ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 12 ਮਾਰਚ ਨੂੰ ਮੋਗਾ ਦੇ ਅਸਮਾਨ ਨੂੰ ‘ਨੋ ਫਲਾਈ ਜ਼ੋਨ’ ਕੀਤਾ ਘੋਸ਼ਿਤ

ਮੋਗਾ m( Manpreet singh)
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਮੋਗਾ ਵਿਖੇ ਸਰਕਾਰ-ਵਪਾਰ ਮਿਲਣੀ ਦੇ ਸਬੰਧ ਵਿੱਚ ਵਿਸ਼ੇਸ਼ ਤੌਰ ਉੱਪਰ ਪਹੁੰਚ ਰਹੇ ਹਨ।
ਵੀ.ਵੀ.ਆਈ.ਪੀ. ਸੁਰੱਖਿਆ ਦੀ ਗੰਭੀਰਤਾ ਨੂੰ ਵਿਚਾਰਦੇ ਹੋਏ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਅਸਮਾਨ ਨੂੰ 12 ਮਾਰਚ, 2024 ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕਰ ਦਿੱਤਾ ਗਿਆ ਹੈ। ਇਨ੍ਹਾਂ ਹੁਕਮਾਂ ਤਹਿਤ ਡਰੋਨ, ਯੂ.ਏ.ਵੀ., ਆਰ.ਵੀ.ਪੀ., ਆਰ.ਸੀ.ਏ. ਸਮੇਤ ਪੈਰਾ ਗਲਾਈਡਰ/ਹੈਗ ਗਲਾਈਡਰ ਦੀ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਦੇ ਸਖਤ ਆਦੇਸ਼ ਅਤੇ ਹੁਕਮਾਂ ਦੀ ਉਲੰਘਣਾ ‘ਤੇ ਸਖਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

Leave a Reply

Your email address will not be published.


*


%d