ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ-ਹਰਦੀਪ ਗਿੱਲ

ਰਾਕੇਸ਼ ਨਈਅਰ ਚੋਹਲਾ
ਅੰਮ੍ਰਿਤਸਰ,
ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਿਨੋ- ਦਿਨ ਬਦ ਤੋਂ ਬਦਤਰ ਹੋ ਰਹੀ ਹੈ ਅਤੇ ਆਏ ਦਿਨ ‌ਲੁੱਟਾਂ ਖੋਹਾਂ,ਡਕੈਤੀਆਂ ਅਤੇ ਦਿਨ ਦਿਹਾੜੇ ‌ਕਤਲ ਹੋ ਰਹੇ ਹਨ।ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਜਨਰਲ ਸਕੱਤਰ ਪੰਜਾਬ ਭਾਜਪਾ ਨੇ ਜੰਡਿਆਲਾ ਗੁਰੂ ਦੇ ਪਿੰਡ ਲਾਲਕਾ ਨਗਰ ਵਿਖੇ ਬੀਤੇ ਦਿਨੀਂ ਕਤਲ ਕੀਤੇ ਗਏ ‌ਨੌਜਵਾਨ ਹਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਗੁੰਡਾਗਰਦੀ ਆਪਣੀ ਚਰਮ ਸੀਮਾ ‘ਤੇ ਹੈ‌।ਗੁੰਡਾ-ਤੰਤਰ ਬਿਨਾਂ ਕਿਸੇ ਡਰ ਖੌਫ  ਤੋਂ ਅਪਰਾਧਕ ਘਟਨਾਵਾਂ ਨੂੰ ਅੰਜ਼ਾਮ ਦੇ ਰਿਹਾ ‌ਹੈ।ਪੰਜਾਬ ਸਰਕਾਰ ਕਾਨੂੰਨ ਦਾ ਰਾਜ ਸਥਾਪਿਤ ਕਰਨ ‘ਚ ਨਕਾਮ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਗੁੰਡਾਗਰਦੀ ਦਾ ਖਾਤਮਾ ਕਰਕੇ ਪੰਜਾਬ ਵਿਚ ਅਮਨ ਸ਼ਾਂਤੀ ਬਹਾਲ ਕਰਨ ਦੀ ‌ ਸਮਰੱਥਾ ਰੱਖਦੀ ਹੈ।ਸ.ਗਿੱਲ ਨੇ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਸ਼ਾਸਤ ਪ੍ਰਦੇਸ਼ਾਂ ਵਿੱਚ ਗੁੰਡਾਗਰਦੀ ਨੂੰ ਖਤਮ ਕੀਤਾ ਖਾਸਕਰ ਯੂ.ਪੀ. ਤੇ ਬਿਹਾਰ ਵਰਗੇ ਸੂਬਿਆਂ ਵਿੱਚ ਕਾਨੂੰਨ ਦਾ ਰਾਜ ਸਥਾਪਿਤ ਕੀਤਾ ਗਿਆ ਹੈ ਉਸੇ ਪ੍ਰਕਾਰ ਪੰਜਾਬ ਵਿੱਚ ਵੀ ਭਾਰਤੀ ਜਨਤਾ ਪਾਰਟੀ ਲੋਕਾਂ ਨੂੰ ਸਾਫ ਸੁਥਰਾ ਅਤੇ ਭ੍ਰਿਸ਼ਟਾਚਾਰ ਰਹਿਤ ਸਾਫ ਸੁਥਰਾ ਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਉਮੀਦ ਵਜੋਂ ਵੇਖ ਰਹੇ ਹਨ।ਲੋਕ ਸਭਾ ਚੋਣਾਂ ਦੌਰਾਨ ‌ਪੰਜਾਬ ਦੇ ਲੋਕਾਂ ਨੇ ਭਾਜਪਾ ਦੇ ਵੋਟ ਸ਼ੇਅਰ ਵਿੱਚ ਵਾਧਾ ਕਰਕੇ ਬਾਕੀ ਰਿਵਾਇਤੀ ਪਾਰਟੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ।ਇਸ ਮੌਕੇ ‘ਤੇ ਚੇਅਰਮੈਨ ਕੰਵਰਬੀਰ ਸਿੰਘ ਮੰਜ਼ਿਲ,ਗੁਰਬਖਸ਼ ਸਿੰਘ ਫਤਿਹਪੁਰ, ਸਰਬਜੀਤ ਸਿੰਘ,ਰਮਨ ਕੁਮਾਰ ਲਾਲਕਾ ਨਗਰ, ਸਰਬਜੀਤ ਸਿੰਘ ਵਡਾਲੀ ਵੀ ਹਾਜ਼ਰ ਸਨ।

Leave a Reply

Your email address will not be published.


*