ਹੁਸ਼ਿਆਰਪੁਰ (ਤਰਸੇਮ ਦੀਵਾਨਾ ) ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਾਜ ਦੀ ਲੋਕਪ੍ਰਿਅਤਾ ਦਾ ਪਤਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਹਲਕੇ ਦੇ ਲੋਕ ਹਰ ਪਿੰਡ, ਕਸਬੇ ਅਤੇ ਸ਼ਹਿਰੀ ਖੇਤਰ ਵਿੱਚ ਲੱਡੂਆਂ ਅਤੇ ਸਿੱਕਿਆਂ ਨਾਲ ਆਪਣੇ ਚਹੇਤੇ ਨੇਤਾ ਨੂੰ ਤੋਲ ਰਹੇ ਹਨ। ਇਸੇ ਲੜੀ ਤਹਿਤ ਅੱਜ ਡਾ. ਰਾਜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਹੁਲਾਰਾ ਮਿਲਿਆ ਜਦੋਂ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਵੀ ਅਰੋੜਾ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਓਹਦੇਦਾਰਾਂ ਅਤੇ ਮੈਂਬਰਾਂ ਨੇ ਡਾ. ਰਾਜ ਨੂੰ ਲੱਡੂਆਂ ਨਾਲ ਤੋਲਿਆ ਅਤੇ ਉਨ੍ਹਾਂ ਨੂੰ ਇੱਥੋਂ ਭਾਰੀ ਵੋਟਾਂ ਨਾਲ ਜੇਤੂ ਬਣਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਅਤੇ ਮੇਅਰ ਸੁਰਿੰਦਰ ਕੁਮਾਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਡਾ: ਰਾਜ ਨੇ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਕਾਰਜ ਕਰਵਾ ਕੇ ਅਤੇ ਨਵੇਂ ਵਿਕਾਸ ਪ੍ਰੋਜੈਕਟ ਲਗਾ ਕੇ ਲੋਕਾਂ ਤੋਂ ਮਿਲ ਰਹੇ ਪਿਆਰ ਦੀ ਹਰ ਬੂੰਦ ਦਾ ਕਰਜ਼ਾ ਚੁਕਾਉਣ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਡੀ ਨਾਲ ਸਬੰਧਤ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ ਅਤੇ ਮੰਡੀ ਦੇ ਸੁਧਾਰ ਲਈ ਸਰਕਾਰ ਪਾਸੋਂ ਇਕ ਵਿਸ਼ੇਸ਼ ਪ੍ਰਾਜੈਕਟ ਵੀ ਮਨਜ਼ੂਰ ਕਰਵਾਇਆ ਜਾਵੇਗਾ ਤਾਂ ਜੋ ਇਥੋ ਆਉਣ ਵਾਲੇ ਕਿਸਾਨਾਂ ਅਤੇ ਹੋਰ ਲੋਕਾਂ ਦੇ ਨਾਲ–ਨਾਲ ਆੜ੍ਹਤਿਆਂ ਨੂੰ ਵੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨ ਕਰਨਾ ਪਵੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪਰਵੀਨ ਲੱਤਾ ਸੈਣੀ, ਡਿਪਟੀ ਮੇਅਰ ਰੰਜੀਤਾ ਚੌਧਰੀ, ਬਾਬਾ ਲਖਬੀਰ ਸਿੰਘ ਜੀ ਤਰਨਾ ਦਲ, ਬਾਬਾ ਜੀ ਖੁਰਾਲਗੜ੍ਹ, ਕੌਂਸਲਰ ਅਮਰੀਕ ਚੌਹਾਨ, ਸੁਦਰਸ਼ਨ ਧੀਰ, ਗੌਰਵ ਗੌਰਾ, ਨੀਰਜ ਸ਼ਰਮਾ, ਕਾਜਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ।