ਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਦਾ ਨਤੀਜਾ 100 ਫੀਸਦੀ ਰਿਹਾ

ਹੁਸਿ਼ਆਰਪੁਰ, (ਤਰਸੇਮ ਦੀਵਾਨਾ)-ਸਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਦਾ ਨਤੀਜਾ 100 ਫੀਸਦੀ ਰਿਹਾ, ਜਿਸ ਦਾ ਸਿਹਰਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖਤ ਮਿਹਨਤ ਨੂੰ ਜਾਂਦਾ ਹੈ। ਪ੍ਰਿੰ: ਸੁਰਜੀਤ ਸਿੰਘ ਬੱਧਣ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਸਾਇੰਸ ਗਰੁੱਪ ’ਚ ਨੀਰਜ ਵਿਰਦੀ ਨੇ 474/500 ਅੰਕ ਪ੍ਰਾਪਤ ਕਰਕੇ ਪਹਿਲਾ, ਹਰਦੀਪ ਕੌਰ ਨੇ 464/500 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਮਨਦੀਪ ਨੇ 462/500 ਅੰਕ ਪ੍ਰਾਪਤ ਕਰਕੇ ਤੀਸਰਾ, ਕਾਮਰਸ ਗਰੁੱਪ ’ਚ ਦੀਆ ਸਰੋਆ ਨੇ 481/500 ਅੰਕ ਪ੍ਰਾਪਤ ਕਰਕੇ ਪਹਿਲਾ, ਜਸਵਿੰਦਰ ਕੌਰ ਨੇ 480/500 ਪ੍ਰਾਪਤ ਕਰਕੇ ਦੂਸਰਾ ਅਤੇ ਹਿਮਾਨੀ ਨੇ 468/500 ਅੰਕ ਪ੍ਰਾਪਤ ਕਰਕੇ ਤੀਸਰਾ, ਵੋਕੇਸ਼ਨਲ ਗਰੁੱਪ ’ਚ ਤਜਿੰਦਰਪਾਲ ਨੇ 426/500 ਅੰਕ ਪ੍ਰਾਪਤ ਕਰਕੇ ਪਹਿਲਾ, ਰੋਹਨ ਨੇ 417/500 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਮੁਨੀਸ਼ ਨੇ 411/500 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ। ਦਸਵੀਂ ਜਮਾਤ ’ਚ ਕਾਜਲ ਨੇ 614/650 ਅੰਕ ਪ੍ਰਾਪਤ ਕਰ ਕੇ ਪਹਿਲਾ, ਅਦਿੱਤਿਆ ਨੇ 602/650 ਅੰਕ ਪ੍ਰਾਪਤ ਕਰ ਕੇ ਦੂਸਰਾ ਅਤੇ ਅੰਸਿ਼ਕਾ ਨੇ 599/650 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਹੀ ਤਰ੍ਹਾਂ ਅੱਠਵੀਂ ਜਮਾਤ ’ਚੋਂ ਰੁਪਿੰਦਰ ਕੌਰ ਨੇ 562/600 ਅੰਕ ਪ੍ਰਾਪਤ ਕਰਕੇ ਪਹਿਲਾ, ਗੌਰੀ ਨੇ 557/600 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਚਾਹਤ ਵਿਰਦੀ ਨੇ 552/600 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧੀਆ ਨਤੀਜਾ ਆਉਣ ਲਈ ਮੁਬਾਰਕਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਸਕੂਲ ’ਚ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦਾਖਲਾ ਚਲ ਰਿਹਾ ਹੈ। ਸਕੂਲ ’ਚ ਤਜਰਬੇਕਾਰ ਅਧਿਆਪਕਾਂ ਦੁਆਰਾ ਨਵੀਆਂ ਅਧਿਆਪਨ ਵਿਧੀਆਂ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ’ਚ ਈ-ਕੰਨਟੈਂਟ, ਪੰਜਾਬ ਐਜੂਕੇਅਰ ਐਪ, ਇੰਗਲਿਸ਼ ਬੂਸਟਰ ਕਲੱਬ ਦੁਆਰਾ ਬੱਚਿਆਂ ਦੀ ਹੋਰ ਵਿਸਿ਼ਆਂ ਦੇ ਨਾਲ-ਨਾਲ ਅੰਗਰੇਜੀ ਭਾਸ਼ਾ ਦੀ ਪੜ੍ਹਾਈ ਵਿਸ਼ੇਸ਼ ਤੌਰ ’ਤੇ ਕਰਵਾਈ ਜਾਂਦੀ ਹੈ। ਸਕੂਲ ਦੇ ਕਲਾਸ ਰੂਮ ਪ੍ਰੋਜੈਕਟਰ ਅਤੇ ਇੰਟਰਨੈਟ ਆਦਿ ਸੁਵਿਧਾਵਾਂ ਨਾਲ ਲੈਸ ਹਨ। ਸਕੂਲ ’ਚ ਐਨ ਸੀ ਸੀ, ਐਨ ਐਸ ਐਸ ਅਤੇ ਵੱਖ-ਵੱਖ ਖੇਡਾਂ ਦਾ ਖਾਸ ਪ੍ਰਬੰਧ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਸੁਨਹਿਰੇ ਭਵਿੱਖ ਲਈ ਆਪਣੇ ਬੱਚਿਆਂ ਦਾ ਦਾਖਲਾ ਸਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਵਿਖੇ ਕਰਵਾਉਣ। ਇਸ ਮੌਕੇ ਜਸਵਿੰਦਰ ਸਿੰਘ ਸਹੋਤਾ, ਪ੍ਰਿਤਪਾਲ ਸਿੰਘ, ਪਰਮਜੀਤ, ਮਨਿੰਦਰ ਸਿੰਘ, ਸੰਦੀਪ ਕੁਮਾਰ, ਰਣਬੀਰ ਸਿੰਘ, ਵਰਿੰਦਰ ਸਿੰਘ, ਪਰਮਿੰਦਰ ਸਿੰਘ, ਕਮਲਜੀਤ ਸਿੰਘ, ਬਲਬੀਰ ਸਿੰਘ, ਬਲਵਿੰਦਰ ਸਿੰਘ, ਹਰਜਿੰਦਰ ਸਿੰਘ, ਲਵ ਕੁਮਾਰ, ਜੋਗਿੰਦਰ ਸਿੰਘ, ਰਣਜੀਤ ਸਿੰਘ, ਰਵਿੰਦਰ ਸਿੰਘ, ਹਰਮਿੰਦਰਪਾਲ ਸੈਣੀ, ਸੰਤੋਸ਼ ਕੁਮਾਰੀ, ਸਰਬਜੀਤ ਕੌਰ, ਦਲਜੀਤ ਕੌਰ, ਰੀਟਾ ਸੈਣੀ, ਰਾਜ ਰਾਣੀ, ਬਲਜੀਤ ਕੌਰ, ਗੁਰਪ੍ਰੀਤ ਕੌਰ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਮੋਨਿਕਾ ਕੌਸਿ਼ਲ, ਕਰਨ ਗੁਪਤਾ, ਬਿੰਦੂ ਬਾਲਾ, ਰਾਜੇਸ਼ ਕੁਮਾਰੀ, ਪੂਜਾ ਰਾਣੀ, ਮੀਨਾ ਰਾਣੀ, ਅਨੂਪਮ ਠਾਕੁਰ, ਸੁਖਜੀਤ ਕੌਰ, ਮਨਦੀਪ ਕੌਰ, ਸ਼ਮਾ ਨੰਦਾ, ਰਮਨਪ੍ਰੀਤ ਕੌਰ, ਪਰਵੀਨ, ਕੁਲਵਿੰਦਰ ਕੌਰ, ਸੀਮਾ, ਸੁਨੀਤਾ ਕੁਮਾਰੀ, ਨੀਲਮ ਭਾਟੀਆ, ਪਰਨੀਤ ਕੌਰ, ਸੁਮਨ, ਅਮਨਦੀਪ, ਸਤਪਾਲ, ਕੁਲਦੀਪ ਸਿੰਘ, ਕੈਂਪਸ ਮੈਨੇਜਰ ਸ਼ਾਮ ਲਾਲ, ਭੁਪਿੰਦਰ ਸਿੰਘ, ਗੁਰਨਾਮ ਸਿੰਘ ਆਦਿ ਹਾਜਰ ਸਨ।

Leave a Reply

Your email address will not be published.


*


%d