21 ਮਈ ਨੂੰ  ਭਾਜਪਾ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਜਗਰਾਓ ਵਿੱਚ ਕੱਢੀ ਜਾਵੇਗੀ  ਇੱਕ ਵੱਡੀ ਰੈਲੀ 

ਨਵਾਂਸ਼ਹਿਰ    (ਜਤਿੰਦਰ ਪਾਲ ਸਿੰਘ ਕਲੇਰ )
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਇੱਕ ਮੀਟਿੰਗ  ਕੀਤੀ ਗਈ ਜਿਸ ਦੀ ਜਾਣਕਾਰੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੇ ਪ੍ਰੈਸ ਸਕੱਤਰ ਕੁਲਵਿੰਦਰ ਸਰਪੰਚ ਪੁਰਾਗ ਪੁਰ ਨੇ  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਸਰਦਾਰ ਬਲਵੀਰ ਸਿੰਘ ਰਾਜੇਵਾਲ ਅਤੇ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ  8 ਅਪ੍ਰੈਲ ਨੂੰ ਵਾਈ ਪੀ ਐਸ ਚੌਂਕ ਮੋਹਾਲੀ ਵਿੱਚ ਪੰਜਾਬ ਦੀਆਂ ਮੰਡੀਆਂ ਤੋੜਨ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਰੋਸ ਧਰਨਾ ਦਿੱਤਾ ਜਾਣਾ ਸੀ ਸਾਰੇ ਜ਼ਿਲ੍ਹਿਆਂ ਦੇ ਕਿਸਾਨਾਂ ਮਜ਼ਦੂਰਾਂ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਸਨ ਹੁਣ  ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਦੀਆਂ  ਜੋ ਮੰਡੀਆਂ ਤੋੜਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਸਾਰੀਆਂ ਕਿਸਾਨ ਜਥੇਬੰਦੀਆਂ, ਮਜ਼ਦੂਰਾਂ, ਟਰੇਡ ਯੂਨੀਅਨਾਂ ਲੋਕਾਂ ਦਾ ਇਕੱਠ ਅਤੇ ਵਿਰੋਧ ਦੇਖ ਕੇ ਉਸ ਨੂੰ ਵਾਪਸ ਲੈ ਲਿਆ ਹੈ। ਇਸ ਲਈ ਜੋ 8 ਅਪ੍ਰੈਲ ਨੂੰ ਵਾਈ ਪੀ ਐਸ ਚੌਂਕ ਮੋਹਾਲੀ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਲਗਾਇਆ ਜਾਣਾ ਸੀ ਉਸ ਨੂੰ ਮੁਲਤਵੀ ਕਰ ਦਿੱਤਾ ਹੈ ਤੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਮਜ਼ਦੂਰਾਂ ਟਰੇਡ ਯੂਨੀਅਨ ਅਤੇ ਆਮ ਅਵਾਮ ਨੂੰ ਇਹ ਸਰਕਾਰ ਦੀ ਚਾਲ ਦੱਸਿਆ ਹੈ ਕਿਉਂਕਿ ਲੋਕ ਸਭਾ ਦੀਆਂ ਚੋਣਾਂ ਤੋਂ ਬਾਅਦ ਜੇਕਰ ਕੇਂਦਰ ਵਿੱਚ ਫਿਰ ਤੋਂ ਭਾਜਪਾ ਕਾਬਜ਼ ਹੋ ਜਾਦੀ ਹੈ ਤਾਂ  ਫਿਰ ਤੋਂ ਇਸ ਤਰ੍ਹਾਂ ਦੇ ਹੀ ਹੱਥ ਕੰਡੇ ਅਪਣਾਉਣਗੇ ਇਸ ਲਈ ਸਾਨੂੰ ਅਗਾਂਹ ਵੀ ਸੁਚੇਤ ਰਹਿਣਾ ਚਾਹੀਦਾ ਹੈ ਇਸ ਲਈ ਭਾਜਪਾ ਅਤੇ ਇਸ ਦੇ ਸਹਿਯੋਗੀ ਪਾਰਟੀਆਂ ਦਾ ਪੂਰਨ ਬਾਈਕਾਟ ਕਰਨਾ ਚਾਹੀਦਾ ਹੈ ਇਹਨਾਂ ਨੂੰ ਆਪਣੇ ਪਿੰਡ ਕਸਬਿਆਂ ਵਿੱਚ ਨਾ ਵੜਨ ਦਿੱਤਾ ਜਾਵੇ ਆਪਣੇ ਆਪਣੇ ਪਿੰਡਾਂ ਵਿੱਚ ਇਹਨਾਂ ਦਾ ਪੂਰਾ ਵਿਰੋਧ ਕਰਨਾ ਚਾਹੀਦਾ ਹੈ। ਹੁਣ ਕਣਕ ਦੀ ਫ਼ਸਲ ਪੱਕੀ ਹੈ ਉਸ ਦੀ ਵਢਾਈ ਕਢਾਈ ਦਾ ਕੰਮ ਸ਼ੁਰੂ ਹੋ ਰਿਹਾ ਹੈ ਇਸ ਲਈ 21 ਮਈ ਨੂੰ  ਭਾਜਪਾ ਦੇ ਵਿਰੋਧ ਵਿੱਚ ਇੱਕ ਵੱਡੀ ਰੈਲੀ ਜਗਰਾਓ ਵਿੱਚ ਸਾਰਿਆਂ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਜਾਵੇਗੀ ਜਿਸ ਵਿੱਚ ਬੀਜੇਪੀ ਪਾਰਟੀ ਦੇ ਉਮੀਦਵਾਰਾਂ ਦੇ ਵਿਰੋਧ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਇਹਨਾਂ ਦੇ ਰਹਿੰਦਿਆਂ ਪੰਜਾਬ ਦੇ ਲੋਕਾਂ ਨੂੰ ਹਮੇਸ਼ਾ ਪੱਖਵਾਦੀ ਅਤੇ ਅੱਤਵਾਦੀ ਹੀ ਸਮਝਿਆ ਜਾ ਰਿਹਾ ਹੈ ਪੰਜਾਬ ਦੇ ਲੋਕਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ ਇਤਿਹਾਸ ਗਵਾਹ ਹੈ ਦੇਸ਼ ਦੀ ਆਜ਼ਾਦੀ ਤੋਂ ਲੈਕੇ ਹੁਣ ਤੱਕ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਹੀ ਦਿਤੀਆਂ ਹਨ ਹੁਣ ਵੀ ਜਦੋਂ ਕਿਸੇ ਬਾਡਰ ਤੇ ਕਿਸੇ ਤਰ੍ਹਾਂ ਦੀ ਹਿਲਜੁਲ ਹੁੰਦੀ ਹੈ ਤਾਂ ਉਸ ਵਿੱਚ ਵੀ ਅੱਗੇ ਪੰਜਾਬੀ ਹੀ ਹੁੰਦੇ ਹਨ ਇਸ ਲਈ ਇਹ ਪਾਰਟੀ ਕਿਸਾਨਾਂ ਮਜ਼ਦੂਰਾਂ ਦੀ ਵਿਰੋਧੀ ਪਾਰਟੀ ਹੈ ਪੰਜਾਬ ਨਹੀਂ ਸਗੋਂ ਹੋਰ ਸੂਬਿਆਂ ਵਿਚੋਂ ਵੀ ਬੀ ਜੇ ਪੀ ਦੇ ਉਮੀਦਵਾਰਾਂ ਦਾ ਵਿਰੋਧ ਕਰਨਾ ਚਾਹੀਦਾ ਹੈ

Leave a Reply

Your email address will not be published.


*


%d