ਪਾਰਲੀਮੈਂਟ ਚ ਅਕਾਲੀ ਨੁਮਾਇੰਦੇ ਹੀ ਚੁੱਕਣਗੇ ਵਪਾਰੀ ਵਰਗ ਦੀ ਅਵਾਜ਼  ਵਿਨਰਜੀਤ ਸਿੰਘ ਗੋਲਡੀ 

ਭਵਾਨੀਗੜ੍ਹ (ਮਨਦੀਪ ਕੌਰ ਮਾਝੀ) ਗਊਸ਼ਾਲਾ ਚੌਕ ਭਵਾਨੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਚੋਣ ਮੀਟਿੰਗ   ਰੁਪਿੰਦਰ ਸਿੰਘ ਰੰਧਾਵਾ ਸਾਬਕਾ ਚੇਅਰਮੈਨ ਸਰਕਲ ਪ੍ਰਧਾਨ ਦਿਹਾਤੀ ਅਤੇ ਹਰਵਿੰਦਰ ਸਿੰਘ ਗੋਲਡੀ ਤੂਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਨਰਜੀਤ ਸਿੰਘ ਗੋਲਡੀ
ਨੇ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦੇ ਸਮੂਚੇ ਲੋਕ ਸ੍ਰ ਇਕਬਾਲ ਸਿੰਘ ਝੂੰਦਾਂ ਨੂੰ ਵੱਡੀ ਜਿੱਤ ਨਾਲ ਜਿਤਾਉਣ ਲਈ ਉਤਾਵਲੇ ਹਨ। ਸ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਸ਼ਹਿਰ ਦੇ ਵਪਾਰੀ ਵਰਗ ਦੀਆਂ ਮੁਸਕਲਾਂ ਦਾ ਹਲ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਵਿੱਚ ਸਿਰਫ਼ ਸ਼੍ਰੋਮਣੀ ਅਕਾਲੀ ਦਲ ਵਪਾਰੀ ਵਰਗ ਦੀ ਆਵਾਜ਼ ਬਣਕੇ ਬੋਲਦਾ ਆ ਰਿਹਾ ਹੈ ਤੇ ਹਮੇਸ਼ਾ ਬੋਲਦਾ ਰਹੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਪਾਰੀ ਵਰਗ ਦੇ ਨਾਲ ਹਮੇਸ਼ਾ ਖੜ੍ਹਾ ਹੈ।
 ਉਨ੍ਹਾਂ ਕਿਹਾ ਕਿ ਹਲਕੇ ਦੇ ਵੋਟਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਤੇ ਮੋਹਰ ਲਗਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹਿੱਤਾਂ ਦੀ ਲੜਾਈ ਲੜੀ ਹੈ। ਸ੍ਰ ਗੋਲਡੀ ਨੇ ਕਿਹਾ ਕਿ ਜੇਕਰ ਬੀਤੇ ਸਮਿਆਂ ਦੇ ਇਤਿਹਾਸ ਦੀ ਗੱਲ ਕਰੀਏ ਤਾਂ ਜਿਨੇ ਵਿਕਾਸ ਕਾਰਜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਕੀਤੇ ਗਏ ਨੇ ਹੋਰ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਵਿਸ਼ਵਾਸ ਉਠ ਚੁੱਕਿਆ ਗਿਆ ਕਿਉਂਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੀਤੇ ਗਏ ਵਾਅਦਿਆਂ ਚੋਂ ਇੱਕ ਵਾਅਦਾ ਪੁਰਾ ਨਹੀਂ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਰਿੰਦਰ ਸਿੰਘ ਗਰੇਵਾਲ, ਗੁਰਮੀਤ ਸਿੰਘ ਜੈਲਦਾਰ, ਪ੍ਰਭਜੀਤ ਸਿੰਘ ਲੱਕੀ,ਬਿੱਲੂ ਸਿੰਘ, ਬਿੱਟੂ ਸਿੰਘ ਜੰਮੂ ਰਾਮ, ਅਜੀਤਪਾਲ ਆਸ਼ਕਾਂ, ਜਥੇਦਾਰ ਇੰਦਰਜੀਤ ਸਿੰਘ ਅਤੇ ਬੀਟਾ ਤੁਰ ਮੌਜੂਦ ਸਨ।

Leave a Reply

Your email address will not be published.


*