ਨੈਸ਼ਨਲ ਪਲਸ ਪੋਲੀਓ ਰਾਊਂਡ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਰਵਾਈ ਸ਼ੁਰੂਆਤ

ਮੋਗਾ   ( Manpreet singh)
3 ਤੋਂ 5 ਮਾਰਚ ਤੱਕ ਦੇ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ ਜ਼ਿਲ੍ਹਾ ਮੋਗਾ ਦੇ 98963 ਬੱਚਿਆਂ ਨੂੰ  ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਪੋਲੀਓ ਰੋਕੂ ਮੁਹਿੰਮ ਦੀ ਸ਼ੁਰੂਆਤ ਅੱਜ ਵਿਧਾਇਕ ਮੋਗਾ  ਡਾ ਅਮਨਦੀਪ ਕੌਰ ਅਰੋੜਾ ਨੇ  ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ। ਮੁਹਿੰਮ ਦੌਰਾਨ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ  ਨੇ ਵੀ ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾ ਕੇ ਪੋਲੀਓ ਬੂਥ ਦਾ ਉਦਘਾਟਨ ਕੀਤਾ ।
ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 5 ਸਾਲ ਤੱਕ ਦੇ ਬੱਚਿਆਂ ਨੂੰ ਇਹ ਪੋਲੀਓ ਰੋਕੂ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣਅਤੇ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦਾ ਸਹਿਯੋਗ ਦੇਣ।
ਇਸ ਮੌਕੇ ਸਿਵਿਲ ਸਰਜਨ ਮੋਗਾ , ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਅਸ਼ੋਕ ਸਿੰਗਲਾ , ਡਾ ਸੁਖਪ੍ਰੀਤ ਬਰਾੜ ਐੱਸ ਐਮ ਓੰ ਸਿਵਲ ਹਸਪਤਾਲ ਮੋਗਾ, ਡਾ ਅਜੇ ਖੁਰਾਣਾ, ਡਾ ਨਰਿੰਦਰਜੀਤ ਸਿੰਘ ਵੀ ਮੌਜੂਦ ਸਨ।
ਸਿਵਲ ਸਰਜਨ ਮੋਗਾ ਡਾ ਰਾਜੇਸ਼ ਅੱਤਰੀ ਨੇ  ਕਿਹਾ ਕਿ ਇਸ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 963 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਡਾ ਅਸ਼ੋਕ ਸਿੰਗਲਾ ਨੋਡਲ ਅਫ਼ਸਰ  ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮਿਤੀ 3 ਮਾਰਚ ਨੂੰ 535 ਬੂਥਾਂ ‘ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ।   4-5 ਮਾਰਚ ਨੂੰ ਸਿਹਤ ਵਿਭਾਗ ਦੀਆਂ 681 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 168 ਏ.ਐਨ.ਐਮ., 807 ਆਸ਼ਾ ਵਰਕਰਾਂ, 464 ਆਂਗਣਵਾੜੀ ਵਰਕਰ ਅਤੇ 594 ਹੋਰ ਵਲੰਟੀਅਰ ਸਿਹਤ ਵਿਭਾਗ ਦਾ ਸਹਿਯੋਗ ਕਰ ਰਹੇ ਹਨ। ਉਹਨਾਂ ਦੱਸਿਆ ਕਿ ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ  ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ‘ਤੇ 21 ਟਰਾਂਜ਼ਿਟ ਟੀਮਾਂ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੋੜੀਦੀਆਂ ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ 88 ਸੁਪਰਵਾਈਜ਼ਰ ਲਗਾਏ ਗਏ ਹਨ।
ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ

Leave a Reply

Your email address will not be published.


*


%d