ਪੀ.ਏ.ਯੂ ਖੇਤਰੀ ਖੋਜ ਕੇਂਦਰ ਫਰੀਕੋਟ ਵਿਖੇ ਕਿਸਾਨ ਮੇਲਾ 10 ਸਤੰਬਰ ਨੂੰ-ਡਾ. ਕੁਲਦੀਪ ਸਿੰਘ

ਮੋਗਾ       :ਗੁਰਜੀਤ ਸੰਧੂ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ ਦੇ ਨਿਰਦੇਸ਼ਕ ਡਾ. ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 10 ਸਤੰਬਰ,2024 ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਕਿਸਾਨ ਮੇਲਾ ਆਯੋਜਿਤ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜ਼ੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ। ਇਸ ਕਿਸਾਨ ਮੇਲੇ ਵਿੱਚ ਖੇਤੀ ਸਬੰਧੀ ਪੁਸਤਕਾਂ ਅਤੇ ਖੇਤੀ ਸਬੰਧਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਕਿਸਾਨ ਵੀਰਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ‘ਤੇ ਹੱਲ ਦੱਸੇ ਜਾਣਗੇ। ਕਿਸਾਨਾਂ ਦੇ ਮਨੋਰੰਜਨ ਲਈ ਕਿਸਾਨ ਮੇਲੇ ਵਿੱਚ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਵੀ ਹੋਵੇਗਾ।

ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ. ਕੁਲਵੀਰ ਸਿੰਘ ਫੋਨ ਨੰਬਰ 94177-83052, 01639-251244 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈ ਕੇ ਖੇਤੀਬਾੜੀ ਧੰਦੇ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰਨ ਅਤੇ ਵਿਭਾਗੀ ਸਕੀਮਾਂ ਪ੍ਰਤੀ ਜਾਗਰੂਕਤਾ ਲੈਣ।

Leave a Reply

Your email address will not be published.


*