ਅੰਮ੍ਰਿਤਸਰ ਸਿਟੀ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼

ਅੰਮ੍ਰਿਤਸਰ;;;;;;;;;;;;;;;;;; (ਰਣਜੀਤ ਸਿੰਘ ਮਸੌਣ/ਰਾਘਵ ਅਰੋੜਾ) ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤੱਸਕਰ ਗੁਰਪ੍ਰੀਤ ਉਰਫ਼ ਗੋਪਾ ਦੀ ਹਮਾਇਤ ਵਾਲੇ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਉਸ ਦੇ 2 ਸਾਥੀਆਂ ਨੂੰ 4 ਕਿੱਲੋ ਹੈਰੋਇੰਨ ਅਤੇ 3 ਲੱਖ ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ।
ਫ਼ੜੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ਼ ਅਕਾਸ਼ ਅਤੇ ਕੁਲਜੀਤ ਸਿੰਘ ਉਰਫ਼ ਗੋਰਾ ਦੋਵੇਂ ਵਾਸੀ ਸਰਾਏ ਅਮਾਨਤ ਖਾਂ, ਜ਼ਿਲਾਂ ਤਰਨਤਾਰਨ ਵੱਜੋਂ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ‘ਤੇ ਕਾਰਵਾਈ ਕਰਦੇ ਹੋਏ ਏਡੀਸੀਪੀ ਜ਼ੋਨ-1, ਡਾ. ਦਰਪਣ ਆਹਲੂਵਾਲੀਆਂ ਅਤੇ ਏਸੀਪੀ ਸੈਂਟਰਲ ਸੁਰਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਥਾਣਾ ਗੇਟ ਹਕੀਮਾਂ ਦੀ ਪੁਲਿਸ ਟੀਮਾਂ ਨੇ ਦੋਵੇਂ ਬਦਨਾਮ ਸਮੱਗਲਰਾਂ ਨੂੰ ਕਾਬੂ ਕੀਤਾ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫ਼ੜੇ ਗਏ ਦੋਵੇਂ ਮੁਲਜ਼ਮ ਸਿੱਧੇ ਤੌਰ ‘ਤੇ ਪਾਕਿਸਤਾਨ ਦੇ ਸਮੱਗਲਰਾਂ ਦੇ ਸੰਪਰਕ ‘ਚ ਸਨ ਅਤੇ ਤਰਨਤਾਰਨ ਖੇਤਰ ‘ਚ ਅੰਤਰਰਾਸ਼ਟਰੀ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੇ ਦੀ ਖੇਪ ਲਗਾਤਾਰ ਪ੍ਰਾਪਤ ਕਰ ਰਹੇ ਸਨ।
ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਬਦਨਾਮ ਨਸ਼ਾ ਤਸਕਰ ਗੁਰਪ੍ਰੀਤ ਉਰਫ਼ ਗੋਪਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ, ਜੋ ਕਿ 2019 ਵਿੱਚ ਅੰਮ੍ਰਿਤਸਰ ਦਿਹਾਤੀ ਦੇ ਅਟਾਰੀ ਸਥਿਤ ਅੰਤਰਰਾਸ਼ਟਰੀ ਚੈੱਕ ਪੋਸਟ ਤੋਂ ਬਰਾਮਦ ਕੀਤੀ ਗਈ 532 ਕਿੱਲੋ ਹੈਰੋਇੰਨ ਸਮੇਤ ਕਈ ਨਸ਼ਿਆਂ ਦੇ ਮਾਮਲਿਆਂ ਵਿੱਚ ਲੋੜੀਂਦਾ ਹੈ। ਜਿਸ ਨੂੰ ਸਰਾਏ ਅਮਾਨਤ ਖਾਂ ਦੇ ਰਣਜੀਤ ਸਿੰਘ ਉਰਫ਼ ਚੀਤਾ ਨੇ ਸੰਭਾਲਿਆ ਸੀ। ਇਸ ਮਾਮਲੇ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਕੀਤੀ ਜਾ ਰਹੀ ਹੈ, ਜਿਸ ਨੇ ਗੋਪਾ ਦੇ ਪਿਤਾ ਜਸਬੀਰ ਸਿੰਘ (ਜ਼ਮਾਨਤ ‘ਤੇ) ਅਤੇ ਭਰਾ ਹਰਪ੍ਰੀਤ ਉਰਫ਼ ਹੈਪੀ (ਭਗੌੜੇ) ਨੂੰ ਵੀ ਇਸ 532 ਕਿੱਲੋ ਹੈਰੋਇੰਨ ਦੇ ਮਾਮਲੇ ‘ਚ ਸਹਿ-ਦੋਸ਼ੀ ਵੱਜ਼ੋ ਹਨ।
ਉਨ੍ਹਾਂ ਕਿਹਾ ਕਿ ਇਹਨਾਂ ਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਹੋਰ ਜਾਂਚਾਂ ਜਾਰੀ ਹਨ ਤੇ ਚੱਲ ਰਹੇ ਅਪਰੇਸ਼ਨਾਂ ਅਤੇ ਜਾਂਚਾਂ ਦੌਰਾਨ ਹੋਰ ਬਰਾਮਦਗੀ ਅਤੇ ਗ੍ਰਿਫ਼ਤਾਰੀਆਂ ਦੀ ਉਮੀਦ ਹੈ। ਪੁਲਿਸ ਇਸ ਮੋਡਿਊਲ ਵਿੱਚ ਸ਼ਾਮਲ ਸਰਹੱਦ ਪਾਰ ਅਤੇ ਭਾਰਤੀ ਸਹਿਯੋਗੀਆਂ ਦੀ ਵੀ ਜਾਂਚ ਕਰੇਗੀ।

Leave a Reply

Your email address will not be published.


*


%d