ਕੀ ਹੁਣ ਗੋਲਡੀ ਨੂੰ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਦੀ ਟਿਕਟ ਮਿਲ ਗਈ ਹੈ- ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਭਵਾਨੀਗੜ੍ਹ 1 ਮਈ (ਮਨਦੀਪ ਕੌਰ ਮਾਝੀ) ਅੱਜ ਇਥੇ ਕਾਂਗਰਸ ਦੀ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਦਲਵੀਰ ਸਿੰਘ ਗੋਲਡੀ ਦੇ ਆਪ ਵਿੱਚ ਸ਼ਾਮਿਲ ਹੋਣ ਦੀ ਸਖ਼ਤ ਆਲੋਚਨਾ ਕਰਦਿਆਂ ਸਵਾਲ ਕੀਤਾ ਕੀ ਹੁਣ ਗੋਲਡੀ ਨੂੰ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਦੀ ਟਿਕਟ ਮਿਲ ਗਈ ਹੈ। ਉਨ੍ਹਾਂ ਨੇ ਕਾਂਗਰਸ ਦੀ ਪਿੱਠ ਵਿੱਚ ਛੁਰਾ ਚਲਾਇਆ ਹੈ, ਜਿਸ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਸੰਗਰੂਰ ਹਲਕੇ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੰਗਰੂਰ ਤੋਂ ਮੁੱਖ ਮੰਤਰੀ ਨੇ ਆਪਣੀ ਪਾਰਟੀ ਦੀ ਹਾਰ ਸਵੀਕਾਰ ਕਰ ਲਈ ਹੈ। ਇਸ ਲਈ ਦਲਬੀਰ ਗੋਲਡੀ ਦੀ ਲੋੜ ਪਈ। ਪੰਜਾਬ ਵਿੱਚ ਸਰਕਾਰ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਲਵੀਰ ਸਿੰਘ ਗੋਲਡੀ ਨੂੰ ਵਿਜੀਲੈਂਸ ਦੀ ਜਾਂਚ ਦਾ ਡਰ ਦੇ ਕੇ ਆਪ ਵਿੱਚ ਸ਼ਾਮਲ ਕਰਵਾਇਆ ਗਿਆ ਹੈ। ਜਲਦੀ ਗੋਲਡੀ ਆਪਣੀ ਗਲਤੀ ਮੰਨ ਕੇ ਕਾਂਗਰਸ ਵਿੱਚ ਵਾਪਸੀ ਵੀ ਕਰੇਗਾ। ਇਸ ਮੌਕੇ ਰਾਹੁਲਇੰਦਰ ਸਿੱਧੂ, ਕਾਂਗਰਸ ਦੇ ਸੂਬਾ ਜਨਰਲ ਸਕੱਤਰ ਸੋਮ ਨਾਥ ਸਿੰਗਲਾ, ਕੌਂਸਲਰ ਰਾਜੇਸ਼ ਭੋਲਾ, ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਰਵਿੰਦਰ ਰਿੰਕੂ ਅਤੇ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ) ਅੱਜ ਇਥੇ ਕਾਂਗਰਸ ਦੀ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਦਲਵੀਰ ਸਿੰਘ ਗੋਲਡੀ ਦੇ ਆਪ ਵਿੱਚ ਸ਼ਾਮਿਲ ਹੋਣ ਦੀ ਸਖ਼ਤ ਆਲੋਚਨਾ ਕਰਦਿਆਂ ਸਵਾਲ ਕੀਤਾ ਕੀ ਹੁਣ ਗੋਲਡੀ ਨੂੰ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਦੀ ਟਿਕਟ ਮਿਲ ਗਈ ਹੈ। ਉਨ੍ਹਾਂ ਨੇ ਕਾਂਗਰਸ ਦੀ ਪਿੱਠ ਵਿੱਚ ਛੁਰਾ ਚਲਾਇਆ ਹੈ, ਜਿਸ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਸੰਗਰੂਰ ਹਲਕੇ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੰਗਰੂਰ ਤੋਂ ਮੁੱਖ ਮੰਤਰੀ ਨੇ ਆਪਣੀ ਪਾਰਟੀ ਦੀ ਹਾਰ ਸਵੀਕਾਰ ਕਰ ਲਈ ਹੈ। ਇਸ ਲਈ ਦਲਬੀਰ ਗੋਲਡੀ ਦੀ ਲੋੜ ਪਈ। ਪੰਜਾਬ ਵਿੱਚ ਸਰਕਾਰ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਲਵੀਰ ਸਿੰਘ ਗੋਲਡੀ ਨੂੰ ਵਿਜੀਲੈਂਸ ਦੀ ਜਾਂਚ ਦਾ ਡਰ ਦੇ ਕੇ ਆਪ ਵਿੱਚ ਸ਼ਾਮਲ ਕਰਵਾਇਆ ਗਿਆ ਹੈ। ਜਲਦੀ ਗੋਲਡੀ ਆਪਣੀ ਗਲਤੀ ਮੰਨ ਕੇ ਕਾਂਗਰਸ ਵਿੱਚ ਵਾਪਸੀ ਵੀ ਕਰੇਗਾ। ਇਸ ਮੌਕੇ ਰਾਹੁਲਇੰਦਰ ਸਿੱਧੂ, ਕਾਂਗਰਸ ਦੇ ਸੂਬਾ ਜਨਰਲ ਸਕੱਤਰ ਸੋਮ ਨਾਥ ਸਿੰਗਲਾ, ਕੌਂਸਲਰ ਰਾਜੇਸ਼ ਭੋਲਾ, ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਰਵਿੰਦਰ ਰਿੰਕੂ ਅਤੇ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।

Leave a Reply

Your email address will not be published.


*


%d