ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਜਿਲ੍ਹਾ ਮਾਲੇਰਕੋਟਲਾ ਚ “ਫਲੈਗ ਮਾਰਚ” ਦਾ ਆਯੋਜਨ

ਮਾਲੇਰਕੋਟਲਾ        : (ਮੁਹੰਮਦ ਸ਼ਹਿਬਾਜ਼) ਜ਼ਿਲ੍ਹਾ ਪੁਲਿਸ ਮੁਖੀ ਮਾਲੇਰਕੋਟਲਾ ਡਾ. ਸਿਮਰਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਜਿਲ੍ਹਾ ਮਾਲੇਰਕੋਟਲਾ ਦੇ ਏਰੀਆ ਵਿੱਚ “ਫਲੈਗ ਮਾਰਚ” ਦਾ ਆਯੋਜਨ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਇਹ ਫਲੈਗ ਮਾਰਚ ਮਾਲੇਰਕੋਟਲਾ ਸਹਿਰ ਦੇ ਜਾਕਿਰ ਹੁਸੈਨ ਸਟੇਡੀਅਮ ਤੋਂ ਸੁਰੂ ਹੋ ਕੇ ਸਥਾਨਕ ਸਹਿਰ ਦੇ ਵੱਖ-2 ਬਜਾਰਾਂ ਤੋਂ ਹੁੰਦਾ ਹੋਇਆ ਜਿਲ੍ਹੇ ਦੀਆ ਸਬ ਡਵੀਜ਼ਨਾਂ ਮਾਲੇਰਕੋਟਲਾ, ਅਹਿਮਦਗੜ ਅਤੇ ਅਮਰਗੜ ਦੇ ਵੱਖ-2 ਪਿੰਡਾਂ ਵਿੱਚ ਦੀ ਹੁੰਦਾ ਹੋਇਆ ਵਾਪਸ ਜਾਕਿਰ ਹੁਸੈਨ ਸਟੇਡੀਅਮ ਵਿਖੇ ਮੁਕੰਮਲ ਹੋਇਆ । ਇਸ ਮੌਕੇ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਸ੍ਰੀ ਵੈਭਵ ਸਹਿਗ ਦੀ ਅਗਵਾਈ ਹੇਠ ਸ੍ਰੀ ਸਤੀਸ ਕੁਮਾਰ, ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਮਾਲੇਰਕੋਟਲਾ, ਸ੍ਰੀ ਕਰਮਜੀਤ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਸਥਾਨਕ) ਮਾਲੇਰਕੋਟਲਾ, ਸ੍ਰੀ ਰਣਜੀਤ ਸਿੰਘ, ਪੀ.ਪੀ.ਐਸ ਉਪ ਕਪਤਾਨ ਪੁਲਿਸ (ਸਪੈਸਲ ਬ੍ਰਾਂਚ ਐਂਡ ਕਰਿਮੀਨਲ ਇੰਟੈਲੀਜੈਂਸ) ਮਾਲੇਰਕੋਟਲਾ ਅਤੇ ਸ੍ਰੀ ਗੁਰਦੇਵ ਸਿੰਘ, ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ ਵੱਲੋਂ ਸਮੇਤ ਪੁਲਿਸ ਫੋਰਸ ਅਤੇ ਪੈਰਾ ਮਿਲਟਰੀ ਫੋਰਸ ਦੇ ਕੁੱਲ 200 ਕਰਮਚਾਰੀਆ ਵੱਲੋਂ ਹਿੱਸਾ ਲਿੱਤਾ ਗਿਆ। ਡਾ: ਸਿਮਰਤ ਕੌਰ ਨੇ ਕਿਹਾ ਕਿ ਫਲੈਗ ਮਾਰਚ ਦਾ ਮੁੱਖ ਉਦੇਸ ਆਮ ਪਬਲਿਕ ਤੱਕ ਇਹ ਸੁਨੇਹਾ ਦੇਣਾ ਹੈ ਕਿ ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਮਾਲੇਰਕੋਟਲਾ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਕਿਸੇ ਵੀ ਸ਼ਰਾਰਤੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਅਮਨ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੀ ਅਵਾਮ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ । ਉਨ੍ਹਾਂ ਅਵਾਮ ਨੂੰ ਅਪੀਲ ਕੀਤੀ ਕਿ ਉਹ ਅਸਲਾ/ਹਥਿਆਰ ਸਬੰਧਤ ਥਾਣੇ ਜਾਂ ਗੰਨ ਹਾਊਸ ਵਿੱਚ ਤੁਰੰਤ ਜਮ੍ਹਾ ਕਰਵਾਉਣ । ਚੋਣਾਂ ਸ਼ਾਂਤਮਈ ਤਰੀਕੇ ਨਾਲ ਸੰਪਨ ਕਰਵਾਉਣ ਲਈ ਪੁਲਿਸ ਦਾ ਸਹਿਯੋਗ ਦੇਣ। ਉਨ੍ਹਾਂ ਹੋਰ ਕਿਹਾ ਕਿ ਜਿਲ੍ਹੇ ਦਾ ਹਰ ਨਾਗਰਿਕ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬਿਨ੍ਹਾ ਕਿਸੇ ਡਰ ਭੈਅ ਕਰਨ ਨੂੰ ਯਕੀਨੀ ਬਣਾਵੇ । ਜੇਕਰ ਜਿਲ੍ਹੇ ਅੰਦਰ ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਜਾਂ ਨਸ਼ੇ ਦੀ ਸਪਲਾਈ ਬਾਰੇ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਪੂਰਨ ਤੌਰ ਤੇ ਗੁਪਤ ਰੱਖਿਆ ਜਾਵੇਗਾ। ਜਿਲ੍ਹਾ ਪੁਲਿਸ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਜਿਲ੍ਹਾ ਮਾਲੇਰਕੋਟਲਾ ਦੀ ਸਮੁੱਚੀ ਫੋਰਸ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published.


*


%d