ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੀ ਨਿਗਰਾਨੀ ਹੇਠ ਹੋਈ ਰੈਂਡੇਮਾਈਜੇਸ਼ਨ

ਸੰਗਰੂਰ:::::::::::::: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੀ ਨਿਗਰਾਨੀ ਹੇਠ ਅੱਜ ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਤਹਿਤ ਜ਼ਿਲ੍ਹਾ ਸੰਗਰੂਰ ’ਚ ਆਉਂਦੇ ਵਿਧਾਨ ਸਭਾ ਹਲਕਿਆਂ ਦੇ 1006 ਪੋਲਿੰਗ ਸਟੇਸ਼ਨਾਂ ਵਿਖੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਵੰਡ ਸਬੰਧੀ ਪਹਿਲੀ ਰੈਂਡੇਮਾਈਜੇਸ਼ਨ ਅੱਜ ਪੂਰੀ ਹੋ ਗਈ ਹੈ ਜਿਸ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਪੋਲਿੰਗ ਅਫ਼ਸਰ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਸੰਗਰੂਰ ਵਿੱਚ ਚੋਣ ਸਟਾਫ਼ ਦੀ ਤਾਇਨਾਤੀ ਕੀਤੀ ਜਾ ਰਹੀ ਹੈ ਜਿਨ੍ਹਾਂ ਦੀ ਪਹਿਲੀ ਰਿਹਰਸਲ 5 ਮਈ ਨੂੰ ਹੋਵੇਗੀ।  ਪਹਿਲੀ ਰੈਂਡਮਾਈਜੇਸ਼ਨ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਜ਼ਿਲ੍ਹਾ ਸੂਚਨਾ ਅਫ਼ਸਰ ਵਿਸ਼ਾਲ ਮਨੋਚਾ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਕਾਨੂੰਗੋ ਚਮਕੌਰ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published.


*


%d