ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ ‘ਚ ਵਿਰੋਧ ਕਰਨ ਕਾਰਨ ਕੇਕੇਯੂ ਦੇ ਦਰਜਨਾਂ ਆਗੂ ਗ੍ਰਿਫਤਾਰ

ਬਾਘਾਪੁਰਾਣਾ,:::::::::::::::::::ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਤੋਂ ਉਮੀਦਵਾਰ ਹੰਸ ਰਾਜ ਹੰਸ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਦੇ ਐਲਾਨ ਦੇ ਬਾਵਜੂਦ ਅੱਜ ਬਾਘਾਪੁਰਾਣਾ ਵਿਖੇ ਚੋਣ ਪ੍ਰਚਾਰ ਦਾ ਪ੍ਰੋਗਰਾਮ ਰੱਖਿਆ ਸੀ। ਇਸ ਦੀ ਭਿਣਕ ਪੈਂਦੇ ਹੀ ਕਿਰਤੀ ਕਿਸਾਨ ਯੂਨੀਅਨ ਨੇ ਚੌਂਕ ਵਿੱਚ ਖੜ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਰਕੇ ਪੁਲਿਸ ਨੇ ਕਿਰਤੀ ਕਿਸਾਨ ਯੂਨੀਅਨ ਦੇ ਦਰਜਨਾਂ ਆਗੂਆ ਤੇ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਸੀ ਆਈ ਏ ਸਟਾਫ ਵਿਖੇ ਬੰਦ ਕਰ ਦਿੱਤਾ
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਿਲਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਬੂਟਾ ਸਿੰਘ ਤਖਾਣਵੱਧ ਨੇ ਕਿਹਾ ਕਿ ਅੱਜ ਕਿਸਾਨ ਵਿਰੋਧ ਭਾਜਪਾ ਦਾ ਕਰਦੇ ਹਨ ਪਰ ਆਪ ਸਰਕਾਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਭਾਜਪਾ ਦੀ ਬੀ ਟੀਮ ਹੋਣ ਦਾ ਸਬੂਤ ਦੇ ਦਿੱਤਾ ਹੈ। ਉਹਨਾਂ ਕਿਹਾ ਕਿ ਭਾਜਪਾ ਨੇ 700 ਕਿਸਾਨ ਸ਼ਹੀਦ ਕੀਤੇ, ਲਖੀਮਪੁਰ ‘ਚ ਕਿਸਾਨ ਮਾਰੇ, ਕਿਸਾਨਾਂ ਦੀ ਮੰਗ ਅਨੁਸਾਰ ਐਮ ਐਸ ਪੀ ਦਾ ਗਾਰੰਟੀ ਕਾਨੂੰਨ ਨਹੀਂ ਬਣਾਇਆ। ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਨਹੀਂ ਕੀਤੀ ਤੇ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਲਾਗੂ ਨਹੀਂ ਕੀਤੀਆਂ, ਸੂਬਿਆਂ ਦੇ ਅਧਿਕਾਰ ਛਾਂਗ ਰਹੀਂ ਹੈ, ਘੱਟ ਗਿਣਤੀਆਂ ਦੇ ਕਤਲੇਆਮ ਕਰਵਾ ਰਹੀ ਹੈ, ਮਹਿੰਗਾਈ, ਬੇਰੁਜ਼ਗਾਰੀ ਦੇ ਰਿਕਾਰਡ ਤੋੜ ਰਹੀ ਹੈ ਤੇ ਚੋਣ ਪ੍ਰਚਾਰ ਕਰਕੇ ਵੋਟਾਂ ਮੰਗ ਰਹੀ ਹੈ ਸ਼ੁਰੂ ਕਰ ਦਿੱਤਾ। ਭਾਜਪਾ ਕਿਸ ਮੂੰਹ ਨਾਲ ਪੰਜਾਬੀਆਂ ਤੋੰ ਵੋਟਾਂ ਮੰਗ ਰਹੀ ਹੈ, ਇਹ ਪੰਜਾਬੀਆਂ ਦੀਆਂ ਵੋਟਾਂ ਦੀ ਬਿਲਕੁਲ ਵੀ ਹੱਕਦਾਰ ਨਹੀਂ ਹੈ। ਇਸ ਕਰਕੇ ਸੰਯੁਕਤ ਕਿਸਾਨ ਮੋਰਚੇ ਦਾ ਪੂਰੇ ਭਾਰਤ ਵਿੱਚ ਸੱਦਾ ਹੈ ਕਿ ਭਾਜਪਾ ਉਮੀਦਵਾਰਾਂ ਨੂੰ ਪਿੰਡਾਂ, ਸ਼ਹਿਰਾਂ ‘ਚ ਵੜਣ ਨਹੀਂ ਦੇਵਾਂਗੇ ਤੇ ਜਿੱਥੇ ਆਉਣਗੇ ਉਥੇ ਹੀ ਘੇਰਾਂਗੇ।
ਉਹਨਾਂ ਦੱਸਿਆ ਕਿ ਬਾਘਾਪੁਰਾਣਾ ਥਾਣੇ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਚਮਕੌਰ ਸਿੰਘ ਰੋਡੇ, ਜ਼ਿਲ੍ਹਾ ਆਗੂ ਜਸਮੇਲ ਸਿੰਘ ਰਾਜੇਆਣਾ, ਔਰਤ ਵਿੰਗ ਦੇ ਆਗੂ ਛਿੰਦਰਪਾਲ ਕੌਰ ਰੋਡੇ, ਜਗਵਿੰਦਰ ਕੌਰ ਰਾਜੇਆਣਾ, ਅੰਗਰੇਜ, ਮਨਜੀਤ ਰਾਜੇਆਣਾ ਤੋਂ ਬਿਨਾਂ ਅਜਮੇਰ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਜੰਟ ਸਿੰਘ ਛੋਟਾ ਘਰ, ਸਰਬਜੀਤ ਲੰਗੇਆਣਾ, ਨਿਰਮਲ ਨੱਥੂਵਾਲਾ, ਬਲਕਰਨ ਸਿੰਘ, ਸੁਖਜਿੰਦਰ ਸਿੰਘ, ਸੁਰਜੀਤ ਸਿੰਘ ਵੈਰੋਕੇ, ਗੁਰਸੇਵਕ ਸਿੰਘ, ਜਸਕਰਨ ਸਿੰਘ, ਚਰਨਜੀਤ ਸਿੰਘ ਭਲੂਰ, ਅੰਗਰੇਜ਼ ਸਿੰਘ, ਰਣਧੀਰ ਸਿੰਘ, ਅਮਰੀਕ ਸਿੰਘ, ਸਿਕੰਦਰ ਸਿੰਘ, ਧੰਨਾ ਸਿੰਘ, ਕਾਲਾ ਕੋਟਲਾ, ਜਗਰੂਪ ਸਿੰਘ, ਲੰਗੇਆਣਾ, ਨੂੰ ਪੁਲਿਸ ਨੇ ਗ੍ਰਿਫਤਾਰ ਕਰ ਰੱਖਿਆ ਹੈ, ਜਿਸ ਦੇ ਖਿਲਾਫ ਬਾਘਾਪੁਰਾਣਾ ਥਾਣੇ ਦਾ ਘਿਰਾਓ ਸ਼ੁਰੂ ਕਰ ਦਿੱਤਾ ਗਿਆ ਹੈ। ਜੇਕਰ ਆਗੂਆਂ ਨੂੰ ਨਾ ਛੱਡਿਆ ਗਿਆ ਤਾਂ ਇਸ ਦੇ ਖਿਲਾਫ ਸੰਘਰਸ਼ ਕਰਾਂਗੇ।

Leave a Reply

Your email address will not be published.


*


%d