ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਗੁਰੂ ਨਗਰੀ ਲਈ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ -ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ  ( Justice News     ) ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਅਮਰੀਕਾ ‘ਚ ਭਾਰਤ ਦੇ ਰਾਜਦੂਤ ਰਹੇ ਸ.ਤਰਨਜੀਤ ਸਿੰਘ ਸੰਧੂ ਨੇ ਸ਼੍ਰੀ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਗੁਰੂ ਸਾਹਿਬਾਨ ਦੇ ਨਕਸ਼ੇ ਕਦਮਾਂ ’ਤੇ ਚੱਲ ਕੇ ਯੋਜਨਾਬੱਧ ਤਰੀਕੇ ਨਾਲ ਕਰਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਗੁਰੂ ਨਗਰੀ ਲਈ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ । ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸ਼ਹਿਰ ਦੇ ਆਲ਼ੇ ਦੁਆਲੇ ਦੇ ਨਗਰਾਂ ਨੂੰ ਵੀ ਵਿਕਸਤ ਕਰਾਏ ਜਾਣਗੇ।
ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਮਾਨਾਂਵਾਲਾ ਵਿਖੇ ਕਾਰ ਸੇਵਾ ਕਰਨ ਵਾਲੇ ਬਾਬਾ ਗੁਰਮੁਖ ਸਿੰਘ, ਬਾਬਾ ਝੰਡਾ ਸਿੰਘ, ਬਾਬਾ ਸਾਧੂ ਸਿੰਘ ਅਤੇ ਬਾਬਾ ਸ਼ਾਮ ਸਿੰਘ ਦੀ ਯਾਦ ‘ਚ ਸਾਲਾਨਾ ਧਾਰਮਿਕ ਸਮਾਗਮ ਵਿਚ ਹਿੱਸਾ ਲੈਣ ਆਏ ਸਨ , ਨੇ ਕਿਹਾ ਕਿ ਅੰਮ੍ਰਿਤਸਰ ਧਾਰਮਿਕ ਆਸਥਾ ਦਾ ਕੇਂਦਰ ਹੀ ਨਹੀਂ ਗੁਰੂ ਸਾਹਿਬਾਨ ਨੇ ਇਸ ਦੇ ਵਿਕਾਸ ਅਤੇ ਵਪਾਰ ਨੂੰ ਪ੍ਰਫੁਲਿਤ ਕਰਨ ਲਈ ਕਈ ਬਜ਼ਾਰ ਸਥਾਪਿਤ ਕੀਤੇ ਸਨ। ਹੁਨਰਮੰਦਾਂ ਅਤੇ ਕਾਰੋਬਾਰੀਆਂ ਨੂੰ ਇਥੇ ਵਸਾਇਆ ਗਿਆ। ਛੋਟੇ ਵੱਡੇ ਉਦਯੋਗ ਸਥਾਪਿਤ ਕਰਾਏ ਗਏ।
ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸਮਾਂ ਬਦਲ ਗਿਆ ਹੈ, ਹੁਣ ਸ਼ਹਿਰ ਆਧੁਨਿਕ ਤਰਜ਼ ’ਤੇ ਵਿਕਾਸ ਦੀ ਮੰਗ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਨਮੂਨੇ ਦਾ ਸੁੰਦਰ ਸ਼ਹਿਰ ਬਣਾਉਣ ਤੋਂ ਇਲਾਵਾ ਲੋਕਾਂ ਦੀ ਆਮਦਨ ’ਚ ਵਾਧਾ ਅਤੇ ਕਾਰੋਬਾਰ ’ਚ ਉੱਨਤੀ ਦਾ ਟੀਚਾ ਹਾਸਲ ਕਰਨ ਲਈ ਬਹੁਤ ਕੁਝ ਕਰਨਾ ਹੋਵੇਗਾ।  ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਧਾਰਮਿਕ ਪੱਖੋਂ ਹੀ ਨਹੀਂ ਵਪਾਰ ਲਈ ਜਾਣਿਆ ਜਾਂਦਾ ਰਿਹਾ, ਉਸ ਮੁਕਾਮ ਨੂੰ ਮੁੜ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੱਖਾਂ ਲੋਕ ਹਰ ਰੋਜ਼ ਇਥੇ  ਆਉਂਦੇ ਹਨ । ਉਨ੍ਹਾਂ ਨੂੰ ਘਟ ਤੋਂ ਘਟ ਤਿੰਨ ਦਿਨ ਅੰਮ੍ਰਿਤਸਰ ’ਚ ਠਹਿਰਨ ਲਈ ਮਜਬੂਰ ਹੋਣ ਇਸ ਲਈ ਇੱਥੋਂ ਦੇ ਸੈਰ ਸਪਾਟਾ ਉਦਯੋਗ ਨੂੰ ਪ੍ਰਫੁਲਿਤ ਕਰਨ ਦੀ ਜ਼ਰੂਰ ਹੈ।  ਇਤਿਹਾਸਕ ਧਰੋਹਰਾਂ ਦੀ ਕਮੀ ਨਹੀਂ, ਪਰ ਸੰਭਾਲ ਵਲ ਵਿਸ਼ੇਸ਼ ਧਿਆਨ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਇਥੇ  ਜਲਿਆਂ ਵਾਲਾ ਬਾਗ ਹੈ, ਮਹਾ ਰਿਸ਼ੀ ਬਾਲਮੀਕ ਦੀ ਦਾ ਤਪ ਅਸਥਾਨ ਸ਼੍ਰੀ ਰਾਮ ਤੀਰਥ ਮੰਦਰ ਹੈ, ਅਟਾਰੀ ਬਾਰਡਰ ’ਤੇ ਰੀਟਰੀਟ ਦੇਖਣ ਲਈ ਦੇਸ਼ ਭਰ ਤੋਂ ਲੋਕ ਆਉਂਦੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ’ਚ ਨਵੀਨਤਾ ਲਿਆ ਕੇ ਕਿਸਾਨਾਂ ਦੀ ਆਮਦਨ ਵਧਾਇਆ ਜਾ ਸਕਦਾ ਹੈ, ਇਸ ਕਾਰਜ ਲਈ ਅੰਮ੍ਰਿਤਸਰ ਤੋਂ ਕਾਰਗੋ ਫਲਾਈਟਾਂ ਚਲਾਉਣ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ’ਚ ਕਾਬਲੀਅਤ ਦੀ ਕਮੀ ਨਹੀਂ ਪਰ ਅਵਸਰ ਦੀ ਕਮੀ ਜ਼ਰੂਰ ਹੈ। ਉਨ੍ਹਾਂ ਨੂੰ ਹੁਨਰਮੰਦ ਬਣਾ ਕੇ ਅਵਸਰ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ  ਕੁਝ ਦਹਾਕੇ ਪਹਿਲਾਂ ਅੰਮ੍ਰਿਤਸਰ ਉਦਯੋਗ ਦਾ ਕੇਂਦਰ ਹੋਇਆ ਕਰਦਾ ਸੀ ਹੁਣ ਵੀ ਇਥੇ ਉਦਯੋਗ ਸਥਾਪਿਤ ਕਰਨ ਲਈ ਕੇਂਦਰ ਸਰਕਾਰ ਤੋਂ ਮਦਦ ਅਤੇ ਵਿਦੇਸ਼ਾਂ ਖ਼ਾਸ ਕਰ ਕੇ ਅਮਰੀਕੀ ਕੰਪਨੀਆਂ ਤੋਂ ਪੂੰਜੀ ਨਿਵੇਸ਼ ਕਰਾਉਣ ਦੇ ਉਪਰਾਲੇ ਕੀਤੇ ਜਾਣਗੇ। ਸਮਾਗਮ ਮੌਕੇ ਅਮਰੀਕਾ ‘ਚ ਭਾਰਤ ਦੇ ਰਾਜਦੂਤ ਰਹੇ ਸ.ਤਰਨਜੀਤ ਸਿੰਘ ਸੰਧੂ ਤੇ ਸਾਬਕਾ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਧਰਮ ਸਿੰਘ, ਸਾਬਕਾ ਵਾਈਸ ਚੇਅਰਮੈਨ ਮਲਕੀਤ ਸਿੰਘ ਬੱਬੂ, ਜਗੀਰ ਸਿੰਘ ਥਿੰਦ, ਇੰਜੀ: ਕਰਨਬੀਰ ਸਿੰਘ ਥਿੰਦ, ਪ੍ਰੋ: ਸਰਚਾਂਦ ਸਿੰਘ, ਪ੍ਰਿਥੀਪਾਲ ਸਿੰਘ ਮਾਨ, ਜਗਬੀਰ ਸਿੰਘ ਜੱਗੀ, ਨਵਤੇਜ ਸਿੰਘ ਬਸ਼ੰਬਰਪੁਰਾ, ਇੰਜੀ: ਕਰਨਬੀਰ ਸਿੰਘ ਥਿੰਦ, ਗਗਨਦੀਪ ਸਿੰਘ ਜੰਮੂ, ਦਿਲਬਾਗ ਸਿੰਘ ਚੌਹਾਨ, ਕਰਮਜੀਤ ਸਿੰਘ, ਕੰਵਲਜੀਤ ਸਿੰਘ ਮਾਨਾਂਵਾਲਾ, ਸਰਬਜੀਤ ਸਿੰਘ, ਪਰਮਜੀਤ ਸਿੰਘ ਬਿੱਕੂ, ਪਰਮਿੰਦਰ ਸਿੰਘ ਕਾਲੂ, ਹਰਦੇਵ ਸਿੰਘ, ਸੰਜੀਵ ਕੁਮਾਰ, ਹਰਸ਼ਰਨ ਸਿੰਘ ਬਿੱਕਾ, ਕੰਵਲਜੀਤ ਸਿੰਘ ਤਲਵੰਡੀ, ਲਖਵਿੰਦਰ ਸਿੰਘ, ਪਰਮਜੀਤ ਸਿੰਘ ਗੁਜਰ ਸਿੰਘ ਕੋਲਡ ਸਟੋਰ ਵਾਲੇ, ਕਰਨੈਲ ਸਿੰਘ ਮਰੋਕ, ਸੁਰਜੀਤ ਸਿੰਘ, ਜਗੀਰ ਸਿੰਘ ਕਾਲੀ, ਗੁਰਦਿਆਲ ਸਿੰਘ, ਇਕਬਾਲ ਸਿੰਘ, ਰਛਪਾਲ ਸਿੰਘ, ਸਤਪਾਲ ਸਿੰਘ ਥਿੰਦ, ਗੁਰਜੀਤ ਸਿੰਘ ਟੀਟੂ, ਜਗਦੀਪ ਸਿੰਘ ਥਿੰਦ, ਅੰਗਰੇਜ ਸਿੰਘ, ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Leave a Reply

Your email address will not be published.


*


%d