5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਕਾਠਗੜ੍ਹ  (ਜਤਿੰਦਰ ਪਾਲ ਸਿੰਘ ਕਲੇਰ )ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਐਸ ਪੀ ਡਾ ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਥਾਣਾ ਕਾਠਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ  ਕਾਬੂ ਕਰਕੇ ਉਸਦੇ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ  ਐਸ ਆਈ ਪੂਰਨ ਸਿੰਘ ਏ ਐਸ ਆਈ ਪ੍ਰੇਮ ਲਾਲ ਨੇ ਦੱਸਿਆ ਕਿ ਉਨਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਮੇਨ ਹਾਈਵੇ ਕਾਠਗੜ੍ਹ ਤੋ ਬਲਾਚੌਰ ਸਾਈਡ ਰੋਡ ਤੇ ਨਜ਼ਦੀਕ ਕੱਟ ਪਿੰਡ ਸੁਧਾਮਾਜਰਾ ਦੇ ਕੋਲ ਕਰੀਬ ਸਾਢੇ ਪੰਜ ਵਜੇ ਦੇ ਕਰੀਬ ਪੁਲਸ ਗਸ਼ਤ ਕਰ ਰਹੇ ਸੀ ਕਿ ਇਸੇ ਦੌਰਾਨ ਪਿੰਡ ਮਾਣੇਵਾਲ ਮੋੜ ਤੇ ਨਹਿਰ ਦੇ ਉਪਰ ਬਣੇ ਪੁੱਲ ਦੇ ਕੋਲ ਇਕ ਮੋਨਾ ਵਿਅਕਤੀ ਖੜਾ ਦਿਖਾਈ ਦਿੱਤਾ  ਜੋ ਪੁਲਿਸ ਪਾਰਟੀ ਨੂੰ  ਦੇਖ ਕੇ ਘਬਰਾ ਗਿਆ | ਜਿਸ ਨੇ ਆਪਣੀ ਪੈਂਟ ਦੀ ਸੱਜੀ ਜੇਬ   ਵਿੱਚੋ ਇਕ ਮੋਮੀ ਲਿਫਾਫਾ ਕੱਢ ਕੇ ਘਾਹ ਫੂਸ ਵਿੱਚ ਸੁੱਟ  ਦਿੱਤਾ ਅਤੇ ਮੌਕੇ ਤੋਂ ਭੱਜਣ ਲੱਗਾ ਜਿਸ ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ  ਨੂੰ  ਕਾਬੂ ਲਿਆ ਅਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸਦੇ ਵਿੱਚੋ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਜਦੋਂ ਉਨ੍ਹਾਂ ਨੇ  ਕਾਬੂ  ਕੀਤੇ ਕਥਿਤ ਆਰੋਪੀ ਦਾ ਪਤਾ ਪੁਛਿਆ ਤਾਂ ਉਸ ਨੇ ਆਪਣਾ ਨਾ ਵਿਪਨ ਕੁਮਾਰ ਪੁੱਤਰ ਹਰਬਿਲਾਸ ਵਾਸੀ ਪਿੰਡ ਕੰਗਣਾ ਬੇਟ ਥਾਣਾ ਸਿਟੀ ਬਲਾਚੌਰ ਦੇ ਰੂਪ ਵਿੱਚ ਹੋਈ |  ਉਨਾਂ ਦੱਸਿਆ ਕਿ ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ  ਕਾਰਵਾਈ ਸ਼ੁਰੂ ਕਰ ਦਿੱਤੀ |

Leave a Reply

Your email address will not be published.


*


%d