ਪ੍ਰਿੰਸੀਪਲਾਂ ਦੀਆਂ ਅਸਾਮੀਆਂ ਭਰਨ ਦੀ ਮੰਗ

ਪ੍ਰਿੰਸੀਪਲਾਂ ਦੀਆਂ ਅਸਾਮੀਆਂ ਭਰਨ ਦੀ ਮੰਗ

ਸੰਗਰੂਰ,30 ਜੂਨ ( ਜਗਸੀਰ ਲੌਂਗੋਵਾਲ)- ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਸੰਗਰੂਰ ਵਿਖੇ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਲੈਕਚਰਾਰ ਕਾਡਰ ਦੇ ਮਸਲਿਆਂ ਤੇ ਵਿਚਾਰ ਕਰਨ ਦੇ ਨਾਲ਼ ਨਾਲ਼ ਭਵਿੱਖ ਦੀ ਰਣਨੀਤੀ ਨੂੰ ਵਿਚਾਰਿਆ ਗਿਆ।ਇਸ ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸੰਜੀਵ ਸ਼ਰਮਾ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 740 ਦੇ ਕਰੀਬ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖ਼ਾਲੀ ਹਨ ਇਸ ਦੇ ਨਾਲ਼ ਹੀ ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਦੀ ਸੀਨੀਅਰਤਾ ਸੂਚੀ ਤਿਆਰ ਕੀਤੀ ਗਈ ਹੈ ਜਿਸ ਵਿੱਚ ਵੱਡੇ ਪੱਧਰ ਤੇ ਤਰੁੱਟੀਆਂ ਹਨ।ਸੰਗਰੂਰ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਸ. ਜਸਪਾਲ ਸਿੰਘ ਵਾਲੀਆ ਅਤੇ ਜਨਰਲ ਸਕੱਤਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਦੱਸਿਆ ਸੀਨੀਅਰਤਾ ਸੂਚੀ ਦੀਆਂ ਤਰੁੱਟੀਆਂ ਕਾਰਨ ਪੰਜਾਬ ਵਿੱਚ ਲੈਕਚਰਾਰਾਂ ਦੀਆਂ 13913 ਅਸਾਮੀਆਂ ਵਿੱਚੋਂ ਅੱਧੇ ਤੋਂ ਵੱਧ ਖ਼ਾਲੀ ਹਨ ਜਿਸ ਨਾਲ਼ ਵਿਦਿਆਰਥੀਆਂ ਦੀ ਸਿੱਖਿਆ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ|ਬਹੁਤ ਸਾਰੇ ਸਕੂਲਾਂ ਵਿੱਚ ਨਵੀਆਂ ਸਟ੍ਰੀਮਜ਼ ਦੇਣ ਵੇਲੇ ਪੂਰੀਆਂ ਅਸਾਮੀਆਂ ਨਹੀਂ ਦਿੱਤੀਆਂ ਗਈਆਂ ਜਿਸ ਕਾਰਨ ਵਿਦਿਆਰਥੀਆਂ ਨੂੰ ਮਾਹਿਰ ਲੈਕਚਰਾਰ ਨਹੀਂ ਮਿਲ਼ ਰਹੇ।ਇਸ ਦੇ ਨਾਲ਼ ਹੀ ਲੈਕਚਰਾਰ ਕਾਡਰ ਦੀਆਂ ਮੁੱਖ ਮੰਗਾਂ ਜਿਵੇਂ ਵਿਭਾਗੀ ਤਰੱਕੀਆਂ, ਵਿਭਾਗੀ ਟੈਸਟ, ਰਿਵਰਸ਼ਨ ਜ਼ੋਨ ਦੀਆਂ ਸਮੱਸਿਆਵਾਂ ਅਤੇ ਵਿੱਤੀ ਮਸਲਿਆਂ ਨਾਲ਼ ਸੰਬੰਧਿਤ ਸਮੱਸਿਆਵਾਂ ਉੱਤੇ ਵਿਚਾਰ ਚਰਚਾ ਕੀਤੀ ਗਈ।ਇਸ ਤੋਂ ਇਲਾਵਾ ਚੋਣ ਡਿਊਟੀਆਂ ਬਦਲੇ ਕਮਾਈ ਛੁੱਟੀ,ਬੋਰਡ ਦੀਆਂ ਪ੍ਰੀਖਿਆਵਾਂ ਦੇ ਮਿਹਨਤਾਨੇ ਦੇ ਮਸਲੇ ਬਾਰੇ ਉੱਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਨ ਲਈ ਕਿਹਾ ਗਿਆ।ਇਸ ਮੌਕੇ ਤੇ ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ, ਪ੍ਰੋ ਹਰਨੇਕ ਸਿੰਘ, ਕੁਲਵਿੰਦਰ ਸਿੰਘ ਮੋਹਲ, ਯਾਦਵਿੰਦਰ ਭਾਰਦਵਾਜ, ਹਰਦੇਵ ਸਿੰਘ ਉੱਪਲੀ, ਦਿਨੇਸ਼ ਕੁਮਾਰ, ਗੁਲਜ਼ਾਰ ਸਿੰਘ ਚੀਮਾ,ਮੁਨੀਸ਼ ਵਰਮਾ,ਰਾਜੇਸ਼ ਕੁਮਾਰ,ਲਖਵੀਰ ਸਿੰਘ,ਜਸਵਿੰਦਰ ਸਿੰਘ ਸਮਰਾ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੈਕਚਰਾਰ ਹਾਜ਼ਰ ਸਨ।

Leave a Reply

Your email address will not be published.


*