ਵਿਸ਼ਵ ਟੀਕਾਕਰਨ ਹਫ਼ਤੇ”  ਦੀ ਸੁਰੂਆਤ ਮੌਕੇ ਕੱਢੀ ਜਾਗਰੂਕਤਾ ਰੈਲੀ

ਸੰਗਰੂਰ     : ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਅੰਜੂ ਸਿੰਗਲਾ  ਦੀ ਅਗਵਾਈ ਵਿੱਚ ਵਿਸ਼ਵ ਟੀਕਾਕਰਨ  ਹਫਤੇ ਦੀ ਸ਼ੁਰੂਆਤ ਮੌਕੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਸਿਵਲ ਹਸਪਤਾਲ ਵਿੱਚ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਗਰਭਵਤੀ ਮਾਵਾਂ ਨੂੰ ਟੈਟਨਸ ਅਤੇ ਛੋਟੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਉਹਨਾਂ ਦਾ ਸੰਪੂਰਨ ਟੀਕਾਕਰਨ ਕਰਨਾ ਅਤੀ ਜਰੂਰੀ ਹੁੰਦਾ ਹੈ, ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਮਾਵਾਂ ਤੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨ ਲਈ ਸਿਹਤ ਵਿਭਾਗ ਵੱਲੋਂ 24 ਤੋਂ 30 ਅਪ੍ਰੈਲ ਤੱਕ “ਵਿਸ਼ਵ ਟੀਕਾਕਰਨ ਹਫ਼ਤਾ” ਮਨਾਇਆ ਜਾ ਰਿਹਾ ਹੈ। ਉਹਨਾ ਦੱਸਿਆ ਕਿ ਐਕਸਪੈਂਡਿਡ ਪ੍ਰੋਗਰਾਮ ਆਨ ਇੰਮਨਾਈਜੇਸ਼ਨ ਦੇ 50 ਵਰ੍ਹੇ ਪੂਰੇ ਹੋਣ ਤੇ ਪੂਰੇ ਵਿਸ਼ਵ ਵਿਚ ਇਹ ਹਫ਼ਤਾ ਮਨਾਇਆ ਜਾ ਰਿਹਾ ਹੈ ਤਾਂ ਜ਼ੋ ਕੋਈ ਵੀ ਗਰਭਵਤੀ ਔਰਤ ਅਤੇ ਬੱਚਾ ਟੀਕਾਕਰਨ ਤੋਂ ਵਾਂਝਾ ਨਾ  ਰਹੇ ਖ਼ਾਸ ਤੌਰ  ਜਿਲ੍ਹੇ ਅਧੀਨ ਪੈਂਦੇ  ਸ਼ਹਿਰੀ ਅਤੇ ਪ੍ਰਵਾਸੀ ਵਸੋਂ ਵਾਲੇ ਇਲਾਕੇ ਜਿਵੇਂ ਸਲੱਮ ਏਰੀਆ, ਝੁੱਗੀਆਂ, ਝੋਪੜੀਆਂ, ਭੱਠਿਆਂ, ਪਥੇਰਾ ,ਗੁਜਰਾਂ ਦੇ ਡੇਰੇ ਤੇ ਹੋਰ ਅਪਾਹੁੰਚ ਇਲਾਕੇ। ਉਹਨਾ ਦੱਸਿਆ ਕਿ ਇਨ੍ਹਾਂ ਏਰੀਆ ਵਿੱਚ  ਗਰਭਵਤੀ ਔਰਤਾਂ ਅਤੇ ਜੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨ ਲਈ ਆਊਟ ਰੀਚ ਕੈਂਪ ਲਗਾਏ ਜਾ ਰਹੇ ਹਨ ਅਤੇ ਆਮ ਲੋਕਾਂ ਵਿੱਚ ਇਸ ਮੁਹਿੰਮ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ.ਅੰਜੂ ਸਿੰਗਲਾ ਨੇ ਦੱਸਿਆ ਕਿ ਗਰਭਵਤੀ ਔਰਤਾਂ ਅਤੇ ਬੱਚਿਆਂ ਲਈ ਟੀਕਾਕਰਨ ਪ੍ਰੋਗਰਾਮ ਇਕ ਮਜਬੂਤ ਬੁਨਿਆਦ ਦੇ ਰੂਪ ਵਿੱਚ ਉਭਰਿਆ ਹੈ ਜੋ ਕਿ ਮਾਰੂ ਬਿਮਾਰੀਆਂ ਤੋਂ ਰੋਕਦਾ ਹੈ। ਉਹਨਾ ਕਿਹਾ ਕਿ ਇਸ ਹਫ਼ਤੇ ਦੌਰਾਨ 10 ਤੇ 16 ਸਾਲ ਦੇ ਬੱਚਿਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ,ਮੈਡੀਕਲ ਅਫਸਰ ਡਾ. ਹਰਬੰਸ ਸਿੰਘ, ਡਾ. ਤਰੁਨ ਆਹੂਜਾ, ਡਾ. ਨੀਸ਼ੂ, ਡਾ. ਇੰਦਰਮਨਜੋਤ ਸਿੰਘ,ਡਾ. ਹਿਮਾਂਸ਼ੂ, ਜਿਲਾ  ਮਾਸ ਮੀਡਿਆ ਤੇ ਸੂਚਨਾ ਅਫਸਰ ਕਰਨੈਲ ਸਿੰਘ, ਡਿਪਟੀ ਮਾਸ ਮੀਡਿਆ ਤੇ ਸੂਚਨਾ ਅਫਸਰ ਸਰੋਜ ਰਾਣੀ, ਨਰਸਿੰਗ ਟਿਊਟਰ ਜਸਵੀਰ ਕੌਰ, ਹਰਪ੍ਰੀਤ ਕੌਰ,  ਯਾਦਵਿੰਦਰ ਸਿੰਘ,ਕੰਪਿਊਟਰ ਅਪਰੇਟਰ ਕਮਲਪ੍ਰੀਤ ਸਿੰਘ ਅਤੇ ਨਰਸਿੰਗ ਸਕੂਲ   ਦੀਆਂ ਸਿਖਿਆਰਥਣਾਂ ਆਦਿ ਹਾਜ਼ਰ ਸਨ।

Leave a Reply

Your email address will not be published.


*


%d