ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਰੋਜ਼ਗਾਰ ਕੈਂਪ 12,13 ਤੇ 15 ਫਰਵਰੀ ਨੂੰ

ਮੋਗਾ::::::::::::::( Manpreet singh)
ਪੰਜਾਬ ਸਰਕਾਰ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ 12, 13, 15 ਫ਼ਰਵਰੀ 2024 ਨੂੰ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। 12 ਫਰਵਰੀ ਨੂੰ ਪਾਰਸ ਮਸਾਲਾ ਫੈਕਟਰੀ ਮੋਗਾ ਵੱਲੋਂ ਅੱਠਵੀਂ ਤੋਂ ਬਾਰ੍ਹਵੀਂ ਪਾਸ (ਸਿਰਫ਼ ਲੜਕੇ) ਵਰਕਰਾਂ ਦੀ, 13 ਫਰਵਰੀ ਨੂੰ ਪ੍ਰਾਈਵੇਟ ਕੰਪਨੀ ਸਟਾਰਬੱਕਸ, ਮੋਗਾ ਵੱਲੋਂ ਕਸਟਮਰ ਕੇਅਰ ਦੀ ਅਸਾਮੀ (ਲੜਕੇ/ਲੜਕੀਆਂਂ) ਬਾਰ੍ਹਵੀਂ ਪਾਸ ਲਈ, 15 ਫਰਵਰੀ ਨੂੰ ਭਾਰਤ ਫਾਇਨਾਂਸ ਪ੍ਰਾਈਵੇਟ ਕੰਪਨੀ ਮੋਗਾ ਦੁਆਰਾ ਲੋਨ ਕਲੈਕਸ਼ਨ (ਫੀਲਡ ਸਟਾਫ਼, ਸਿਰਫ਼ ਲੜਕੇ) ਬਾਰ੍ਹਵੀਂ ਪਾਸ ਲਈ ਇਹ ਰੋਜ਼ਗਾਰ ਕੈਂਪ ਲਗਾਏ ਜਾਣਗੇ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉ਼ਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ  ਉਕਤ ਮਿਤੀਆਂ ਨੂੰ ਲਗਾਏ ਜਾਣ ਵਾਲੇ ਰੋਜ਼ਗਾਰ ਕੈਂਪਾਂ ਵਿੱਚ ਹਾਜ਼ਰ ਹੋਣ ਵਾਲੀਆਂ ਕੰਪਨੀਆਂ ਵੱਲੋਂ ਇੰਟਰਵਿਊ ਦੀ ਪ੍ਰਕਿਰਿਆ ਰਾਹੀਂ ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਜਾਵੇਗੀ। ਇਨ੍ਹਾਂ ਰੋਜ਼ਗਾਰ ਕੈਂਪਾਂ ਦਾ ਸਮਾਂ ਸਵੇਰੇ 10:30 ਤੋਂ ਦੁਪਹਿਰ 1 ਵਜੇ ਤੱਕ ਦਾ ਹੋਵੇਗਾ।
ਚਾਹਵਾਨ ਪ੍ਰਾਰਥੀ ਜਿਹਨਾਂ ਦੀ ਉਮਰ 18 ਤੋਂ 28 ਸਾਲ ਤੱਕ ਹੋਵੇ, ਵਿੱਦਿਅਕ ਯੋਗਤਾ ਦੇ ਲੋੜੀਂਦੇ ਦਸਤਾਵੇਜ, ਰੀਜਿਊਮ, ਆਧਾਰ ਕਾਰਡ ਆਦਿ ਲੈ ਕੇ ਉਕਤ ਮਿਤੀ ਨੂੰ ਲਗਾਏ ਜਾਣ ਵਾਲੇ ਰੋਜ਼਼ਗਾਰ ਕੈਂਪਾਂ ਵਿੱਚ ਸ਼ਾਮਿਲ ਹੋ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ  ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ ਚਿਨਾਬ ਜੇਹਲਮ ਬਲਾਕ, ਤੀਜੀ ਮੰਜਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੈਸਲੇ ਦੇ ਸਾਹਮਣ ਜਾਂ ਸਹਾਇਤਾ ਨੰਬਰ 6239266860 ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਮੋਗਾ ਦੇ ਸੋਸ਼ਲ ਮੀਡਿਆ ਅਕਾਊਂਟ ਜਿਵੇਂ ਫੇਸਬੁੱਕ ਪੇਜ਼ ਡੀ.ਬੀ.ਈ.ਈ. ਮੋਗਾ ਤੇ ਵੀ ਸਬੰਧਤ ਜਾਣਕਾਰੀ ਹਾਸਲ ਕਰ ਸਕਦੇ ਹਨ।
ਸ੍ਰੀਮਤੀ ਡਿੰਪਲ ਥਾਪਰ ਨੇ ਵੱਧ ਤੋਂ ਵੱਧ ਯੋਗ ਪ੍ਰਾਰਥੀਆਂ ਨੂੰ ਇਨ੍ਹਾਂ ਰੋਜ਼ਗਾਰ ਕੈਂਪਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ।

Leave a Reply

Your email address will not be published.


*


%d