ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋ ਉਭਾਵਾਲ ਦੇ ਸਰਕਾਰੀ ਸਕੂਲਾਂ ਵਿਖੇ 21.60 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਸ਼ੁਰੂਆਤ 

ਸੁਨਾਮ ਊਧਮ ਸਿੰਘ ਵਾਲਾ;;;;;;;;;;;;;;;;;: ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਭਾਵਾਲ ਦੇ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅੱਜ 21.60 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਵਿਦਿਆਰਥੀਆਂ ਨੂੰ ਸਮਰਪਿਤ ਕਰਦਿਆਂ ਪੰਜਾਬ ਸਰਕਾਰ ਦੀ ਤਰਫੋਂ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ ਗਈ। ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਮੇਨ ਵਿਖੇ 16.60 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਵਿਦਿਆਰਥੀ ਕਿਸੇ ਵੀ ਦੇਸ਼ ਅਤੇ ਸਮਾਜ ਦਾ ਭਵਿੱਖ ਹੁੰਦੇ ਹਨ ਅਤੇ ਇਨ੍ਹਾਂ ਦੇ ਜੀਵਨ ਨੂੰ ਉਚਾਈਆਂ ਛੁਹਣ ਦੇ ਸਮਰੱਥ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਨਦੇਹੀ ਨਾਲ ਜੁਟੀ ਹੋਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਖਿਆ ਦੇ ਖੇਤਰ ਵਿੱਚ ਧਿਆਨ ਕੇਂਦਰਿਤ ਕਰਦੇ ਹੋਏ ਵਿਦਿਆਰਥੀਆਂ ਦੇ ਹੁਨਰ ਵਿਕਾਸ ਲਈ ਸਾਰਥਕ ਕਦਮ ਚੁੱਕ ਰਹੀ ਹੈ ਅਤੇ ਮਾਪਿਆਂ ਤੇ ਅਧਿਆਪਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਅੰਦਰ ਛੁਪੇ ਹੁਨਰ ਨੂੰ ਤਰਾਸ਼ਣ ਵਿਚ ਸਰਗਰਮ ਯੋਗਦਾਨ ਪਾਉਣ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਸਕੂਲੀ ਸਿੱਖਿਆ ਵਿੱਚ ਵੱਡੇ ਸੁਧਾਰਾਂ ਨੂੰ ਲਾਗੂ ਕੀਤਾ ਅਤੇ ਪਿਛਲੇ ਦੋ ਸਾਲਾਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕਰ ਰਹੀ ਹੈ। ਇਸ ਮੌਕੇ ਅਮਨ ਅਰੋੜਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬ੍ਰਾਂਚ ਵਿਚ 5 ਲੱਖ ਰੁਪਏ ਦੀ ਲਾਗਤ ਵਾਲੇ ਇੰਟਰਲਾਕ ਟਾਈਲਾਂ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਇਸ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਹੋਈ ਪ੍ਰਤੀਯੋਗਤਾ ਵਿੱਚੋਂ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ।

Leave a Reply

Your email address will not be published.


*


%d