ਸੀ.ਐਮ. ਦੀ ਯੋਗਸ਼ਾਲਾ ਸਕੀਮ ਲੋਕਾਂ ਦੀ ਰੋਗ ਮੁਕਤੀ ਲਈ ਹੋ ਰਹੀ ਵਰਦਾਨ ਸਾਬਿਤ

ਮੋਗਾ ( Manpreet singh)
ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਡ੍ਰੀਮ ਪ੍ਰੋਜੈਕਟ ਸੀ.ਐਮ.ਦੀ ਯੋਗਸ਼ਾਲਾ ਨਾਲ ਮੋਗਾ ਦੇ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਹੁਤ ਜਿਆਦਾ ਆਰਾਮ ਮਿਲਿਆ ਹੈ। ਪੰਜਾਬ ਸਰਕਾਰ ਦੀ ਮਹੱਤਵਪੂਰਨ ਯੋਜਨਾ ‘ਸੀ.ਐਮ. ਦੀ ਯੋਗਸ਼ਾਲਾ’ ਮੋਗਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ।ਜ਼ਿਲ੍ਹੇ ਭਰ ਵਿੱਚ ਸ਼ੁਰੂ ਹੋਈਆਂ ਯੋਗਾ ਕਲਾਸਾਂ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਵੱਖ-ਵੱਖ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਸੀ.ਐਮ. ਦੀ ਯੋਗਸ਼ਾਲਾ ਸਕੀਮ ਤਹਿਤ ਲਗਭਗ 50 ਸਥਾਨਾਂ ਉੱਪਰ 83 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ ਜਿਹਨਾਂ ਦਾ ਲੋਕਾਂ ਨੂੰ ਮੁਫ਼ਤ ਵਿੱਚ ਲਾਹਾ ਦਿੱਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਯੋਗ ਅਭਿਆਸਾਂ ਦੁਆਰਾ ਮੁਫ਼ਤ ਯੋਗ ਅਭਿਆਸਾਂ ਨੂੰ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਕਸਰਤ, ਆਸਨ, ਪ੍ਰਾਣਾਯਾਮ ਆਦਿ ਸ਼ਾਮਿਲ ਹਨ। ਇਨ੍ਹਾਂ ਕਲਾਸਾਂ ਵਿੱਚ ਹਰ ਉਮਰ ਦੇ ਲੋਕ ਸ਼ਾਮਲ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਜਿਵੇਂ ਜੋੜਾਂ ਦੇ ਦਰਦ, ਸ਼ੂਗਰ, ਥਾਈਰਾਈਡ, ਪੰਜਾਬੀ ਆਦਿ ਵਿੱਚ ਲਾਭ ਪ੍ਰਾਪਤ ਹੁੰਦਾ ਹੈ। ਨਿਯਮਤ ਅਧਿਐਨ ਤੋਂ ਸਿਰਫ਼ ਸਰੀਰਕ ਸਵਸਥ ਲਾਭ ਪ੍ਰਾਪਤ ਨਹੀਂ ਹੁੰਦਾ ਸਗੋਂ ਮਾਨਸਿਕ ਸਿਹਤ ਵਿੱਚ ਵੀ ਸੁਧਾਰ ਆਉਂਦਾ ਹੈ।
ਅਜੇ ਸੂਦ, ਜਿਸਨੇ ਹਾਲ ਵਿੱਚ ਹੀ ਯੋਗਾ ਕਲਾਸਾਂ ਦੀ ਸ਼ੁਰੂਆਤ ਕੀਤੀ ਹੈ ਦਾ ਕਹਿਣਾ ਹੈ ਕਿ ਉਸਨੂੰ ਪਿਛਲੇ ਕਈ ਸਾਲਾਂ ਤੋਂ ਘੁਟਨੇ ਦਾ ਦਰਦ ਸੀ, ਯੋਗਾ ਨਾਲ ਉਸਨੂੰ ਦਰਦ ਤੋਂ ਰਾਹਤ ਮਿਲੀ ਹੈ ਅਤੇ ਉਹ ਹੁਣ ਪਹਿਲਾਂ ਤੋਂ ਚੰਗਾ ਮਹਿਸੂਸ ਕਰਦਾ ਹਾਂ। ਮੋਗਾ ਦੇ ਰਹਿਣ ਵਾਲੀ ਮੀਨੂੰ ਨੇ ਕਿਹਾ ਕਿ ਉਸਨੂੰ ਥਾਈਰਾਈਡ ਦੀ ਸਮੱਸਿਆ ਹੈ ਅਤੇ ਇਸ ਸਮੱਸਿਆ ਵਿੱਚ ਯੋਗਾ ਨੇ ਉਸਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ। ਸੀ.ਐਮ. ਯੋਗਸ਼ਾਲਾ ਸਕੀਮ ਦੇ ਜ਼ਿਲ੍ਹਾ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦੱਸਿਆ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਭਵਿੱਖ ਵਿੱਚ ਇਸ ਨਾਲ ਹੋਰ ਲੋਕਾਂ ਨੂੰ ਵੀ ਜੋੜਿਆ ਜਾਵੇਗਾ।
ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਸ਼ਲਾਘਾਯੋਗ ਕੋਸ਼ਿਸ਼ ਹੈ, ਜਿਸ ਤਹਿਤ ਲੋਕਾਂ ਨੂੰ ਸਿਹਤਮੰਦ ਰਹਿਣ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਰੋਗ ਮੁਕਤ ਕਰਨ ਦਾ ਸਾਧਨ ਬਣੇਗੀ। ਇਹ ਯੋਗਸ਼ਾਲਾ ਮੋਗਾ ਸ਼ਹਿਰ ਦੇ ਨਾਲ-ਨਾਲ ਕੋਟ ਈਸੇ ਖਾਂ, ਧਰਮਕੋਟ, ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ ਵਿਖੇ ਵੀ ਚੱਲ ਰਹੀ ਹੈ। ਲੋਕ ਮੁਫ਼ਤ ਯੋਗ ਸਿਖਲਾਈ ਪ੍ਰਾਪਤ ਕਰਨ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ‘ਤੇ ਲਾਗ ਇਨ ਕਰ ਸਕਦੇ ਹਨ।

Leave a Reply

Your email address will not be published.


*