2364 ਤੇ 5994 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਮੁਕੰਮਲ ਹੋਣ ਤੋਂ ਪਹਿਲਾਂ ਦਿੱਤਾ ਜਾਵੇ 6635 ਅਧਿਆਪਕਾਂ ਨੂੰ ਬਦਲੀ ਦਾ ਮੌਕਾ: ਦੀਪਕ ਕੰਬੋਜ

ਸੰਗਰੂਰ:—2024: 6635 ਈਟੀਟੀ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਬਠਿੰਡਾ ਵਿਖੇ ਚਿਲਡਰਨ ਪਾਰਕ ਵਿੱਚ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ 6635 ਈ ਟੀ ਟੀ ਅਧਿਆਪਕਾਂ ਨੂੰ ਅਤੇ 2364 ਤੇ 5994 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਪੂਰੀ ਕਰਨ ਤੋਂ ਪਹਿਲਾਂ 6635 ਅਧਿਆਪਕਾਂ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ, ਪਰਖ ਕਾਲ ਦਾ ਸਮਾਂ ਜੋ ਕਿ ਤਿੰਨ ਸਾਲ ਦਾ ਹੈ ਉਸਨੂੰ ਘੱਟ ਕਰਕੇ ਦੋ ਸਾਲ ਤੱਕ ਕੀਤਾ ਜਾਵੇ ਅਤੇ ਕੇਂਦਰੀ ਪੇ ਸਕੇਲ ਜੋ ਕਿ ਪੰਜਾਬ ਦੇ ਮੁਲਾਜ਼ਮਾਂ ਤੇ ਲਾਗੂ ਕੀਤੇ ਗਏ ਹਨ, ਉਹਨਾਂ ਨੂੰ ਰੱਦ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੇ ਉੱਪਰ ਮੁੜ ਪੰਜਾਬ ਦੇ ਸਕੇਲ ਬਹਾਲ ਕੀਤੇ ਜਾਣ।
ਇਸ ਮੌਕੇ ਦੀਪਕ ਕੰਬੋਜ਼, ਸ਼ਲਿੰਦਰ ਕੰਬੋਜ਼, ਨਿਰਮਲ ਜ਼ੀਰਾ, ਜਰਨੈਲ ਨਾਗਰਾ, ਰਵਿੰਦਰ ਕੰਬੋਜ, ਕੁਲਦੀਪ ਸਿੰਘ ਖੋਖਰ, ਰਾਜ ਸੁਖਵਿੰਦਰ, ਬੂਟਾ ਮਾਨਸਾ, ਜੱਗਾ ਬੋਹਾ, ਦੀਪ ਬਨਾਰਸੀ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦੀ ਹੈ ਅਤੇ ਦੂਜੇ ਪਾਸੇ ਲੁਕਵੇਂ ਢੰਗ ਨਾਲ ਉਹਨਾਂ ਨੀਤੀਆਂ ਨੂੰ ਲਾਗੂ ਕਰ ਰਹੀ ਹੈ। ਲੱਗਭਗ ਸਰਕਾਰ ਦੇ ਦੋ ਸਾਲ ਬੀਤਣ ਦੇ ਬਾਵਜੂਦ ਵੀ ਪੰਜਾਬ ਪੇਅ ਸਕੇਲ ਨੂੰ ਲਾਗੂ ਕਰਨ ਲਈ ਸਰਕਾਰ ਸੁਹਿਰਦ ਦਿਖਾਈ ਨਹੀਂ ਦੇ ਰਹੀ ਅਤੇ ਹੁਣ ਤੱਕ ਫਰੰਟ ਦੀਆਂ ਜਿੰਨੀਆ ਵੀ ਮੀਟਿੰਗਾਂ ਵਿੱਤ ਮੰਤਰੀ ਨਾਲ਼ ਹੋਈਆਂ ਹਨ, ਸਾਰੀਆਂ ਦੀਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਲੱਗਭਗ 45000 ਮੁਲਾਜ਼ਮਾਂ ‘ਤੇ ਪੰਜਾਬ ਦਾ ਪੇਅ ਸਕੇਲ ਲਾਗੂ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਕੀਤੇ ਜਾਣਗੇ, ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਤੇ ਸੰਗਰੂਰ ਪ੍ਰਸ਼ਾਸਨ ਹੋਵੇਗਾ।

Leave a Reply

Your email address will not be published.


*


%d