ਵਿਧਾਇਕ ਸੰਤੋਸ਼ ਕਟਾਰੀਆ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਲਈ ਪੀਣ ਵਾਲੇ ਪਾਣੀ ਲਈ ਲਾਈਨਾਂ ਲਾਉਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ। 

ਬਲਾਚੌਰ ;;;;;;;;; (ਜਤਿੰਦਰ ਪਾਲ ਸਿੰਘ ਕਲੇਰ )
 ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਮੁੜ ਤੋਂ ਤਰੱਕੀ ਦੀਆਂ ਲੀਹਾਂ ਤੇ ਦੌੜ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਵਾਰਡ ਨੰਬਰ 13 ਵਿਖੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਲਈ ਪੀਣ ਵਾਲੇ ਪਾਣੀ ਲਈ ਲਾਈਨਾਂ ਲਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ।ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਬਲਾਚੌਰ ਦੇ ਕਿਸੇ ਵੀ ਵਾਰਡ ਨੂੰ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਬੀਬੀ ਕਟਾਰੀਆ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਅਗਰ ਉਨ੍ਹਾਂ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਤੁਸੀ ਮੇਰੇ ਦਫਤਰ ਰਾਬਤਾ ਕਰ ਸਕਦੇ ਹੋ ਅਤੇ ਉਸ ਸਮੱਸਿਆ ਨੂੰ ਮੈਂ ਪਹਿਲ ਦੇ ਆਧਾਰ ਤੇ ਹੱਲ ਕਰਾਂਗੀ, ਉਨ੍ਹਾਂ ਨੇ ਕਿਹਾ ਕਿ ਬਲਾਚੌਰ ਸ਼ਹਿਰ ਨੂੰ ਨੰਬਰ 1 ਸ਼ਹਿਰ ਬਣਾਇਆ ਜਾਵੇਗਾ। ਇਸ ਦੇ ਲਈ ਉਹ ਯਤਨਸ਼ੀਲ ਵੀ ਹਨ।ਜ਼ਿਕਰਯੋਗ ਹੈ ਕਿ ਇਸ ਕੰਮ ਤੇ ਲਗਭਗ 5.65 ਕਰੋੜ ਰੁਪਏ ਦੀ ਲਾਗਤ ਆਵੇਗੀ ਜਿਸ ਨਾਲ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ।ਇਸ ਮੌਕੇ ਤੇ ਐੱਸ.ਡੀ.ਓ ਰਣਜੀਤ ਸਿੰਘ,ਮੁਖਤਿਆਰ ਸਿੰਘ ਜੂਨੀਅਰ ਇੰਜੀਨੀਅਰ,ਹਰਵਿੰਦਰ ਕੌਰ ਸਿਆਣ,ਜਸਵਿੰਦਰ ਸਿਆਣ,ਪ੍ਰਵੀਨ ਪੁਰੀ ਬਲਾਕ ਪ੍ਰਧਾਨ ਬਲਾਚੌਰ,ਰਾਮਾ ਧੀਮਾਨ,ਰਾਮ ਪਾਲ ਮਹੈਸ਼ੀ ਜਤਿੰਦਰ ਬੈਂਸ,ਬਲਦੇਵ ਰਾਜ, ਨਿਰਮਲਾ ਰਾਣੀ, ਬਲਦੇਵ ਸਿੰਘ ਫੌਜੀ,ਮਨਜੀਤ ਸਿੰਘ,   ਯਸਪਾਲ ਸਿੰਘ,ਰਘੁਬੀਰ ਸਿੰਘ, ਗੁਰਚਰਨ ਸਿੰਘ, ਗਿਆਨ ਚੰਦ, ਅਵਤਾਰ ਸਿੰਘ,ਸੁਖਦੇਵ ਸਿੰਘ, ਦਿਲਬਾਗ ਸਿੰਘ, ਕੁਲਵਿੰਦਰ ਸਿੰਘ,ਬਲਵੀਰ ਸਿੰਘ,ਨੱਥੂ ਲਾਲ, ਸਾਬੀ ਸਿੰਘ,ਦਿਲਜੀਤ ਸਿੰਘ ਅਤੇ ਸਰਬਜੀਤ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published.


*


%d