ਸੰਤ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦਾ ਕੀਤਾ ਗਿਆ ਸ਼ਾਨਦਾਰ ਸਵਾਗਤ

ਲੁਧਿਆਣਾ:( Harjinder singh /Rahul Ghai) ਸੰਤ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦਾ ਸੁਭਾਨੀ ਬਿਲਡਿੰਗ ਚੋਂਕ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਹਰ ਸਾਲ ਦੀ ਤਰ੍ਹਾਂ ਸ਼੍ਰੀ ਗੁਰੂ ਰਵਿਦਾਸ ਨੌਜਵਾਨ ਕਮੇਟੀ ਮੁਹੱਲਾ ਫਤਿਹਗੰਜ ਕਮੇਟੀ ਅਤੇ ਅੰਬੇਡਕਰ ਨਵਯੁਵਕ ਦਲ ਵੱਲੋਂ ਸਾਂਝੇ ਤੌਰ ਤੇ ਸਟੇਜ ਤੇ ਲੰਗਰ ਦੀ ਵਿਵਸਥਾ ਕੀਤੀ ਗਈ ਸੀ।
ਇਸ ਮੌਕੇ ਅੰਬੇਡਕਰ ਨਵਯੁਵਕ ਦਲ ਦੇ ਸਰਪਰਸਤ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਉਹਨਾਂ ਦੀ ਸੰਸਥਾ ਵੱਲੋਂ ਹਰ ਸਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਅਜਿਹੇ ਮੌਕੇ ਸਾਡੀ ਧਾਰਮਿਕ ਅਤੇ ਸਮਾਜਿਕ ਏਕਤਾ ਨੂੰ ਹੋਰ ਮਜਬੂਤ ਕਰਦੇ ਹਨ। ਇਸ ਦੌਰਾਨ ਉਨਾਂ ਨੇ ਨਗਰ ਕੀਰਤਨ ਵਿੱਚ ਹਿੱਸਾ ਲੈਣ ਵਾਲੀਆਂ ਕਮੇਟੀਆਂ ਦੇ ਆਯੋਜਕਾਂ ਦੀ ਵੀ ਸ਼ਲਾਘਾ ਕੀਤੀ, ਜਿਨਾਂ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਨੂੰ ਘਰ ਘਰ ਪਹੁੰਚਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਅੱਜ ਦੇ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ ਤੇ ਸਾਬਕਾ ਕੌਂਸਲਰ ਚੰਚਲ ਸਿੰਘ, ਐਡਵੋਕੇਟ ਇੰਦਰਜੀਤ ਸਿੰਘ, ਮੋਹਣ ਵਿਰਦੀ ਸਾਬਕਾ ਬਲਾਕ ਸੰਮਤੀ ਮੈਂਬਰ, ਚਰਨ ਦਾਸ ਤਲਵੰਡੀ ਸਾਬਕਾ ਸਰਪੰਚ ਤਲਵੰਡੀ ਤੋਂ ਇਲਾਵਾ, ਮਹੱਲਾ ਫਤਿਹਗੰਜ ਅਤੇ ਅੰਬੇਦਕਰ ਨਵਯੁਵਕ ਦਲ, ਸੋਢੀ ਰਾਮ, ਬ੍ਰਜੇਸ਼ ਲੱਕੀ, ਵੇਦਾਂਤ ਵਿੰਕਲ, ਰਮੇਸ਼ ਕੁਮਾਰ, ਸ਼ਿਸ਼ੂ ਤੇ ਸਮੂਹ ਭੈਣਾਂ ਨੇ ਸ਼ਰਧਾ ਤੇ ਉਤਸਾਹ ਨਾਲ ਨਗਰ ਕੀਰਤਨ ਵਿੱਚ ਸੇਵਾ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਐਡਵੋਕੇਟ ਆਰ.ਐਲ ਸੁਮਨ, ਰਾਮਦਾਸ ਆਰ. ਡੀ, ਡਿੰਪਲ ਮੁਹੱਲਾ ਫਤਿਹਗੰਜ, ਅਮਨ ਗੁੜੇ, ਲਕੀ ਜਮਾਲਪੁਰ ਆਦਿ ਨੇ ਹਰ ਸਾਲ ਦੀ ਤਰ੍ਹਾਂ ਨਗਰ ਕੀਰਤਨ ਦੌਰਾਨ ਲੰਗਰ ਦੀ ਸੇਵਾ ਵਿੱਚ ਯੋਗਦਾਨ ਪਾਇਆ।

Leave a Reply

Your email address will not be published.


*


%d