ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਚੋਣ ਦਫਤਰ ਦਾ ਉਦਘਾਟਨ

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ) ਅੱਜ ਇੱਥੇ ਅਨਾਜ ਮੰਡੀ ਵਿੱਚ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਚੋਣ ਦਫਤਰ ਦਾ ਉਦਘਾਟਨ ਉਨ੍ਹਾਂ ਦੀ ਪਤਨੀ ਜਤਿੰਦਰ ਕੌਰ ਖਹਿਰਾ ਅਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰਪਾਲ ਸਿੰਘ ਸਿਬੀਆ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਦੀ ਨੂੰਹ ਬੀਬੀ ਵਰੀਤ ਕੌਰ ਖਹਿਰਾ ਨੇ ਬਹੁਤ ਭਾਵੁਕ ਲਹਿਜ਼ੇ ਵਿੱਚ ਬੋਲਦਿਆਂ ਕਿਹਾ ਕਿ ਉਹ ਸੰਗਰੂਰ ਦੀ ਧੀ ਹੈ ਅਤੇ ਅੱਜ ਉਹ ਪੰਜਾਬ ਦੇ ਹਿੱਤਾਂ ਲਈ ਨਿਧੜਕ ਹੋ ਕੇ ਆਵਾਜ਼ ਬੁਲੰਦ ਕਰਨ ਵਾਲੇ ਆਪਣੇ ਪਿਤਾ ਸੁਖਪਾਲ ਸਿੰਘ ਖਹਿਰਾ ਨੂੰ ਕਾਮਯਾਬ ਕਰਨ ਦੀ ਅਪੀਲ ਕਰਦੀ ਹੈ। ਇਸ ਮੌਕੇ ਰਣਜੀਤ ਸਿੰਘ ਤੂਰ, ਰਣਜੀਤ ਕੌਰ ਚੰਨੋਂ, ਦਿਨੇਸ਼ ਬਾਂਸਲ, ਗੁਰਦੀਪ ਸਿੰਘ ਘਰਾਚੋਂ, ਮਨਜੀਤ ਸਿੰਘ ਸੋਢੀ ਆਦਿ ਆਗੂਆਂ ਸਮੇਤ ਕਾਂਗਰਸੀ ਵਰਕਰ ਹਾਜ਼ਰ ਸਨ।

Leave a Reply

Your email address will not be published.


*