ਏ.ਆਰ.ਓ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਲਾਊਡ ਸਪੀਕਰਾਂ ਦੀ ਪ੍ਰਵਾਨਗੀ ਕਰਨਗੇ ਜਾਰੀ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ

ਲੁਧਿਆਣਾ,  (Gurvinder sidhu) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਲੁਧਿਆਣਾ ਸੰਸਦੀ ਹਲਕੇ ਦੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓਜ਼) ਨੂੰ ਲੋਕ ਸਭਾ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਲਾਊਡ ਸਪੀਕਰਾਂ ਅਤੇ ਇਸੇ ਤਰ੍ਹਾਂ ਦੇ ਹੋਰ ਉਪਕਰਣਾਂ ਦੀ ਵਰਤੋਂ ਕਰਨ ਲਈ ਪ੍ਰਵਾਨਗੀ ਜਾਰੀ ਕਰਨ ਲਈ ਅਧਿਕਾਰਤ ਕੀਤਾ ਹੈ ਜਿਨ੍ਹਾਂ ਵਿੱਚ ਲੁਧਿਆਣਾ ਪੂਰਬੀ, ਲੁਧਿਆਣਾ ਦੱਖਣੀ, ਆਤਮ ਨਗਰ, ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ, ਲੁਧਿਆਣਾ ਉੱਤਰੀ, ਗਿੱਲ, ਦਾਖਾ, ਜਗਰਾਉਂ ਸ਼ਾਮਲ ਹਨ। ਇਸ ਤੋਂ ਇਲਾਵਾ ਹਲਕਾ ਖੰਨਾ, ਪਾਇਲ, ਸਮਰਾਲਾ, ਸਾਹਨੇਵਾਲ ਅਤੇ ਰਾਏਕੋਟ ਸੰਸਦੀ ਹਲਕਾ ਫਤਿਹਗੜ੍ਹ ਸਾਹਿਬ ਦੇ ਅਧੀਨ ਪੈਂਦੇ ਹਨ ਜਿਸਦੀ ਪ੍ਰਵਾਨਗੀ ਵੀ ਸਬੰਧਤ ਏ.ਆਰ.ਓਜ ਵੱਲੋਂ ਦਿੱਤੀ ਜਾਵੇਗੀ।
ਇਹ ਪ੍ਰਵਾਨਗੀ, ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਇਸਜ਼) ਐਕਟ 1956 ਅਤੇ ਨੋਇਸ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼ 2002 ਦੇ ਉਪਬੰਧਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਦਿੱਤੀ ਜਾਣੀ ਚਾਹੀਦੀ ਹੈ।

——–

Leave a Reply

Your email address will not be published.


*


%d