August 17, 2026

Justice News

ਅਵਾਮ ਦੀ ਆਵਾਜ਼

*ਕਮਿਸ਼ਨ ਦੀ ਵੈਬਸਾਈਟ sec.punjab.gov.in ’ਤੇ  ਕੀਤੇ ਜਾ ਸਕਦੇ ਹਨ ਫਾਰਮ ਡਾਉਨਲੋਡ

ਮਾਨਸਾ : ਡਾ ਸੰਦੀਪ ਘੰਡ
ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ’ਤੇ ਮਿਤੀ 07 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇੰਨ੍ਹਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲਿ੍ਹਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 05 ਜਨਵਰੀ 2024 ਨੂੰ ਉਨ੍ਹਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹੁਣ ਸਾਰੇ ਯੋਗ ਵੋਟਰ, ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਕੰਮ ਲਈ 20, 21 ਅਤੇ 22 ਅਗਸਤ 2024 ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਪਤੇ ਦੀ ਤਬਦੀਲੀ ਜਾਂ ਕੋਈ ਹੋਰ ਸੋਧ ਕਰਨ ਲਈ, ਇਤਰਾਜ ਪ੍ਰਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਉਨਾਂ ਦੱਸਿਆ ਕਿ ਇਹ ਫਾਰਮ ਸਾਰੇ ਚੋਣ ਰਜਿਸਟਰੇਸ਼ਨ ਅਫ਼ਸਰਾਂ (ਐਸ.ਡੀ.ਐਮਜ਼) ਦੇ ਦਫ਼ਤਰਾਂ ਵਿੱਚ ਉਪਲੱਬਧ ਹਨ ਅਤੇ ਇਹ ਫਾਰਮ ਕਮਿਸ਼ਨ ਦੀ ਵੈਬਸਾਈਟ <sec.punjab.gov.in> ਤੋਂ “Panchayat Elections >Statutory Forms” ਤੋਂ ਡਾਉਨਲੋਡ ਕਰਕੇ ਪ੍ਰਾਪਤ ਕੀਤੇ ਜਾ ਸਕਦੇ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.