ਅਗਨੀਵੀਰ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਉਮੀਦਵਾਰਾਂ ਨੂੰ ਸੀ-ਪਾਈਟ ਕੈਂਪ ਵਿੱਚ  ਸਰੀਰਕ ਪ੍ਰੀਖਿਆ ਦੀ ਮਿਲ ਰਹੀ ਮੁਫ਼ਤ ਟ੍ਰੇਨਿੰਗ

ਮੋਗਾ ( Manpreet singh)
ਜਿਹੜੇ ਯੁਵਕ ਅਗਨੀਵੀਰ ਦੀ ਅਪ੍ਰੈਲ-2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਹੋ ਗਏ ਹਨ, ਉਨਾਂ ਦਾ ਸਰੀਰਕ ਟੈਸਟ 1 ਅਗਸਤ 2024 ਤੋਂ 8 ਅਗਸਤ 2024 ਤੱਕ ਹੋਣਾ ਹੈ। ਪੰਜਾਬ ਸਰਕਾਰ ਦੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫ਼ਿਰੋਜਪੁਰ ਵਿਖੇ ਇਨ੍ਹਾਂ ਯੁਵਕਾਂ ਲਈ ਮੁਫ਼ਤ ਸਰੀਰਕ ਟੈਸਟ ਦੀ ਟ੍ਰੇਨਿੰਗ ਚਲਾਈ ਜਾ ਰਹੀ ਹੈ। ਮੋਗਾ ਜ਼ਿਲ੍ਹੇ ਦੇ ਯੁਵਕ ਜਿਹੜੇ ਲਿਖਤੀ ਪੇਪਰ ਵਿੱਚੋਂ ਪਾਸ ਹੋ ਚੁੱਕੇ ਹਨ, ਸਰੀਰਕ ਪੇਪਰ ਦੀ ਤਿਆਰੀ ਦਾ ਲਾਹਾ ਲੈਣ ਲਈ ਸਵੇਰੇ 8 ਵਜੇ ਤੋਂ 11:30 ਵਜੇ ਤੱਕ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਕੈਂਪ ਵਿਖੇ ਰਿਪੋਰਟ ਕਰ ਸਕਦੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਰਜਿਸਟ੍ਰੇਸ਼ਨ, ਰਿਜ਼ਲਟ, ਦਸਵੀਂ ਸਰਟੀਫਿਕੇਟ, ਪੰਜਾਬ ਵਸਨੀਕ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤਾ ਦੀਆਂ ਫੋਟੋਕਾਪੀਆਂ ਅਤੇ ਦਸਵੀਂ ਜਮਾਤ ਦਾ ਅਸਲ ਸਰਟੀਫਿਕੇਟ ਨਾਲ ਲੈ ਕੇ ਆਉਣ।ਇਸ ਤੋਂ ਇਲਾਵਾ ਯੁਵਕਾਂ ਲਈ ਆਪਣੇ ਨਾਲ  ਆਪਣੀ  ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਪੈਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਲਿਆਉਣ ਵੀ ਲਾਜ਼ਮੀ ਹੈ। ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ, ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਸਰੀਰਕ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ।
ਜ਼ਿਕਰਯੋਗ ਹੈ ਕਿ ਯੁਵਕਾਂ ਨੂੰ ਵਧੇਰੇ ਜਾਣਕਾਰੀ ਦੇਣ ਲਈ 8872802046 ਅਤੇ 7889175575 ਨੰਬਰ ਜਾਰੀ ਕੀਤੇ ਗਏ ਹਨ।

Leave a Reply

Your email address will not be published.


*