ਚੁੱਕੇ ਹਨ ਤੇ ਹੁਣ ਇਸ ਪਾਰਟੀ ਨੂੰ ਸੱਤਾ ਵਿੱਚੋਂ ਬਾਹਰ ਦਾ ਰਸਤਾ ਦਿਖਾਉਣਗੇ।

Leave a Reply

Your email address will not be published.


*


%d