ਸ਼੍ਰੋਮਣੀ ਅਕਾਲੀ ਦਲ ਨੇ ਅੱਜ ਲੋਕ ਸਭਾ ਚੋਣਾਂ ਲਈ ਪੰਜਾਬ ਦੇ 7 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਲੋਕ ਸਭਾ ਚੋਣਾਂ ਲਈ ਪੰਜਾਬ ਦੇ 7 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐੱਨਕੇ ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਫ਼ਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਲੋਕ ਸਭਾ ਸੀਟਾਂ ਦੇ ਉਮੀਦਵਾਰਾਂ ਦਾ ਐਲਾਨ ਬਾਕੀ ਹੈ।

Leave a Reply

Your email address will not be published.


*


%d