ਜ਼ਿਲ੍ਹਾ  ਚੋਣ ਅਫਸਰ ਵੱਲੋਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੋਗਾ  ( Manpreet singh)
ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦਾ ਐਲਾਨ ਕਿਸੇ ਵੇਲੇ ਵੀ ਕੀਤਾ ਜਾ ਸਕਦਾ ਹੈ। ਚੋਣਾਂ ਦੇ ਐਲਾਨ ਹੋਣ ਦੇ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਸਮੂਹ ਰਾਜਨੀਕਿ ਪਾਰਟੀਆਂ ਭਵਿੱਖ ਵਿੱਚ ਲੱਗਣ ਜਾ ਰਹੇ ਆਦਰਸ਼ ਚੋਣ ਜਾਬਤੇ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੁਲਾਈ ਮੀਟਿੰਗ ਦੌਰਾਨ ਕੀਤਾ। ਚੋਣ ਜਾਬਤੇ ਦੀਆਂ ਹਦਾਇਤਾਂ ਪ੍ਰਤੀ ਸਬੰਧਤ ਧਿਰਾਂ ਨੂੰ ਮੁੜ ਤੋਂ ਜਾਣੂ ਕਰਾਉਣ ਲਈ ਇਸ ਮੀਟਿੰਗ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਚੋਣ ਤਹਿਸੀਲਦਾਰ ਮੋਗਾ ਸ੍ਰੀ ਬਰਜਿੰਦਰ ਸਿੰਘ ਵੀ ਹਾਜ਼ਰ ਸਨ।
ਉਨ੍ਹਾਂ ਅਪੀਲ ਕੀਤੀ ਕਿ ਆਪਣੇ ਪ੍ਰਚਾਰ ਦੌਰਾਨ ਹਰ ਹੀਲੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਸਮਾਜ, ਜਾਤੀ ਅਤੇ ਧਾਰਮਿਕ ਭਾਵਨਾ ਨੂੰ ਠੇਸ ਨਾ ਪਹੁੰਚੇ। ਉਹਨਾਂ ਸਪਸਟ ਕੀਤਾ ਕਿ ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ ਹੈ। ਪਿੰਡਾਂ ਵਿਚ ਸਮਾਜਿਕ ਇਕੱਠਾਂ ਦੇ ਨਾਮ ਉੱਤੇ ਚੋਣ ਪ੍ਰਚਾਰ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਚੋਣਾਂ ਨਾਲ ਸਬੰਧਤ ਕੋਈ ਵੀ ਗਤੀਵਿਧੀ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਤੋਂ ਪ੍ਰਵਾਨਗੀ ਲੈਣੀ ਲਾਜਮੀ ਹੈ। ਬਿਨਾ ਪ੍ਰਵਾਨਗੀ ਤੋਂ ਕੋਈ ਵੀ ਕੰਮ ਨਾ ਕੀਤਾ ਜਾਵੇ।
ਉਹਨਾਂ ਸਪੱਸਟ ਕੀਤਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਸਾਰੀਆਂ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸਮਝ-ਬੂਝ ਕੇ ਉਨ੍ਹਾਂ ਸਾਰੀਆਂ ਗਤੀਵਿਧੀਆਂ ਜ਼ੋ ਕਿ ਭ੍ਰਿਸ਼ਟ ਢੰਗ ਹਨ ਅਤੇ ਚੋਣ ਕਾਨੂੰਨ ਅਧੀਨ ਆਉਂਦੇ ਅਪਰਾਧ ਜਿਵੇਂ ਕਿ ਵੋਟਰਾਂ ਨੂੰ ਰਿਸ਼ਵਤ ਦੇਣਾ, ਉਕਸਾਉਣਾ, ਜਾਅਲੀ ਵੋਟਾਂ ਪੁਆਉਣਾ, ਪੋਲਿੰਗ ਸਟੇਸ਼ਨਾਂ ਦੇ ਸੌ ਮੀਟਰ ਦੇ ਦਾਇਰੇ ਵਿੱਚ ਚੋਣ ਪ੍ਰਚਾਰ ਕਰਨਾ, ਚੋਣ ਦੇ ਬੰਦ ਹੋਣ ਦੇ ਨਿਸ਼ਚਿਤ 48 ਘੰਟਿਆਂ ਦੇ ਪੂਰੇ ਹੋਣ ਦੌਰਾਨ ਜਨਤਕ ਮੀਟਿੰਗਾਂ ਕਰਨਾ ਅਤੇ ਵੋਟਰਾਂ ਨੂੰ ਘਰਾਂ ਤੋਂ ਪੋਲਿੰਗ ਸਟੇਸ਼ਨਾਂ ਤੇ ਲਿਆਉਣ ਲਈ ਵਾਹਨ ਮੁਹੱਈਆ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮਾਨਯੋਗ ਭਾਰਤੀ ਚੋਣ ਕਮਿਸ਼ਨ ਵੱਲੋਂ 1 ਮਾਰਚ, 2024 ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਨੂੰ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਆਦਰਸ਼ ਚੋਣ ਜਾਬਤੇ ਵਿੱਚ ਰਾਜਨੀਤਿਕ ਪਾਰਟੀਆਂ ਦੇ ਆਮ ਆਚਰਣ, ਮੀਟਿੰਗਾਂ, ਜਲੂਸ, ਸੱਤਾਧਾਰੀ ਪਾਰਟੀਆਂ ਵੱਲੋਂ ਧਿਆਨ ਵਿੱਚ ਰੱਖਣਯੋਗ ਗੱਲਾਂ ਤੋਂ ਇਲਾਵਾ ਮਤਦਾਨ ਵਾਲੇ ਦਿਨ ਨਿਯਮਾਂ ਦੀ ਪਾਲਣਾ ਕਰਨ ਬਾਰੇ ਵਿਸਥਾਰ ਨਾਲ ਦੱਸਿਆ।

Leave a Reply

Your email address will not be published.


*


%d