ਲਾਇਸੰਸੀ ਅਸਲ੍ਹਾ ਧਾਰਕ ਆਪਣਾ ਅਸਲਾ ਜਮ੍ਹਾਂ ਕਰਾਉਣ, ਦਲਜੀਤ ਸਿੰਘ।

ਬਲਾਚੌਰ    (ਜਤਿੰਦਰ ਪਾਲ ਸਿੰਘ ਕਲੇਰ )
ਲੋਕ ਸਭਾ ਚੋਣਾਂ 2024 ਨੂੰ ਲੈਕੇ ਚੋਣ ਜਾਬਤਾ ਲੱਗ ਚੁੱਕਾ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲਾਇਸੰਸੀ ਅਸਲ੍ਹਾ ਧਾਰਕ ਵਿਅਕਤੀ ਆਪਣਾ ਅਸਲ੍ਹਾ ਸਬੰਧਤ ਥਾਣੇ ਵਿੱਚ ਜਾ ਆਪਣੇ ਨਜ਼ ਦੀ ਕੀ ਅਸਲਾ ਹਾਊਸ ਵਿੱਚ ਕਰਾਉਣ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਥਾਣਾ ਸਿਟੀ ਬਲਾਚੌਰ ਦੇ ਐਸ ਐਚ ਓ ਦਲਜੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਅਸਲਾ ਧਾਰਕ ਆਪਣਾ ਅਸਲਾ ਜਲਦ ਤੋਂ ਜਲਦ ਜਮਾਂ ਕਰਾਉਣ। ਉਨ੍ਹਾਂ ਕਿਹਾ ਕਿ ਜੇਕਰ ਲਾਇਸੰਸੀ ਅਸਲਾ ਧਾਰਕ ਵਿਅਕਤੀ ਚੋਣ ਕਮਿਸ਼ਨ ਦੇ ਨਿਯਮਾ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਚੋਣ ਕਮਿਸ਼ਨ ਨੂੰ ਉਸ ਦਾ ਅਸਲਾ ਰੱਦ ਕਰਵਾਉਣ ਦੀ ਅਪੀਲ ਕੀਤੀ ਜਾਵੇਗੀ।

Leave a Reply

Your email address will not be published.


*


%d