August 17, 2026

Justice News

ਅਵਾਮ ਦੀ ਆਵਾਜ਼

Month: January 2024

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ – ਐਸ.ਜੀ.ਪੀ.ਸੀ. ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਕੀਤੀ ਸਮੀਖਿਆ – ਕਿਹਾ! ਯੋਗ ਵੋਟਰ ਆਪਣੀ ਵੋਟ ਬਣਾਉਣ ਲਈ ਆਉਣ ਅੱਗੇ ਲੁਧਿਆਣਾ, 10 ਜਨਵਰੀ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ, ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਪਿੰਡਾਂ ਦਾਖਾ, ਢੱਟ, ਰਕਬਾ ਅਤੇ ਕੈਲਪੁਰ ਦਾ ਦੌਰਾ ਕਰਦਿਆਂ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਵੋਟਾਂ ਬਣਾਉਣ ਲਈ ਅੱਗੇ ਆਉਣ। ਉਨ੍ਹਾਂ ਸਮੂਹ ਸੁਪਰਵਾਈਜਰਾਂ ਅਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ) ਨੂੰ ਹਦਾਇਤ ਕੀਤੀ ਕਿ ਯੋਗ ਵੋਟਰਾਂ ਦੀ ਵੋਟ ਬਣਾਉਣ ਵਿੱਚ ਹਰ ਸੰਭਵ ਸਹਿਯੋਗ ਕੀਤਾ ਜਾਵੇ ਅਤੇ ਵੋਟਾਂ ਬਣਾਉਣ ਦੇ ਕਾਰਜ਼ਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਦੀ ਵੋਟਰ ਸੂਚੀ ਦੀ ਤਿਆਰੀ ਲਈ ਰੀ-ਸ਼ੈਡਿਊਲ ਤਹਿਤ ਵੋਟਰ ਰਜਿਸਟ੍ਰੇਸ਼ਨ ਦਾ ਕੰਮ ਮਿਤੀ 21 ਅਕਤੂਬਰ 2023 ਤੋਂ ਸ਼ੁਰੂ ਕੀਤਾ ਗਿਆ ਸੀ, ਜ਼ੋ ਕਿ 29 ਫਰਵਰੀ 2024 ਤੱਕ ਜਾਰੀ ਰਹੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੁਧਿਆਣਾ ਵਿੱਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 63-ਖੰਨਾ ਲਈ ਉਪ ਮੰਡਲ ਮੈਜਿਸਟਰੇਟ (ਖੰਨਾ) ਰਿਵਾਈਜਿੰਗ ਅਥਾਰਿਟੀ ਹੋਣਗੇ ਜਦਕਿ 64-ਪਾਇਲ ਲਈ ਉਪ ਮੰਡਲ ਮੈਜਿਸਟਰੇਟ (ਪਾਇਲ), 65-ਦੋਰਾਹਾ ਲਈ ਰਿਜਨਲ ਟਰਾਂਸਪੋਰਟ ਅਥਾਰਿਟੀ, ਲੁਧਿਅਣਾ, 66-ਪੱਖੋਵਾਲ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਲੁਧਿਆਣਾ, 67-ਰਾਏਕੋਟ ਲਈ ਤਹਿਸੀਲਦਾਰ, ਰਾਏਕੋਟ, 68-ਜਗਰਾਓਂ ਲਈ ਉਪ ਮੰਡਲ ਮੈਜਿਸਟਰੇਟ, ਜਗਰਾਓਂ, 69-ਸਿੱਧਵਾਂ ਬੇਟ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ, 70-ਮੁੱਲਾਪੁਰ ਦਾਖਾ ਲਈ ਜ਼ਿਲਾ ਮਾਲ ਅਫਸਰ, ਲੁਧਿਆਣਾ, 71-ਲੁਧਿਆਣਾ ਸ਼ਹਿਰੀ (ਦੱਖਣੀ) ਲਈ ਸੰਯੁਕਤ ਕਮਿਸ਼ਨਰ, (ਏ) ਨਗਰ ਨਿਗਮ, ਲੁਧਿਆਣਾ, 72-ਲੁਧਿਆਣਾ ਸ਼ਹਿਰੀ (ਪੱਛਮੀ) ਲਈ ਉਪ ਮੰਡਲ ਮੈਜਿਸਟਰੇਟ, ਲੁਧਿਆਣਾ (ਪਛੱਮੀ), 73-ਲੁਧਿਆਣਾ (ਉੱਤਰੀ) ਲਈ ਸੰਯੁਕਤ ਕਮਿਸ਼ਨਰ, (ਕੇ) ਨਗਰ ਨਿਗਮ, ਲੁਧਿਆਣਾ, 74-ਲੁਧਿਆਣਾ (ਦਿਹਾਤੀ) ਲਈ ਉਪ ਮੰਡਲ ਮੈਜਿਸਟਰੇਟ, ਲੁਧਿਆਣਾ (ਪੂਰਬੀ) ਅਤੇ 75-ਸਮਰਾਲਾ ਲਈ ਤਹਿਸੀਲਦਾਰ, ਸਮਰਾਲਾ ਰਿਵਾਈਜਿੰਗ ਅਥਾਰਿਟੀ ਹਨ। ਇਸ ਮੌਕੇ ਵੱਖ-ਵੱਖ ਬੂਥਾਂ ‘ਤੇ ਸਬੰਧਤ ਪਿੰਡਾਂ ਦੇ ਪਟਵਾਰੀ/ਕਾਨੂੰਗੋ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ ਜਿਨ੍ਹਾਂ ਕੋਲ ਐਸ.ਜੀ.ਪੀ.ਸੀ. ਦੀ ਵੋਟਾਂ ਬਣਾਉਣ ਲਈ ਭਰੇ ਗਏ ਫਾਰਮ/ਰਜਿਸਟਰ ਤੋਂ ਇਲਾਵਾ ਨਵੀਆਂ ਵੋਟਾਂ ਬਣਾਉਣ ਲਈ ਖਾਲੀ ਫਾਰਮ ਵੀ ਮੌਜੂਦ ਸਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ, ਆਗਾਮੀ ਸ਼੍ਰੋਮਣੀ ਗੁਰਦੁਆਰਾ...

ਨਹਿਰੂ ਯੁਵਾ ਕੇਦਰ ਮਾਨਸਾ ਵੱਲੋਂ ਮੇਰਾ ਭਾਰਤ ਵਿਕਸਤ ਭਾਰਤ 2047 ਤਹਿਤ  ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਸਮਾਜਿਕ ਗਤੀਵਿਧੀਆਂ ਵਿਚ ਹਮੇਸ਼ਾ ਅਹਿਮ ਭੂਮਿਕਾ ਅਦਾ ਕਰਦਾ ਹੈ ਅਤੇ ਨੌਜਵਾਨਾਂ ਲਈ ਚੰਗਾ ਮਾਰਗਦਰਸ਼ਕ ਹੈ। ਉਹ ਖੁਦ ਵੀ ਆਪਣੇ ਪਿੰਡ ਵਿੱਚ ਕਲੱਬ ਮੈਬਰ ਬਣ ਕੇ ਲਗਭਗ 42 ਵਾਰ ਖੂਨ ਦਾਨ ਕਰ ਚੁੱਕੇ ਹਨ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇ ਵਿੱਚ ਕਲੱਬਾ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਜਿਲ੍ਹੇ ਦੀਆਂ ਯੂਥ ਕਲੱਬਾਂ ਨੂੰ ਇਹਨਾਂ ਭਾਸ਼ਣ ਮੁਕਾਬਿਲਆਂ ਤੋ ਦੂਰ ਰੱਖਿਆ ਗਿਆ।ਕੇਵਲ ਕੁਝ ਸਕੂਲਾਂ ਦੇ ਬੱਚਿਆਂ ਨੂੰ ਬੁਲਾਕੇ...

 ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜੱਥੇਬੰਦੀ ਦੀ ਜ਼ਿਲ੍ਹਾ ਮੀਟਿੰਗ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ  ਦੀ ਪ੍ਰਧਾਨਗੀ ਹੇਠ ਹੋਈ ਜਿਸ   ਵਿੱਚ   ਭਾਰਤੀ ਕਿਸਾਨ...

ਜਲੰਧਰ/ਲੁਧਿਆਣਾ :ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ 5 ਰਾਜਾਂ ਦੇ ਪੀਏਸੀਐਸ ਨੂੰ ਪ੍ਰਧਾਨ ਮੰਤਰੀ ਭਾਰਤੀ ਜਨ-ਔਸ਼ਧੀ ਕੇਂਦਰ ਦੇ ਸੰਚਾਲਨ ਲਈ ਸਟੋਰ ਕੋਡ ਵੰਡਣ ਦੇ ਪ੍ਰੋਗਰਾਮ ਵਿੱਚ ਸਪੱਸ਼ਟ ਕੀਤਾ ਕਿ ਹੁਣ ਪ੍ਰਧਾਨ ਮੰਤਰੀ ਜਨ-ਔਸ਼ਧੀ ਕੇਂਦਰਾਂ ਵਿੱਚ ਉਪਲਬਧ ਹੋਣਗੀਆਂ ਦਵਾਈਆਂ ।  ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਅਤੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼ਾਹ ਦੀ ਨਿਗਰਾਨੀ ਹੇਠ, ਜਿਨ੍ਹਾਂ ਨੇ ਸਹਿਕਾਰੀ ਲਹਿਰ ਨੂੰ ਮਜ਼ਬੂਤ ਕੀਤਾ, ਦੇਸ਼ ਭਰ ਵਿੱਚ 2,373 ਪੈਕ ਕਿਫਾਇਤੀ ਦਵਾਈਆਂ ਦੀਆਂ ਦੁਕਾਨਾਂ ਯਾਨੀ ਜਨ ਔਸ਼ਧੀ ਕੇਂਦਰਾਂ ਵਜੋਂ ਸਥਾਪਿਤ ਕੀਤੇ ਜਾ ਰਹੇ ਹਨ। ਅੰਤੋਦਿਆ ਦੀ ਰਾਜਨੀਤੀ ਕਰਨ ਵਾਲੇ ਦਿੱਗਜ ਨੇਤਾ ਅਮਿਤ ਸ਼ਾਹ ਦੇ ਇਸ ਕਦਮ ਨਾਲ ਹੁਣ ਪੇਂਡੂ ਖੇਤਰਾਂ ਦੇ ਗਰੀਬ ਅਤੇ ਕਿਸਾਨ ਵੀ ਪੀਏਸੀਐਸ ਰਾਹੀਂ ਸਸਤੀਆਂ ਦਵਾਈਆਂ ਪ੍ਰਾਪਤ ਕਰ ਸਕਣਗੇ।  ਸਿਹਤ ਸੁਧਾਰ ਲਈ, ਪਿਛਲੇ 9 ਸਾਲਾਂ ਵਿੱਚ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ, ਆਯੂਸ਼ਮਾਨ ਯੋਜਨਾ, ਪ੍ਰਧਾਨ ਮੰਤਰੀ ਸਿਹਤ ਬੁਨਿਆਦੀ ਢਾਂਚਾ ਯੋਜਨਾ, ਪ੍ਰਧਾਨ ਮੰਤਰੀ ਸਵਾਸਥ ਸੁਰੱਖਿਆ ਯੋਜਨਾ, ਰਾਸ਼ਟਰੀ ਸਿਹਤ ਮਿਸ਼ਨ, ਮਲੇਰੀਆ ਮੁਕਤ ਭਾਰਤ, ਵਿਸ਼ਵਵਿਆਪੀ ਟੀਕਾਕਰਨ ਲਈ ਮਿਸ਼ਨ ਇੰਦਰਧਨੁਸ਼, ਟੀ.ਬੀ. ਦੇ ਖਾਤਮੇ ਪ੍ਰੋਗਰਾਮ, ਟੀ.ਬੀ. ਵੰਦਨਾ ਯੋਜਨਾ, ਜਨਨੀ ਸੁਰੱਖਿਆ ਯੋਜਨਾ, ਰਾਸ਼ਟਰੀ ਮਾਨਸਿਕ ਸਿਹਤ ਪ੍ਰੋਗਰਾਮ, ਫਿਟ ਇੰਡੀਆ, ਖੇਲੋ ਇੰਡੀਆ ਅਤੇ ਡਾਇਲਸਿਸ ਪ੍ਰੋਗਰਾਮ ਵਰਗੇ ਬਹੁਤ ਸਾਰੇ ਪ੍ਰੋਗਰਾਮਾਂ ਦਾ ਇੱਕ ਨੈਟਵਰਕ ਬੁਣਿਆ ਗਿਆ ਹੈ। ਅੱਜ ਜਨ ਔਸ਼ਧੀ ਕੇਂਦਰਾਂ ਦੀ ਗਿਣਤੀ 10,000 ਤੋਂ ਵੱਧ ਹੋ ਗਈ ਹੈ, ਜਿਨ੍ਹਾਂ ਵਿੱਚ 2,260 ਤੋਂ ਵੱਧ ਦਵਾਈਆਂ ਉਪਲਬਧ ਹਨ।

ਲੁਧਿਆਣਾਂ ::::::::::::::: ਦੇਸ਼ ਦੇ ਅੰਦਰ ਨਜਦੀਕ  ਆਂ ਲੋਕ ਸਭਾ ਚੋਣਾਂ ਲਈ ਸਾਰੀਆਂ ਹੀ ਪਾਰਟੀਆਂ ਦੇ ਅੰਦਰ ਸਿਆਸੀ ਗਠਜੋੜ ਕਰਨ ਲਈ...

ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮਵੇਦ, ਸੁਰਿੰਦਰ ਪਾਲ,ਕ੍ਰਿਸ਼ਨ ਸਿੰਘ,ਸੀਤਾ ਰਾਮ ਬਾਲਦ ਕਲਾਂ,ਗੁਰਦੀਪ ਸਿੰਘ ਲਹਿਰਾ, ਚਰਨ ਕਮਲ ਸਿੰਘ...

Copyright © All rights reserved. | Newsphere by AF themes.