ਵੱਧ ਤੋਂ ਵੱਧ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਮਿਲਣਾ ਚਾਹੀਦਾ ਹੈ – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

ਲੁਧਿਆਣਾ::::::::::::::::::::::- ਨਵ-ਨਿਯੁਕਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਅਧਿਕਾਰੀਆਂ ਨੂੰ ਘਰ ਬੈਠੇ ਸੇਵਾਵਾਂ ਵਿੱਚ ਜ਼ੀਰੋ ਪੈਂਡੈਂਸੀ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।
ਅੱਜ ਬਾਅਦ ਦੁਪਹਿਰ ਆਪਣਾ ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਇਸ ਮੀਟਿੰਗ ਵਿੱਚ ਵੱਖ-ਵੱਖ ਸਰਕਾਰੀ ਸਕੀਮਾਂ ਜਿਵੇਂ ਕਿ ਸਰਕਾਰ ਤੁਹਾਡੇ ਦੁਆਰ, ਘਰ-ਘਰ ਸੇਵਾਵਾਂ ਪ੍ਰਦਾਨ ਕਰਨ ਆਦਿ ਦੀ ਪ੍ਰਗਤੀ ਬਾਰੇ ਵਿਚਾਰ ਚਰਚਾ ਕੀਤੀ ਗਈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕ ਸੇਵਾਵਾਂ ਨੂੰ ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਨਾਗਰਿਕ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਸਮੇਂ ਬਿਨੈਕਾਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਮਾਲ ਅਧਿਕਾਰੀਆਂ ਤੋਂ ਸਾਰੀਆਂ ਲੋੜੀਂਦੀਆਂ ਵੈਰੀਫਿਕੇਸ਼ਨ ਪ੍ਰਾਪਤ ਕਰਨ ਤਾਂ ਜੋ ਬਿਨੈਕਾਰਾਂ ਨੂੰ ਇਹਨਾਂ ਸੇਵਾਵਾਂ ਦੀ ਘਰ-ਘਰ ਡਿਲੀਵਰੀ ਦੀ ਚੋਣ ਕਰਨ ਦੀ ਸਹੂਲਤ ਦਿੱਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਸੇਵਾਵਾਂ ਵਿੱਚ ਕਿਸੇ ਵੀ ਕਿਸਮ ਢਿੱਲ-ਮੱਠ ਬਰਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਹ ਰੋਜ਼ਾਨਾ ਦੇ ਅਧਾਰ ‘ਤੇ ਸਾਰੇ ਭਲਾਈ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ।

Leave a Reply

Your email address will not be published.


*


%d