ਨੈਬ ਸਿੰਘ ਸੈਣੀ ਨੂੰ ਹਰਿਆਣੇ ਦਾ ਮੁੱਖ ਮੰਤਰੀ ਲਾਉਣ ਤੇ ਦਿੱਤੀ ਵਧਾਈ       

ਬਲਾਚੌਰ  ( ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਜਨਤਾ ਪਾਰਟੀ ਦੁਨੀਆਂ ਦੀ ਸਭ ਤੋਂ ਵੱਡੀ ਪਾਰਟੀ ਵਜੋਂ ਜਾਣੀ ਜਾਂਦੀ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਜੀ ਦਾ ਕੱਦ ਅਤੇ ਲੋਕਪ੍ਰਿਅਤਾ ਪੂਰੀ ਦੁਨੀਆ ਵਿੱਚ ਜਾਣੀ ਜਾਂਦੀ ਹੈ ਇਹੋ ਨਹੀਂ ਭਾਰਤੀ ਜਨਤਾ ਪਾਰਟੀ ਨਰੋਲ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਦੇਸ਼ ਵਿੱਚ ਰਾਸ਼ਟਰਵਾਦ ਦੀ ਵਿਚਾਰਧਾਰਾ ਤੇ ਰਾਜਨੀਤੀ ਕੀਤੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ  ਜ਼ਿਲੇ ਤੇਜ਼ ਤਰਾਰ ਨੇਤਾ ਵਿਜੇ ਭਾਟੀਆ ਬਲਾਚੋਰ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਵਲੋਂ  ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ ਗਿਆ ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਰੋਲ ਸਮਾਜ ਸੇਵਾ ਅਤੇ ਲੋਕ ਹਿੱਤ ਲਈ ਕੰਮ ਕਰਨ ਵਾਲੀ ਰਾਜਨੀਤਿਕ ਪਾਰਟੀ ਹੈ ਉਕਤ ਭਾਜਪਾ ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਇੱਕ ਵਾਰ ਫੇਰ ਦੁਨੀਆਂ ਦੀ ਸਭ ਤੋਂ ਵੱਡੀ ਪਾਰਟੀ ਵਜੋਂ ਉਭਰ ਕੇ ਸਾਹਮਣੇ ਆਵੇਗੀ, ਤੇ  ਨਰਿੰਦਰ ਮੋਦੀ ਜੀ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸੌਂਹ ਚੁੱਕਣਗੇ, ਉਕਤ ਭਾਜਪਾ ਆਗੂਆਂ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਹਰ ਵਰਗ ਲਈ ਲਾਹੇਵੰਦ ਨੀਤੀਆਂ ਹਨ ਅਤੇ ਭਾਰਤੀ ਜਨਤਾ ਪਾਰਟੀ ਨਾਲ ਦੇਸ਼ ਦੀ ਜਨਤਾ ਦਿਨੋ ਦਿਨ ਜੁੜਦੀ ਜਾ ਰਹੀ ਹੈ ਉਹਨਾਂ ਕਿਹਾ ਕਿ ਜਿੱਥੇ ਇੱਕ ਪਾਸੇ ਮਹਿਲਾ ਸਸ਼ਕਤੀਕਰਨ ਰਾਹੀਂ ਮਹਿਲਾਵਾਂ ਨੂੰ ਵੱਧ ਅਧਿਕਾਰ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ ਉੱਥੇ ਹੀ ਮਜ਼ਦੂਰ ਵਰਗ ਮੁਲਾਜ਼ਮ ਵਰਗ ਅਤੇ ਦੇਸ਼ ਦਾ ਵਪਾਰੀ ਵੀ  ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਦਾ ਲਾਭ ਲੈ ਰਹੇ ਹਨ। ਇਸ ਮੌਕੇ ਵਿਜੇ ਭਾਟੀਆ ਵੱਲੋਂ ਹਰਿਆਣੇ ਦੇ ਨਵੇਂ ਬਣੇ ਮੁੱਖ ਮੰਤਰੀ ਨੈਬ ਸਿੰਘ ਸੈਣੀ ਨੂੰ ਵੀ ਲੱਖ ਲੱਖ ਵਧਾਈ ਦਿੱਤੀ ਗਈ ਇੱਥੇ ਇਹ ਦੱਸਣਾ ਵੀ ਜਰੂਰੀ ਹੈ ਕਿ ਵਿਜੇ ਭਾਟੀਆ ਬਲਾਚੌਰ ਨੈਬ ਸਿੰਘ ਸੈਣੀ ਦੇ ਬਹੁਤ ਹੀ ਨਜ਼ਦੀਕੀ ਸਾਥੀਆਂ ਵਿੱਚੋਂ ਮੰਨੇ ਜਾਂਦੇ ਹਨ ਅਤੇ ਉਨਾਂ ਦਾ ਅਕਸਰ ਬਲਾਚੌਰ ਵਿੱਚ ਇਸ ਪਰਿਵਾਰ ਨਾਲ ਆਣਾ ਜਾਣਾ ਰਿਹਾ ਹੈ ਵਿਜੇ ਭਾਟੀਆ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਹਮੇਸ਼ਾ ਇਹ ਸੋਚ ਰਹੀ ਹੈ ਕਿ ਆਮ ਜਮੀਨੀ ਪੱਧਰ ਤੇ ਕੰਮ ਕਰਨ ਵਾਲੇ ਵਰਕਰ ਨੂੰ ਅਹਿਮੀਅਤ ਦਿੱਤੀ ਜਾਵੇ ਇਸ ਤੋਂ ਪਹਿਲਾਂ ਰਾਜਸਥਾਨ ਵਿੱਚ ਭਾਜਪਾ ਦੇ ਬਣੇ ਮੁੱਖ ਮੰਤਰੀ ਅਤੇ ਹੁਣ ਹਰਿਆਣੇ ਵਿੱਚ ਨੈਬ ਸਿੰਘ ਸੈਣੀ ਨੂੰ ਬਣਾਏ ਮੁੱਖ ਮੰਤਰੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਨਰਿੰਦਰ ਮੋਦੀ ਜੀ ਤੇ ਭਾਜਪਾ ਆਮ ਵਰਕਰ ਦੀ ਮਿਹਨਤ ਨੂੰ ਹੀ ਹਮੇਸ਼ਾ ਰੰਗ ਲਾਉਂਦੀ ਹੈ ਉਹਨਾਂ ਦੱਸਿਆ ਕਿ ਨੈਬ ਸਿੰਘ ਸੈਣੀ ਲੰਬੇ ਸਮੇਂ ਤੋਂ ਭਾਜਪਾ ਦਾ ਜ਼ਮੀਨੀ ਪੱਧਰ ਤੇ ਕੰਮ ਕਰਨ ਵਾਲੇ ਆਗੂ ਰਹੇ ਹਨ ਅਤੇ ਉਹ ਓਬੀਸੀ ਮੋਰਚਾ ਦੇ ਵੱਖ-ਵੱਖ ਅਹੁਦਿਆਂ ਤੇ ਕੰਮ ਕਰਨ ਤੋਂ ਬਾਅਦ ਹਰਿਆਣੇ ਦੇ ਭਾਜਪਾ ਪ੍ਰਧਾਨ ਬਣੇ ਤੇ ਹੁਣ ਉਹਨਾਂ ਨੂੰ ਹਰਿਆਣੇ ਦਾ ਮੁੱਖ ਮੰਤਰੀ ਲਗਾਇਆ ਗਿਆ ਹੈ। ਜਿਸ ਦੀ ਇਲਾਕੇ ਅੰਦਰ ਸ਼ਲਾਘਾ ਕੀਤੀ ਜਾ ਰਹੀ ਹੈ। ਤੇ ਇਹਨਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਵੀ ਪਾਇਆ ਜਾ ਰਿਹਾ

Leave a Reply

Your email address will not be published.


*


%d