ਹੜ੍ਹ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਭਾਰਤੀ ਫੌਜ ਅਤੇ ਐਨ.ਡੀ.ਆਰ.ਐਫ ਨਾਲ ਤਾਲਮੇਲ ਮੀਟਿੰਗ ਕੀਤੀ

ਲੁਧਿਆਣਾ  ( Gurvinder sidhu )
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀਰਵਾਰ ਨੂੰ ਮਾਨਸੂਨ ਸੀਜ਼ਨ ਤੋਂ ਪਹਿਲਾਂ ਢੁਕਵੇਂ ਪ੍ਰਬੰਧ ਕਰਨ ਲਈ ਭਾਰਤੀ ਫੌਜ ਅਤੇ ਰਾਸ਼ਟਰੀ ਆਫ਼ਤ ਰਿਸਪਾਂਸ ਫੋਰਸ ਨਾਲ ਤਾਲਮੇਲ ਮੀਟਿੰਗ ਕੀਤੀ।
ਭਾਰਤੀ ਸੈਨਾ ਅਤੇ ਐਨ.ਡੀ.ਆਰ.ਐਫ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਾਨਸੂਨ ਦੇ ਮੌਸਮ ਵਿੱਚ ਸਥਿਤੀਆਂ ‘ਤੇ ਨੇੜਿਓਂ ਨਜ਼ਰ ਰੱਖਣ ਲਈ ਵਟਸਐਪ ਗਰੁੱਪ ਰਾਹੀਂ ਲਗਾਤਾਰ ਉਹਨਾਂ ਨਾਲ ਤਾਲਮੇਲ ਕਰਨ।  ਉਹਨਾਂ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਨਾਲ ਕਮਜ਼ੋਰ ਅਤੇ ਸੰਵੇਦਨਸ਼ੀਲ ਖੇਤਰਾਂ ਦੇ ਵੇਰਵੇ ਸਾਂਝੇ ਕਰੇਗਾ ਜਿੱਥੇ ਹੜ੍ਹਾਂ ਦੀ ਸਥਿਤੀ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਦੀ ਲੋੜ ਹੋ ਸਕਦੀ ਹੈ। ਉਹਨਾਂ ਨੇ ਕਿਹਾ ਕਿ ਭਾਰਤੀ ਫੌਜ ਅਤੇ ਐਨ.ਡੀ.ਆਰ.ਐਫ  ਕੋਲ ਹੜ੍ਹਾਂ ਦੌਰਾਨ ਬਚਾਅ ਕਾਰਜਾਂ ਦੇ ਮਾਮਲੇ ਵਿੱਚ ਬਿਹਤਰ ਤਕਨੀਕੀ ਮੁਹਾਰਤ ਹੁੰਦੀ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਮਾਨਸੂਨ ਸੀਜ਼ਨ ਤੋਂ ਪਹਿਲਾਂ ਬਿਹਤਰ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਉਨ੍ਹਾਂ ਨਾਲ ਤਾਲਮੇਲ ਰੱਖੇਗਾ।
ਡਿਪਟੀ ਕਮਿਸ਼ਨਰ ਨੇ ਐਨ.ਡੀ.ਆਰ.ਐਫ ਅਤੇ ਫੌਜ ਦੇ ਅਧਿਕਾਰੀਆਂ ਨੂੰ ਪ੍ਰਸ਼ਾਸਨ ਦੀਆਂ ਟੀਮਾਂ ਦੇ ਨਾਲ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈਣ ਲਈ ਵੀ ਕਿਹਾ।
ਐਨ.ਡੀ.ਆਰ.ਐਫ ਅਤੇ ਫੌਜ ਦੇ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਆਪਣਾ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਹੈ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Leave a Reply

Your email address will not be published.


*