ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ

ਸੰਗਰੂਰ:::::::::::::::::: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ ਦੀ ਅਗਵਾਈ ਹੇਠ ਨਰਸਿੰਗ ਸਕੂਲ ਸੰਗਰੂਰ ਵਿਖੇ ਵਿਸ਼ਵ ਮਲੇਰੀਆ ਦਿਵਸ  ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ, ਮਲੇਰੀਆ ਬੁਖਾਰ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਖੜੇ ਪਾਣੀ ਵਿੱਚ ਪੈਦਾ ਹੁੰਦੇ ਹਨ, ਰਾਤ ਅਤੇ ਤੜਕੇ ਵੇਲੇ ਕੱਟਦੇ ਹਨ। ਮੱਛਰਾਂ ਤੋਂ ਬਚਾਓ ਲਈ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ, ਅਜਿਹੇ ਕੱਪੜੇ ਪਹਿਨੋ ਤਾਂ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ, ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਇਸਤੇਮਾਲ ਕਰੋ। ਉਹਨਾਂ ਦੱਸਿਆ ਕਿ ਬੁਖਾਰ ਆਉਣ ਤੇ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਮਲੇਰੀਆ ਦੀ ਜਾਂਚ ਜਰੂਰ ਕਰਵਾਓ, ਮਲੇਰੀਏ ਦਾ ਟੈਸਟ ਤੇ ਇਲਾਜ ਪੰਜਾਬ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ।
ਇਸ ਮੌਕੇ ਜਿਲ੍ਹਾ ਐਪੀਡਮੋਲੋਜਿਸਟ ਡਾ. ਉਪਾਸਨਾ ਬਿੰਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਠੰਡ ਅਤੇ ਕਾਂਬੇ ਨਾਲ ਬੁਖਾਰ, ਤੇਜ਼ ਬੁਖਾਰ ਅਤੇ ਸਿਰ ਦਰਦ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ ਮਲੇਰੀਆ ਬੁਖਾਰ ਦੇ ਮੁੱਖ ਲੱਛਣ ਹਨ। ਇਸ ਮੌਕੇ ਨਰਸਿੰਗ ਸਿੱਖਿਆਰਥਣਾਂ ਦੇ ਮਲੇਰੀਏ ਸਬੰਧੀ ਚਾਰਟ ਮੇਕਿੰਗ, ਪੇਟਿੰਗ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਉਹਨਾ ਨੂੰ ਇਨਾਮ ਵੀ ਦਿੱਤੇ ਗਏ।
ਇਸ ਮੌਕੇ ਡਿਪਟੀ ਮੈਡਿਕਲ ਕਮਿਸ਼ਨਰ ਡਾ. ਵਿਕਾਸ ਧੀਰ, ਜ਼ਿਲ੍ਹਾ ਐਪੀਡਿਮੋਲੋਜਿਸਟ, ਵਾਇਸ ਪ੍ਰਿੰਸੀਪਲ ਏਡਿਨਾ, ਡਿਪਟੀ ਮਾਸ ਮੀਡੀਆ ਅਫ਼ਸਰ ਸਰੋਜ ਰਾਣੀ, ਏ.ਐਮ.ਓ  ਹਰਦੇਵ ਸਿੰਘ, ਮ.ਪ.ਸ. ਸਤੀਸ਼ ਕੁਮਾਰ , ਰਾਮਲਾਲ ਸਿੰਘ, ਮ. ਪ. ਹ. ਵ. ਮੇਲ ਯਾਦਵਿੰਦਰ ਸਿੰਘ, ਗੁਰਮੀਤ ਸਿੰਘ, ਅਕਰਮ, ਇੰਸਕਟ ਕੁਲੈਕਟਰ ਬਲਜਿੰਦਰ ਸਿੰਘ ਸਮੂਹ ਨਰਸਿੰਗ ਸਕੂਲ ਸਟਾਫ਼ ਅਤੇ ਨਰਸਿੰਗ ਸਿਖਿਆਰਥਣਾ ਆਦਿ ਹਾਜ਼ਰ ਸਨ।

Leave a Reply

Your email address will not be published.


*


%d