ਦੇਸ਼ ਤੇ ਸੰਵਿਧਾਨ ਨੂੰ ਬਚਾਉਣ ਲਈ ਆਪ ਨੂੰ ਜਿਤਾਓ: ਮੀਤ ਹੇਅਰ

ਮਾਲੇਰਕੋਟਲਾ, ::::::::::::::::::::::: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਆਪ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਪ੍ਰਚਾਰ ਦੇ ਆਖਰੀ ਦੌਰ ਵਿੱਚ ਬੀਤੀ ਸ਼ਾਮ ਮਾਲੇਰਕੋਟਲਾ ਹਲਕੇ ਦੇ ਪਿੰਡਾਂ ਬੁਰਜ, ਭੂਦਨ, ਮੁਬਾਰਕਪੁਰ, ਮਹਿਬੂਬਪੁਰਾ ਅਤੇ ਸਰਹੰਦੀ ਗੇਟ ਵਿਖੇ ਭਰਵੀਆਂ ਚੋਣ ਰੈਲੀਆਂ ਕੀਤੀਆਂ।
ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹ ਚੋਣ ਦੇਸ਼ ਨੂੰ ਬਚਾਉਣ ਅਤੇ ਸੰਵਿਧਾਨ ਦੀ ਰੱਖਿਆ ਲਈ ਚੋਣ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਦੇਸ਼ ਵਿਰੋਧੀ ਤਾਕਤਾਂ ਨੂੰ ਭਜਾਉਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ ਤਾਂ ਜੋ ਦੇਸ਼ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਭਾਜਪਾ ਦਾ ਜਾਣਾ ਨਿਸ਼ਚਿਤ ਹੈ ਅਤੇ ਨਵੀਂ ਸਰਕਾਰ ਵਿੱਚ ਆਪ ਦਾ ਵੱਡਾ ਰੋਲ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਆਪਣੇ ਹਲਕੇ ਲਈ ਵੱਡੇ ਪ੍ਰਾਜੈਕਟ ਲੈ ਕੇ ਆਉਣ ਅਤੇ ਸੂਬੇ ਦੇ ਰੋਕੇ ਫੰਡ ਜਾਰੀ ਕਰਵਾਉਣ ਲਈ ਕੰਮ ਕਰਨਗੇ।
ਮਾਲੇਰਕੋਟਲਾ ਤੋਂ ਵਿਧਾਇਕ ਜਮੀਲ ਉਰ ਰਹਿਮਾਨ ਨੇ ਮੀਤ ਹੇਅਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਭ ਤੋਂ ਵੱਧ ਲੀਡ ਮਾਲੇਰਕੋਟਲਾ ਤੋਂ ਹਾਸਲ ਕਰਨਗੇ। ਉਨ੍ਹਾਂ ਮਾਲੇਰਕੋਟਲਾ ਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਪਾਰਲੀਮੈਂਟ ਵਿੱਚ ਨੁਮਾਇੰਦਗੀ ਲਈ ਸਾਨੂੰ ਲੋਕਲ ਉਮੀਦਵਾਰ ਅਤੇ ਪੜ੍ਹਿਆ ਲਿਖਿਆ ਤੇ ਇਮਾਨਦਾਰ ਆਗੂ ਮਿਲਿਆ ਹੈ।

Leave a Reply

Your email address will not be published.


*