16 ਦੇ ਭਾਰਤ ਬੰਦ ਵਿਚ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸ਼ਮੂਲੀਅਤ ਕਰੇਗੀ :ਕਿਸਾਨ ਆਗੂ

ਬਲਾਚੌਰ (ਜਤਿੰਦਰਪਾਲ ਸਿੰਘ ਕਲੇਰ )
ਸੰਯੁਕਤ ਕਿਸਾਨ ਮੋਰਚਾ ਦੀ ਕਾਲ ਤੇ 16 ਫਰਵਰੀ ਨੂੰ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਨੇ ਸ਼ਮੂਲੀਅਤ ਕਰਕੇ ਭਾਰਤ ਬੰਦ ਨੂੰ ਸਫਲ ਕਰਨ ਦਾ ਫੈਸਲਾ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ  ਹਰਪਾਲ ਸਿੰਘ ਕਟਾਰੀਆ ਮੱਕੋਂਵਾਲ, ਕਰਨੈਲ ਸਿੰਘ ਭੱਲਾ, ਹਰਦੀਪ ਸਿੰਘ ਗਹੂੰਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਵਾਇਦੇ ਪੂਰੇ ਨਹੀਂ ਕਰ ਰਹੀ ਦੁੱਗਣੀ ਆਮਦਨ ਦਾ ਵਾਇਦਾ ਅਤੇ ਕਿਸਾਨਾਂ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ। ਐਮ ਐਸ ਪੀ ਤੇ ਫਸਲਾਂ ਦੀ ਖਰੀਦ ਦੀ ਗਰੰਟੀ ਅਤੇ ਹੋਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਤੇ ਕੇਂਦਰ ਸਰਕਾਰ ਧਿਆਨ ਨਹੀਂ ਦੇ ਰਹੀ ਇਸੇ ਤਰਹਾਂ ਪੰਜਾਬ ਸਰਕਾਰ ਵੀ ਕਿਸਾਨਾਂ ਮਜ਼ਦੂਰਾਂ ਨੂੰ ਅਣਗੌਲਿਆਂ ਕਰ ਰਹੀ ਹੈ ਹੈ ਇਸ ਕਰਕੇ ਭਾਰਤ ਬੰਦ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਗਿਆ ਹੈ | ਸਮੂਹ ਲੋਕਾਂ ਨੂੰ ਅਪੀਲ ਹੈ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਧੱਕੇ ਵਿਰੁੱਧ ਕੀਤੇ ਜਾ ਰਹੇ ਭਾਰਤ ਬੰਦ ਨੂੰ ਸਫਲ ਕਰਨ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ |

Leave a Reply

Your email address will not be published.


*


%d